ਨੈਸ਼ਨਲ ਡੈਸਕ : ਨੋਇਡਾ ਦੇ ਸੈਕਟਰ 39 ਪੁਲਸ ਸਟੇਸ਼ਨ ਖੇਤਰ ਵਿੱਚ ਸਥਿਤ ਇੱਕ ਸੋਸਾਇਟੀ ਵਿੱਚ ਰਹਿਣ ਵਾਲੀ 46 ਸਾਲਾ ਔਰਤ ਨੇ ਕਥਿਤ ਤੌਰ 'ਤੇ ਆਪਣੇ 18ਵੀਂ ਮੰਜ਼ਿਲ ਦੇ ਫਲੈਟ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ।
ਇੱਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਸੈਕਟਰ 39 ਪੁਲਸ ਸਟੇਸ਼ਨ ਖੇਤਰ ਵਿੱਚ ਲੋਟਸ ਸਪਾਟੀਆ ਸੋਸਾਇਟੀ ਦੇ ਨਿਵਾਸੀ ਪੱਲਵ ਅਗਰਵਾਲ ਦੀ ਪਤਨੀ ਪਾਰੁਲ ਅਗਰਵਾਲ (46) ਨੇ ਮੰਗਲਵਾਰ ਨੂੰ ਆਪਣੀ ਸੋਸਾਇਟੀ ਦੀ 18ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਉਨ੍ਹਾਂ ਦੱਸਿਆ ਕਿ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਉਨ੍ਹਾਂ ਦੱਸਿਆ ਕਿ ਔਰਤ ਦੇ ਪਤੀ ਨੇ ਪੁਲਸ ਨੂੰ ਦੱਸਿਆ ਕਿ ਉਹ ਲੰਬੇ ਸਮੇਂ ਤੋਂ ਮਾਨਸਿਕ ਤਣਾਅ ਤੋਂ ਪੀੜਤ ਸੀ। ਉਨ੍ਹਾਂ ਕਿਹਾ ਕਿ ਘਟਨਾ ਸਥਾਨ ਦਾ ਮੁਆਇਨਾ ਕੀਤਾ ਜਾ ਰਿਹਾ ਹੈ ਅਤੇ ਹੋਰ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
PM ਮੋਦੀ ਨੇ ਅੱਜ ਸੱਦ ਲਈ ਸਕੱਤਰਾਂ ਦੀ ਬੈਠਕ ! ਹੋ ਸਕਦੈ ਕੋਈ ਵੱਡਾ ਐਲਾਨ
NEXT STORY