ਨੈਸ਼ਨਲ ਡੈਸਕ- ਬੰਬੇ ਹਾਈ ਕੋਰਟ ਨੇ ਇਕ ਦੋਸ਼ੀ ਨੂੰ ਗ੍ਰਿਫ਼ਤਾਰੀ ਤੋਂ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ, ਜਿਸ ਨੇ ਇਕ ਜਨਮ ਦਿਨ ਪਾਰਟੀ ਦੌਰਾਨ ਔਰਤ ਦੇ ਮੂੰਹ 'ਤੇ ਸਿਗਰਟ ਦਾ ਧੂੰਆਂ ਉਡਾਇਆ ਸੀ। ਅਦਾਲਤ ਨੇ ਦੋਸ਼ੀ ਦੀ ਹਰਕਤ ਨੂੰ ਔਰਤ ਖ਼ਿਲਾਫ਼ ਅਪਰਾਧ ਮੰਨਦੇ ਹੋਏ ਉਸ ਦੀ ਅਗਾਊਂ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਹੈ। ਇਹ ਘਟਨਾ 11 ਜਨਵਰੀ ਨੂੰ ਵਾਪਰੀ, ਜਦੋਂ ਸ਼ਿਕਾਇਤਕਰਤਾ ਆਪਣੀ ਮਹਿਲਾ ਦੋਸਤ ਅਤੇ ਕੁਝ ਹੋਰ ਲੋਕਾਂ ਨਾਲ ਆਪਣਾ ਜਨਮਦਿਨ ਮਨਾਉਣ ਲਈ ਹੋਟਲ ਗਏ ਸਨ। ਮੁਲਜ਼ਮ ਅਤੇ ਕੁਝ ਹੋਰ ਲੋਕ ਪਹਿਲਾਂ ਹੀ ਹੋਟਲ 'ਚ ਮੌਜੂਦ ਸਨ। ਪਾਰਟੀ 'ਚ ਬਹੁਤ ਸਾਰੇ ਲੋਕ ਸ਼ਿਕਾਇਤਕਰਤਾ ਨੂੰ ਨਹੀਂ ਜਾਣਦੇ ਸਨ। ਫਿਰ ਦੋਸ਼ੀ ਨੇ ਔਰਤ ਦੇ ਚਿਹਰੇ 'ਤੇ ਸਿਗਰਟ ਦਾ ਧੂੰਆਂ ਸੁੱਟਣਾ ਸ਼ੁਰੂ ਕਰ ਦਿੱਤਾ, ਜਿਸ ਕਾਰਨ ਹੋਟਲ 'ਚ ਲੜਾਈ ਹੋ ਗਈ।
ਇਹ ਵੀ ਪੜ੍ਹੋ : ਲਾੜੀ ਨੂੰ ਨਹੀਂ ਪਸੰਦ ਆਇਆ ਲਹਿੰਗਾ, ਬਿਨਾਂ ਵਿਆਹ ਕੀਤੇ ਅੰਮ੍ਰਿਤਸਰ ਮੋੜੀ ਬਾਰਾਤ
ਹੋਟਲ ਮੈਨੇਜਰ ਨੇ ਸ਼ਿਕਾਇਤਕਰਤਾ ਨੂੰ ਹੋਟਲ ਤੋਂ ਬਾਹਰ ਕੱਢ ਦਿੱਤਾ ਪਰ ਇਸ ਤੋਂ ਬਾਅਦ ਦੋਸ਼ੀ ਅਤੇ ਉਸ ਦੇ ਸਾਥੀਆਂ ਨੇ ਦੋਵਾਂ ਦਾ ਪਿੱਛਾ ਕੀਤਾ ਅਤੇ ਹੋਟਲ ਦੇ ਬਾਹਰ ਉਨ੍ਹਾਂ ਨਾਲ ਕੁੱਟਮਾਰ ਅਤੇ ਦੁਰਵਿਵਹਾਰ ਕੀਤਾ। 11 ਜਨਵਰੀ ਨੂੰ ਵਾਪਰੀ ਇਸ ਘਟਨਾ ਤੋਂ ਬਾਅਦ ਦੋਸ਼ੀ ਅਤੇ ਹੋਰਾਂ ਵਿਰੁੱਧ ਨਾਯਗਾਓਂ ਪੁਲਸ ਸਟੇਸ਼ਨ 'ਚ ਐੱਫਆਈਆਰ ਦਰਜ ਕੀਤੀ ਗਈ ਸੀ। ਅਦਾਲਤ ਨੇ ਇਹ ਫੈਸਲਾ ਦੋਸ਼ੀ ਨੂੰ ਗ੍ਰਿਫ਼ਤਾਰੀ ਤੋਂ ਰਾਹਤ ਦੇਣ ਤੋਂ ਇਨਕਾਰ ਕਰਦੇ ਹੋਏ ਦਿੱਤਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲਾੜੀ ਨੂੰ ਨਹੀਂ ਪਸੰਦ ਆਇਆ ਲਹਿੰਗਾ, ਬਿਨਾਂ ਵਿਆਹ ਕੀਤੇ ਅੰਮ੍ਰਿਤਸਰ ਮੋੜੀ ਬਾਰਾਤ
NEXT STORY