ਨੈਸ਼ਨਲ ਡੈਸਕ- ਰੈਵੇਨਿਊ ਇੰਟੈਲੀਜੈਂਸ ਡਾਇਰੈਕਟੋਰੇਟ ਨੇ ਬੈਂਗਲੁਰੂ ਸਥਿਤ ਕੈਂਪੇਗੌਡਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਘਾਨਾ ਦੀ ਇਕ ਔਰਤ ਨੂੰ 3 ਕਿੱਲੋਗ੍ਰਾਮ ਤੋਂ ਵੱਧ ਹੈਰੋਇਨ ਸਣੇ ਗ੍ਰਿਫ਼ਤਾਰ ਕੀਤਾ ਗਿਆ ਹੈ। ਵੀਰਵਾਰ ਨੂੰ ਰੈਵੇਨਿਊ ਇੰਟੈਲੀਜੈਂਸ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।
ਡਾਇਰੈਕਟੋਰੇਟ ਨੇ ਆਪਣੀ ਵੈੱਬਸਾਈਟ 'ਤੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡੀ.ਆਰ.ਆਈ. ਨੇ ਬੈਂਗਲੁਰੂ ਹਵਾਈ ਅੱਡੇ ਤੋਂ ਘਾਨਾ ਦੀ ਇਕ ਔਰਤ ਨੂੰ 3.186 ਕਿੱਲੋਗ੍ਰਾਮ ਹੈਰੋਇਨ ਸਣੇ ਗ੍ਰਿਫ਼ਤਾਰ ਕੀਤਾ ਹੈ। ਹਾਲਾਂਕਿ ਗ੍ਰਿਫ਼ਤਾਰ ਕੀਤੀ ਗਈ ਔਰਤ ਦੀ ਪਛਾਣ ਨਹੀਂ ਦੱਸੀ ਗਈ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 3 ਮਾਰਤ ਨੂੰ ਡੀ.ਆਰ.ਆਈ. ਨੇ ਇਸੇ ਹਵਾਈ ਅੱਡੇ ਤੋਂ ਕੰਨੜ ਫਿਲਮਾਂ ਦੀ ਅਦਾਕਾਰਾ ਰਾਨਿਆ ਰਾਓ ਤੋਂ 12.56 ਕਰੋੜ ਰੁਪਏ ਦੀ ਕੀਮਤ ਦੇ 14.2 ਕਿੱਲੋਗ੍ਰਾਮ ਸੋਨੇ ਦੀਆਂ ਛੜਾਂ ਵੀ ਬਰਾਮਦ ਕੀਤੀਆਂ ਸਨ।
ਇਹ ਵੀ ਪੜ੍ਹੋ- ਆਖ਼ਰ ਟੁੱਟ ਗਿਆ ਧਨਸ਼੍ਰੀ ਤੇ ਚਾਹਲ ਦਾ 'ਪਵਿੱਤਰ' ਰਿਸ਼ਤਾ, 4 ਸਾਲ ਬਾਅਦ ਇਕ-ਦੂਜੇ ਤੋਂ ਵੱਖ ਕੀਤੇ ਰਾਹ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸਾਬਕਾ ਵਿਧਾਇਕ ਅਤੇ ਭਾਜਪਾ ਨੇਤਾ ਨੇ ਖੁਦ ਨੂੰ ਮਾਰੀ ਗੋਲੀ
NEXT STORY