ਬਿਜਨੌਰ (ਯੂਪੀ) : ਇੱਕ ਫੌਜੀ ਨਾਲ ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੀ ਇੱਕ ਔਰਤ ਨੂੰ ਉਕਤ ਫੌਜੀ ਦਾ ਗਲਾ ਘੁੱਟ ਕੇ ਕਤਲ ਕਰਨ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਅਨੁਸਾਰ ਔਰਤ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਫੌਜੀ ਅਮਿਤ ਸਾਗਰ (32) ਸ਼ਰਾਬ ਪੀਣ ਤੋਂ ਬਾਅਦ ਉਸਨੂੰ ਕੁੱਟਦਾ ਸੀ। ਸਰਕਲ ਅਫਸਰ (ਨਜੀਬਾਬਾਦ) ਨਿਤੇਸ਼ ਪ੍ਰਤਾਪ ਸਿੰਘ ਨੇ ਸ਼ੁੱਕਰਵਾਰ ਨੂੰ ਮੀਡੀਆ ਨੂੰ ਇਹ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਫੌਜੀ ਅਮਿਤ ਸਾਗਰ ਆਦਰਸ਼ ਨਗਰ, ਨਜੀਬਾਬਾਦ 'ਚ ਮਮਤਾ ਨਾਲ ਲਿਵ-ਇਨ ਰਿਲੇਸ਼ਨਸ਼ਿਪ ਵਿੱਚ ਰਹਿੰਦਾ ਸੀ।
ਇਹ ਵੀ ਪੜ੍ਹੋ...ਪਿੰਡ ਵਾਲਿਆਂ ਦੇ ਧੱਕੇ ਚੜ੍ਹ ਗਿਆ ਪ੍ਰੇਮਿਕਾ ਨੂੰ ਮਿਲਣ ਆਇਆ ਆਸ਼ਕ ! ਫ਼ਿਰ ਜੋ ਹੋਇਆ...
ਉਨ੍ਹਾਂ ਕਿਹਾ ਕਿ 15 ਜੁਲਾਈ ਨੂੰ ਅਮਿਤ ਨੂੰ ਗੰਭੀਰ ਹਾਲਤ 'ਚ ਹਸਪਤਾਲ ਲਿਜਾਇਆ ਗਿਆ ਜਿੱਥੇ ਉਸਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਪੋਸਟਮਾਰਟਮ 'ਚ ਪੁਸ਼ਟੀ ਹੋਈ ਕਿ ਉਸਨੂੰ ਗਲਾ ਘੁੱਟ ਕੇ ਮਾਰਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕ ਅਮਿਤ ਦੀ ਮਾਂ ਕਾਂਤੀ ਦੇਵੀ ਨੇ ਮਮਤਾ 'ਤੇ ਕਤਲ ਦਾ ਦੋਸ਼ ਲਗਾਉਂਦੇ ਹੋਏ ਰਿਪੋਰਟ ਦਰਜ ਕਰਵਾਈ। ਉਨ੍ਹਾਂ ਕਿਹਾ ਕਿ ਜਦੋਂ ਦੋਸ਼ੀ ਮਮਤਾ ਨੂੰ ਵੀਰਵਾਰ ਨੂੰ ਗ੍ਰਿਫ਼ਤਾਰ ਕਰ ਕੇ ਪੁੱਛਗਿੱਛ ਕੀਤੀ ਗਈ ਤਾਂ ਉਸਨੇ ਅਪਰਾਧ ਕਬੂਲ ਕਰ ਲਿਆ ਅਤੇ ਕਿਹਾ ਕਿ ਦੋਵੇਂ ਤਿੰਨ ਸਾਲਾਂ ਤੋਂ ਇਕੱਠੇ ਰਹਿ ਰਹੇ ਸਨ। ਨਿਤੇਸ਼ ਪ੍ਰਤਾਪ ਸਿੰਘ ਦੇ ਅਨੁਸਾਰ ਮਮਤਾ ਨੇ ਕਿਹਾ ਕਿ ਅਮਿਤ ਸ਼ਰਾਬ ਪੀਣ ਤੋਂ ਬਾਅਦ ਉਸਨੂੰ ਕੁੱਟਦਾ ਸੀ, ਇਸ ਲਈ ਉਹ ਅਮਿਤ ਤੋਂ ਛੁਟਕਾਰਾ ਪਾਉਣਾ ਚਾਹੁੰਦੀ ਸੀ। ਪੁਲਸ ਨੇ ਦੱਸਿਆ ਕਿ ਇਸ ਸਬੰਧ ਵਿੱਚ ਮਾਮਲਾ ਦਰਜ ਕਰ ਲਿਆ ਗਿਆ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਧਰਤੀ ਤੋਂ 35,000 ਫੁੱਟ ਦੀ ਉਚਾਈ 'ਤੇ ਹੋਇਆ ਬੱਚੇ ਦਾ ਜਨਮ, ਜਹਾਜ਼ 'ਚ ਇੰਝ ਕਰਵਾਈ ਡਿਲੀਵਰੀ
NEXT STORY