ਨੈਸ਼ਨਲ ਡੈਸਕ- ਰਾਜਸਥਾਨ ਦੇ ਚਿਤੌੜਗੜ੍ਹ ਜ਼ਿਲ੍ਹੇ ਤੋਂ ਇਕ ਸਨਸਨੀਖੇਜ਼ ਖ਼ਬਰ ਸਾਹਮਣੇ ਆਈ ਹੈ, ਜਿੱਥੋਂ ਦੇ ਥਾਣਾ ਬੇਂਗੂ ਅਧੀਨ ਪੈਂਦੇ ਮੇਨਾਲ ਦੇ ਜੰਗਲ 'ਚ ਵੀਰਵਾਰ ਨੂੰ ਇਕ ਅਣਪਛਾਤੀ ਮਹਿਲਾ ਦੀ ਲਾਸ਼ ਮਿਲੀ ਹੈ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਜੰਗਲ 'ਚ ਸਵੇਰੇ ਇਕ ਅਣਪਛਾਤੀ ਔਰਤ ਦੀ ਲਾਸ਼ ਮਿਲਣ ਦੀ ਜਾਣਕਾਰੀ ਮਿਲੀ ਸੀ, ਜਿਸ ਮਗਰੋਂ ਉਹ ਮੌਕੇ 'ਤੇ ਪਹੁੰਚੇ।
ਇਹ ਵੀ ਪੜ੍ਹੋ- ਮੈਰਿਜ ਰਜਿਸਟ੍ਰੇਸ਼ਨ ਨੂੰ ਲੈ ਕੇ ਵੱਡੀ ਖ਼ਬਰ ; ਅਦਾਲਤ ਨੇ ਜਾਰੀ ਕਰ'ਤੇ ਸਖ਼ਤ ਹੁਕਮ
ਉਨ੍ਹਾਂ ਅੱਗੇ ਦੱਸਿਆ ਕਿ ਉਨ੍ਹਾਂ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਦੀ ਪਛਾਣ ਕਰਨ ਦੀਆਂ ਕੋਸ਼ਿਸ਼ਾਂ ਸ਼ੁਰੂ ਕੀਤੀਆਂ, ਪਰ ਉਨ੍ਹਾਂ ਨੂੰ ਸਫਲਤਾ ਹਾਸਲ ਨਹੀਂ ਹੋ ਸਕੀ, ਜਿਸ ਮਗਰੋਂ ਲਾਸ਼ ਨੂੰ ਬੇਂਗੂ ਹਸਪਤਾਲ ਲਿਜਾਇਆ ਗਿਆ। ਜਾਣਕਾਰੀ ਅਨੁਸਾਰ ਮ੍ਰਿਤਕਾ ਦੀ ਉਮਰ 45 ਸਾਲ ਤੇ ਰੰਗ ਸਾਂਵਲਾ ਹੈ। ਪਹਿਲੀ ਵਾਰ ਦੇਖਣ 'ਚ ਮਾਮਲਾ ਕਤਲ ਦਾ ਜਾਪਦਾ ਹੈ, ਜਿਸ ਦੀ ਅਸਲ ਸੱਚਾਈ ਤਾਂ ਤਫਤੀਸ਼ ਤੋਂ ਬਾਅਦ ਹੀ ਸਾਹਮਣੇ ਆਵੇਗੀ। ਫਿਲਹਾਲ ਪੁਲਸ ਨੇ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਨੈਸ਼ਨਲ ਬੈਂਕ 'ਚ ਨਿਕਲੀਆਂ ਭਰਤੀਆਂ, ਇੱਛੁਕ ਉਮੀਦਵਾਰ ਕਰਨ ਅਪਲਾਈ
NEXT STORY