ਨੋਇਡਾ (ਭਾਸ਼ਾ): ਨੋਇਡਾ ਪੁਲਸ ਨੇ ਸ਼ੁੱਕਰਵਾਰ ਨੂੰ ਇਕ ਲੜਕੀ ਨਾਲ ਜਬਰ-ਜ਼ਿਨਾਹ ਅਤੇ ਜਬਰੀ ਧਰਮ ਪਰਿਵਰਤਨ ਦੀ ਕੋਸ਼ਿਸ਼ ਦੇ ਮਾਮਲੇ 'ਚ ਇਕ 50 ਸਾਲਾ ਔਰਤ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅਧਿਕਾਰੀਆਂ ਨੇ ਦਿੱਤੀ। ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਔਰਤ ਦੇ ਪੁੱਤਰ, ਪਤੀ ਅਤੇ ਇਕ ਹੋਰ ਰਿਸ਼ਤੇਦਾਰ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਹ ਫਿਲਹਾਲ ਜੇਲ੍ਹ ਵਿਚ ਬੰਦ ਹਨ।
ਇਹ ਖ਼ਬਰ ਵੀ ਪੜ੍ਹੋ - ਗੁਰਮੀਤ ਰਾਮ ਰਹੀਮ ਨੂੰ ਮੁੜ ਮਿਲੀ ਪੈਰੋਲ, 40 ਦਿਨਾਂ ਲਈ ਜੇਲ੍ਹ ਤੋਂ ਆਵੇਗਾ ਬਾਹਰ
ਪੁਲਸ ਦੇ ਇਕ ਬੁਲਾਰੇ ਨੇ ਕਿਹਾ ਕਿ ਸ਼ਿਕਾਇਤਕਰਤਾ ਦੀ ਨਾਬਾਲਗ ਧੀ ਨੂੰ ਔਰਤ ਦੇ 22 ਸਾਲਾ ਪੁੱਤਰ ਨੇ ਕਥਿਤ ਤੌਰ ‘ਤੇ ਪਿਆਰ ਦੇ ਜਾਲ 'ਚ ਫਸਾਇਆ ਸੀ, ਜਿਸ ਨੂੰ ਸ਼ੁੱਕਰਵਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਔਰਤ ਦੇ ਪੁੱਤਰ ਨੇ ਕਥਿਤ ਤੌਰ 'ਤੇ ਲੜਕੀ ਨਾਲ ਜਬਰ-ਜ਼ਿਨਾਹ ਕੀਤਾ ਅਤੇ ਉਸ ਨੂੰ ਧਰਮ ਪਰਿਵਰਤਨ ਲਈ ਮਜਬੂਰ ਕੀਤਾ ਸੀ। ਅਧਿਕਾਰੀ ਨੇ ਕਿਹਾ ਕਿ ਇਸ ਹਫ਼ਤੇ ਦੀ ਸ਼ੁਰੂਆਤ ਵਿਚ ਫੇਜ਼ 2 ਪੁਲਸ ਥਾਣੇ ਵਿਚ ਭਾਰਤੀ ਦੰਡਾਵਲੀ ਦੀ ਧਾਰਾ 376, 328, 506, 120 ਬੀ ਅਤੇ 406 ਤਹਿਤ ਐੱਫ.ਆਈ.ਆਰ. ਦਰਜ ਕੀਤੀ ਗਈ ਸੀ। ਪੁਲਸ ਮੁਤਾਬਕ, ਇਸ ਮਾਮਲੇ 'ਚ ਪੋਕਸੋ ਐਕਟ ਅਤੇ ਉੱਤਰ ਪ੍ਰਦੇਸ਼ ਪ੍ਰੋਹਿਬਿਸ਼ਨ ਆਫ ਰਿਲੀਜੀਅਸ ਕਨਵਰਜ਼ਨ ਐਕਟ ਦੇ ਤਹਿਤ ਵੀ ਦੋਸ਼ ਲਗਾਏ ਗਏ ਹਨ।
ਇਹ ਖ਼ਬਰ ਵੀ ਪੜ੍ਹੋ - ਗੱਡੀਆਂ ਦੀ ਆਹਮੋ-ਸਾਹਮਣੀ ਟੱਕਰ 'ਚ ਪ੍ਰਿੰਸੀਪਲ ਦੀ ਮੌਤ, ਬੱਚੇ ਦੀ ਦਵਾਈ ਲੈਣ ਜਾ ਰਹੇ ਪਰਿਵਾਰਕ ਮੈਂਬਰ ਵੀ ਹੋਏ ਜ਼ਖ਼ਮੀ
ਅਧਿਕਾਰੀ ਨੇ ਕਿਹਾ ਕਿ ਮੁੱਖ ਮੁਲਜ਼ਮ, ਉਸ ਦੇ ਪਿਤਾ ਅਤੇ ਇਕ ਹੋਰ ਰਿਸ਼ਤੇਦਾਰ ਨੂੰ ਇਸ ਹਫ਼ਤੇ ਦੇ ਸ਼ੁਰੂ ਵਿਚ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਸ ਦੀ ਮਾਂ ਉਦੋਂ ਤੋਂ ਫਰਾਰ ਸੀ। ਪੁਲਸ ਨੇ ਦੱਸਿਆ ਕਿ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਕਾਂਝਵਾਲਾ ਮਾਮਲਾ: ਅਦਾਲਤ ਵੱਲੋਂ ਮੁਲਜ਼ਮ ਦੀਪਕ ਦੀ ਜ਼ਮਾਨਤ ਪਟੀਸ਼ਨ ਖਾਰਜ
NEXT STORY