ਨੈਸ਼ਨਲ ਡੈਸਕ- ਪੱਛਮੀ ਬੰਗਾਲ ਤੋਂ ਇਕ ਬੇਹੱਦ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਕੋਲਕਾਤਾ ਦੇ ਦੱਖਣ ਵਿੱਚ ਕੁਡਘਾਟ ਇਲਾਕੇ ਦੀ ਇੱਕ ਬਜ਼ੁਰਗ ਔਰਤ ਨੇ ਵੋਟਰ ਸੂਚੀਆਂ ਦੇ ਚੱਲ ਰਹੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.) ਬਾਰੇ ਚਿੰਤਤ ਹੋਣ ਤੋਂ ਬਾਅਦ ਕਥਿਤ ਤੌਰ 'ਤੇ ਆਪਣੇ ਆਪ ਨੂੰ ਅੱਗ ਲਗਾ ਲਈ।
ਜਾਣਕਾਰੀ ਦਿੰਦੇ ਹੋਏ ਇੱਕ ਸੀਨੀਅਰ ਪੁਲਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕਾ ਦੀ ਪਛਾਣ ਜਮੁਨਾ ਮੰਡਲ (67) ਵਜੋਂ ਹੋਈ ਹੈ। ਅਧਿਕਾਰੀ ਦੇ ਅਨੁਸਾਰ, ਉਸ ਦੇ ਪਰਿਵਾਰ ਨੇ ਦਾਅਵਾ ਕੀਤਾ ਹੈ ਕਿ ਐੱਸ.ਆਈ.ਆਰ. ਪ੍ਰਕਿਰਿਆ ਸ਼ੁਰੂ ਹੋਣ ਤੋਂ ਬਾਅਦ ਉਹ ਪ੍ਰੇਸ਼ਾਨ ਰਹਿਣ ਲੱਗੀ ਸੀ। ਇਸ ਤੋਂ ਬਾਅਦ ਜਦੋਂ ਉਸ ਨੂੰ ਆਪਣਾ ਗਣਨਾ ਫਾਰਮ ਨਹੀਂ ਮਿਲਿਆ ਤਾਂ ਉਹ ਹੋਰ ਜ਼ਿਆਦਾ ਪ੍ਰੇਸ਼ਾਨ ਹੋ ਗਈ।
ਇਸ ਮਗਰੋਂ ਮੰਡਲ ਨੇ ਦੱਖਣੀ ਕੋਲਕਾਤਾ ਦੇ ਵਾਰਡ 114 ਵਿੱਚ ਢਲਾਈ ਬ੍ਰਿਜ ਅਤੇ ਨਿਊ ਪੁਟਿਆਰੀ ਉਦੈਚਲ ਖੇਤਰ ਸਥਿਤ ਆਪਣੇ ਘਰ ਵਿੱਚ ਆਪਣੇ ਆਪ ਨੂੰ ਅੱਗ ਲਗਾ ਲਈ। ਉਹ ਬੁਰੀ ਤਰ੍ਹਾਂ ਝੁਲਸ ਗਈ, ਜਿਸ ਤੋਂ ਬਾਅਦ ਉਸ ਨੂੰ ਐੱਮ.ਆਰ. ਬਾਂਗੂਰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਉਸ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਤੇ ਮੌਤ ਦੇ ਹਾਲਾਤਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਦਿੱਲੀ ਧਮਾਕੇ ਦਾ ਮੁਲਜ਼ਮ ਬਿਲਾਲ ਪਟਿਆਲਾ ਹਾਊਸ ਕੋਰਟ 'ਚ ਪੇਸ਼; ਸ਼੍ਰੀਨਗਰ ਤੋਂ ਕੀਤਾ ਸੀ ਕਾਬੂ
NEXT STORY