ਨਾਸਿਕ (ਭਾਸ਼ਾ)- ਮਹਾਰਾਸ਼ਟਰ 'ਚ 'ਹਿੱਟ ਐਂਡ ਰਨ' ਦਾ ਇਕ ਨਵਾਂ ਮਾਮਲਾ ਸਾਹਮਣੇ ਆਇਆ ਹੈ ਜਿਸ ਵਿਚ ਨਾਸਿਕ ਸ਼ਹਿਰ ਵਿਚ ਇਕ ਤੇਜ਼ ਰਫ਼ਤਾਰ ਕਾਰ ਨੇ 31 ਸਾਲਾ ਔਰਤ ਨੂੰ ਕੁਚਲ ਦਿੱਤਾ। ਪੁਲਸ ਨੇ ਬੁੱਧਵਾਰ ਨੂੰ ਦੱਸਿਆ ਕਿ ਇਹ ਘਟਨਾ ਮੰਗਲਵਾਰ ਸ਼ਾਮ ਨੂੰ ਵਾਪਰੀ ਅਤੇ 51 ਸਾਲਾ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ ਪਰ ਬਾਅਦ 'ਚ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਘਟਨਾ ਦੇ ਸਮੇਂ ਉਹ ਨਸ਼ੇ 'ਚ ਸੀ। ਗੰਗਾਪੁਰ ਥਾਣੇ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਦੋਸ਼ੀ ਦੀ ਪਛਾਣ ਧਰੁਵ ਨਗਰ ਨਿਵਾਸੀ ਦੇਵਚੰਦ ਰਾਮਭਾਊ ਤਿਦਮੇ ਵਜੋਂ ਹੋਈ ਹੈ। ਉਹ ਇੱਥੇ ਸਤਪੁਰ ਐੱਮ.ਆਈ.ਡੀ.ਸੀ. ਖੇਤਰ 'ਚ ਇਕ ਕੰਪਨੀ 'ਚ ਕੰਮ ਕਰਦਾ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕਾ ਦੀ ਪਛਾਣ ਹਨੂੰਮਾਨ ਨਗਰ ਵਾਸੀ ਅਰਚਨਾ ਕਿਸ਼ੋਰ ਸ਼ਿੰਦੇ ਵਜੋਂ ਹੋਈ ਹੈ। ਉਹ ਸ਼ਾਮ 6 ਵਜੇ ਦੇ ਕਰੀਬ ਕੰਮ ਤੋਂ ਪੈਦਲ ਘਰ ਪਰਤ ਰਹੀ ਸੀ ਉਦੋਂ ਗੰਗਾਪੁਰ ਰੋਡ ਨੇੜੇ ਬਰਦਾਨ ਫਾਟਾ-ਸ਼ਿਵਾਜੀ ਨਗਰ ਰੋਡ 'ਤੇ ਇਕ ਤੇਜ਼ ਰਫ਼ਤਾਰ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ।
ਉਨ੍ਹਾਂ ਨੇ ਦੱਸਿਆ ਕਿ ਔਰਤ ਨੂੰ ਸਿਰ 'ਚ ਗੰਭੀਰ ਸੱਟ ਲੱਗੀ। ਉਸ ਨੂੰ ਇਕ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਪੁਲਸ ਨੇ ਦੱਸਿਆ ਕਿ ਹਾਦਸੇ ਤੋਂ ਪਹਿਲੇ ਉਲਟ ਦਿਸ਼ਾ ਤੋਂ ਰਹੇ 2 ਨੌਜਵਾਨਾਂ ਨੇ ਕਾਰ ਨੂੰ ਤੇਜ਼ ਗਤੀ ਨਾਲ ਔਰਤ ਵਧ ਵਧਦੇ ਦੇਖਿਆ ਸੀ ਅਤੇ ਉਨ੍ਹਾਂ ਨੇ ਡਰਾਈਵਰ ਨੂੰ ਸਾਵਧਾਨ ਕਰਨ ਦੀ ਕੋਸ਼ਿਸ਼ ਕੀਤੀ ਸੀ ਪਰ ਕਾਰ ਡਰਾਈਵਰ ਨੇ ਰਫ਼ਤਾਰ ਘੱਟ ਨਹੀਂ ਕੀਤੀ ਅਤੇ ਕਾਰ ਨੇ ਸ਼ਿੰਦੇ ਨੂੰ ਟੱਕਰ ਮਾਰੀ। ਇਸ ਤੋਂ ਬਾਅਦ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਇਹ ਘਟਨਾ ਇਲਾਕੇ 'ਚ ਲੱਗੇ ਸੀਸੀਟੀਵੀ ਕੈਮਰਿਆਂ 'ਚ ਕੈਦ ਹੋ ਗਈ। ਮੌਕੇ 'ਤੇ ਮੌਜੂਦ ਇਕ ਨਾਗਰਿਕ ਨੇ ਕਾਰ ਦਾ ਨੰਬਰ ਲਿਖ ਦਿੱਤਾ। ਪੁਲਸ ਅਧਿਕਾਰੀ ਨੇ ਦੱਸਿਆ ਕਿ ਬਾਅਦ 'ਚ ਪੁਲਸ ਡਰਾਈਵਰ ਦੇ ਘਰ ਪਹੁੰਚੀ ਅਤੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਹਾਦਸੇ ਸਮੇਂ ਉਹ ਆਪਣੇ ਘਰ ਜਾ ਰਿਹਾ ਸੀ। ਪੁਲਸ ਨੇ ਦੱਸਿਆ ਕਿ ਉਸ ਦੀ ਡਾਕਟਰੀ ਜਾਂਚ ਤੋਂ ਪਤਾ ਲੱਗਾ ਹੈ ਕਿ ਹਾਦਸੇ ਸਮੇਂ ਉਹ ਸ਼ਰਾਬ ਦੇ ਨਸ਼ੇ 'ਚ ਸੀ, ਜਿਸ ਕਾਰਨ ਉਸ ਨੇ ਗੱਡੀ 'ਤੇ ਕੰਟਰੋਲ ਗੁਆ ਦਿੱਤਾ ਅਤੇ ਸ਼ਿੰਦੇ ਨੂੰ ਟੱਕਰ ਮਾਰ ਦਿੱਤੀ। ਘਟਨਾ ਤੋਂ ਬਾਅਦ ਉਸ ਨੇ ਔਰਤ ਦੀ ਕੋਈ ਮਦਦ ਨਹੀਂ ਕੀਤੀ ਅਤੇ ਘਰ ਚਲਾ ਗਿਆ। ਅਧਿਕਾਰੀ ਨੇ ਦੱਸਿਆ ਕਿ ਗੰਗਾਪੁਰ ਪੁਲਸ ਨੇ ਮੁਲਜ਼ਮਾਂ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ ਦੀ ਧਾਰਾ 105 (ਗੈਰ-ਇਰਾਦਤਨ ਕਤਲ), 281 (ਲਾਪਰਵਾਹੀ ਨਾਲ ਡਰਾਈਵਿੰਗ) ਅਤੇ ਮੋਟਰ ਵਹੀਕਲ ਐਕਟ ਦੀਆਂ ਧਾਰਾਵਾਂ ਦੇ ਅਧੀਨ ਮਾਮਲਾ ਦਰਜ ਕੀਤਾ ਹੈ। ਪੁਲਸ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਬ੍ਰਿਕਸ ਸੰਸਦੀ ਮੰਚ ਦੀ ਬੈਠਕ 'ਚ ਹਿੱਸਾ ਲੈਣ ਲਈ ਰੂਸ ਰਵਾਨਾ ਹੋਏ ਓਮ ਬਿਰਲਾ
NEXT STORY