ਇੰਫਾਲ- ਅਰਜਨਟੀਨਾ ਦੇ ਫੀਫਾ ਵਰਲਡ ਕੱਪ ਜਿੱਤ ਦਾ ਜਸ਼ਨ ਮਨਾ ਰਹੇ ਅਣਪਛਾਤੇ ਸੈਲਾਨੀਆਂ ਵਲੋਂ ਚਲਾਈਆਂ ਗਈਆਂ ਗੋਲੀਆਂ ਕਾਰਨ ਇੱਥੇ ਇਕ 50 ਸਾਲਾ ਔਰਤ ਦੀ ਮੌਤ ਹੋ ਗਈ। ਇਹ ਜਾਣਕਾਰੀ ਪੁਲਸ ਨੇ ਸੋਮਵਾਰ ਨੂੰ ਦਿੱਤੀ। ਪੁਲਸ ਨੇ ਦੱਸਿਆ ਕਿ ਇਹ ਘਟਨਾ ਐਤਵਾਰ ਰਾਤ ਕਰੀਬ 11.30 ਵਜੇ ਮਨੀਪੁਰ ਦੇ ਇੰਫਾਲ ਪੂਰਬੀ ਜ਼ਿਲ੍ਹੇ ਦੇ ਸਿੰਗਜਾਮੇਈ ਵਾਂਗਮਾ ਭੀਗਾਪਤੀ ਇਲਾਕੇ 'ਚ ਵਾਪਰੀ।
ਇਹ ਵੀ ਪੜ੍ਹੋ- ਅਲਵਿਦਾ 2022: ਸਿਆਸਤ ਤੋਂ ਖੇਡ ਜਗਤ ਤੱਕ, ਇਨ੍ਹਾਂ ਕਾਰਨਾਂ ਕਰ ਕੇ ਯਾਦ ਕੀਤਾ ਜਾਵੇਗਾ 'ਸਾਲ 2022'
ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਅਰਜਨਟੀਨਾ ਦੀ ਫਰਾਂਸ 'ਤੇ ਜਿੱਤ ਤੋਂ ਬਾਅਦ ਜਸ਼ਨ ਸ਼ੁਰੂ ਹੁੰਦੇ ਹੀ ਤੇਜ਼ ਪਟਾਕਿਆਂ ਅਤੇ ਬੰਦੂਕ ਦੀਆਂ ਗੋਲੀਆਂ ਦੀ ਆਵਾਜ਼ ਗੂੰਜਣ ਲੱਗੀ। ਇਕ ਸੀਨੀਅਰ ਪੁਲਸ ਅਧਿਕਾਰੀ ਨੇ ਦੱਸਿਆ ਕਿ ਰਿਹਾਇਸ਼ ਦੀ ਪਹਿਲੀ ਮੰਜ਼ਿਲ 'ਤੇ ਗੋਲੀਆਂ ਦੇ ਦੋ ਛੇਕ ਮਿਲੇ ਹਨ, ਜੋ ਕਿ ਲੋਹੇ ਦੀਆਂ ਚਾਦਰਾਂ ਨਾਲ ਬਣਾਇਆ ਗਿਆ ਹੈ।
ਮ੍ਰਿਤਕ ਔਰਤ ਦੇ ਪਤੀ ਨੇ ਦੱਸਿਆ ਕਿ ਉਸ ਦੇ ਘਰ 'ਤੇ ਦੋ ਫਾਇਰ ਕੀਤੇ ਗਏ। ਇਕ ਗੋਲੀ ਉਸ ਦੀ ਪਤਨੀ ਦੇ ਲੱਗੀ ਅਤੇ ਦੂਜੀ ਗੋਲੀ ਲੋਹੇ ਦੀਆਂ ਸ਼ੀਟਾਂ ਵਿਚੋਂ ਲੰਘਦੀ ਹੋਈ ਕੰਧ 'ਚ ਲੱਗੀ। ਔਰਤ ਦੇ ਪਤੀ ਨੇ ਕਿਹਾ ਕਿ ਲੋਕ ਜਸ਼ਨ ਮਨਾ ਰਹੇ ਸਨ, ਜਿਸ ਦੌਰਾਨ ਉਸ ਨੇ ਗੋਲੀਆਂ ਚੱਲਣ ਦੀ ਆਵਾਜ਼ ਸੁਣੀ। ਗੋਲੀ ਉਸ ਦੀ ਪਤਨੀ ਦੀ ਪਿੱਠ 'ਤੇ ਲੱਗੀ।
ਇਹ ਵੀ ਪੜ੍ਹੋ- ਸਕੂਲ ’ਚ ਖੇਡ ਮੁਕਾਬਲੇ ਦੌਰਾਨ ਵਿਦਿਆਰਥੀ ਦੀ ਗਰਦਨ ਦੇ ਆਰ-ਪਾਰ ਹੋਇਆ ਨੇਜਾ
ਅਧਿਕਾਰੀ ਨੇ ਕਿਹਾ ਕਿ ਪੁਲਸ ਅਤੇ ਫੋਰੈਂਸਿਕ ਟੀਮਾਂ ਨੇ ਇਹ ਪਤਾ ਲਗਾਉਣ ਲਈ ਜਾਂਚ ਸ਼ੁਰੂ ਕਰ ਦਿੱਤੀ ਹੈ ਕਿ ਗੋਲੀਆਂ ਕਿਸ ਦਿਸ਼ਾ ਤੋਂ ਚਲਾਈਆਂ ਗਈਆਂ ਸਨ। ਇਸ ਦੌਰਾਨ ਮ੍ਰਿਤਕ ਔਰਤ ਦੇ ਪਰਿਵਾਰਕ ਮੈਂਬਰਾਂ ਨੇ ਕਿਹਾ ਹੈ ਕਿ ਉਹ ਉਦੋਂ ਤੱਕ ਅੰਤਿਮ ਸੰਸਕਾਰ ਨਹੀਂ ਕਰਨਗੇ, ਜਦੋਂ ਤੱਕ ਦੋਸ਼ੀਆਂ ਦੀ ਪਛਾਣ ਨਹੀਂ ਹੋ ਜਾਂਦੀ ਅਤੇ ਉਨ੍ਹਾਂ ਨੂੰ ਗ੍ਰਿਫਤਾਰ ਨਹੀਂ ਕੀਤਾ ਜਾਂਦਾ।
ਇਹ ਵੀ ਪੜ੍ਹੋ: ਅਨੋਖਾ ਵਿਆਹ; ਦਾਜ 'ਚ ਪਿਤਾ ਨੇ ਧੀ ਨੂੰ ਦਿੱਤਾ 'ਬੁਲਡੋਜ਼ਰ', ਵੇਖਣ ਵਾਲਿਆਂ ਦੀ ਲੱਗੀ ਭੀੜ
ਬਿਲਾਵਲ ਭੁੱਟੋ ਖਿਲਾਫ਼ ਦੇਸ਼ ਭਰ ’ਚ ਵਿਰੋਧ ਪ੍ਰਦਰਸ਼ਨ
NEXT STORY