ਸੋਨੀਪਤ- ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਦੇ ਸ਼ਾਹਪੁਰ ਤੁਰਕ ਪਿੰਡ 'ਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇਕ ਸਕੂਲ ਬੱਸ ਨੇ ਘਰ ਦੇ ਬਾਹਰ ਕਿਸੇ ਕੰਮ ਲਈ ਨਿਕਲੀ ਇਕ ਔਰਤ ਨੂੰ ਕੁਚਲ ਦਿੱਤਾ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾਇਆ। ਇਸ ਹਾਦਸੇ ਨੂੰ ਅੰਜਾਮ ਦੇਣ ਤੋਂ ਬਾਅਦ ਡਰਾਈਵਰ ਬੱਸ ਸਮੇਤ ਮੌਕੇ ਤੋਂ ਫਰਾਰ ਹੋ ਗਿਆ।
3 ਬੱਚਿਆਂ ਦੇ ਸਿਰ ਤੋਂ ਉਠਿਆ ਮਾਂ ਦਾ ਸਾਇਆ
ਜਾਣਕਾਰੀ ਮੁਤਾਬਕ ਸੁਰੇਸ਼ੀ ਨਾਂ ਦੀ ਔਰਤ ਕਿਸੇ ਕੰਮ ਲਈ ਘਰੋਂ ਨਿਕਲੀ ਸੀ ਪਰ ਉਸ ਨੂੰ ਨਹੀਂ ਪਤਾ ਸੀ ਕਿ ਪਿੰਡ ਦੀ ਗਲੀ 'ਚ ਸਕੂਲ ਬੱਸ ਉਸ ਦੀ ਮੌਤ ਦਾ ਕਾਰਨ ਬਣੇਗੀ। ਇਹ ਹਾਦਸਾ ਬੱਸ ਡਰਾਈਵਰ ਦੀ ਗਲਤੀ ਕਾਰਨ ਵਾਪਰਿਆ। ਸੁਰੇਸ਼ੀ ਦੇਵੀ ਤਿੰਨ ਬੱਚਿਆਂ ਦੀ ਮਾਂ ਸੀ ਅਤੇ ਹੁਣ ਉਸ ਦੇ ਤਿੰਨੋਂ ਬੱਚਿਆਂ ਦੇ ਸਿਰ ਤੋਂ ਮਾਂ ਦਾ ਹੱਥ ਉਠ ਗਿਆ ਹੈ।
ਥਾਣਾ ਸਦਰ ਦੇ ਇੰਚਾਰਜ ਜਸਪਾਲ ਸਿੰਘ ਨੇ ਦੱਸਿਆ ਕਿ ਪਿੰਡ ਸ਼ਾਹਪੁਰ ਤੁਰਕ ਵਿਚ ਸੁਰੇਸ਼ੀ ਦੇਵੀ ਨਾਂ ਦੀ ਔਰਤ ਨੂੰ ਬੱਸ ਨੇ ਕੁਚਲ ਦਿੱਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਫਿਲਹਾਲ ਬੱਸ ਡਰਾਈਵਰ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ।
ਵਿਰੋਧੀ ਗਠਜੋੜ 'ਇੰਡੀਆ' ਦੀ ਦਿੱਲੀ 'ਚ 'ਲੋਕਤੰਤਰ ਬਚਾਓ ਰੈਲੀ 'ਚ ਹਿੱਸਾ ਲੈਣਗੇ ਫਾਰੂਕ ਅਬਦੁੱਲਾ
NEXT STORY