ਨਵੀਂ ਦਿੱਲੀ— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਅੰਗਦਾਨ ਨੂੰ ਮਹਾਦਾਨ ਦੱਸੇ ਜਾਣ ਤੋਂ ਪ੍ਰਭਾਵਿਤ ਹੋ ਕੇ ਆਪਣੀ ਕਿਡਨੀ ਦਾਨ ਕਰ ਕੇ ਇਕ ਵਿਅਕਤੀ ਨੂੰ ਨਵੀਂ ਜ਼ਿੰਦਗੀ ਦੇਣ ਵਾਲੀ ਕੋਲਕਾਤਾ ਦੀ ਮਾਨਸੀ ਹਲਦਰ (48) ਨੂੰ ਉਸ ਸਮੇਂ ਖੁਸ਼ੀ ਦਾ ਟਿਕਾਣਾ ਨਹੀਂ ਰਿਹਾ, ਜਦੋਂ ਪ੍ਰਧਾਨ ਮੰਤਰੀ ਨੇ ਖ਼ੁਦ ਉਨ੍ਹਾਂ ਦੇ ਇਸ ਕੰਮ ਦੀ ਸ਼ਲਾਘਾ ਕੀਤੀ। ਪ੍ਰਧਾਨ ਮੰਤਰੀ ਨੇ ਹਲਦਰ ਨੂੰ ਭੇਜੀ ਇਕ ਪ੍ਰਸ਼ੰਸਾ ਚਿੱਠੀ ਵਿਚ ਕਿਹਾ ਕਿ ਉਨ੍ਹਾਂ ਦੀ ਨਿਸਵਾਰਥ ਸੇਵਾ ਭਾਵਨਾ ਦੀ ਜਿੰਨੀ ਸ਼ਲਾਘਾ ਕੀਤੀ ਜਾਵੇ, ਉਹ ਘੱਟ ਹੈ। ਹਲਦਰ ਨੇ ਪ੍ਰਧਾਨ ਮੰਤਰੀ ਮੋਦੀ ਦਾ ਭਾਸ਼ਣ ਸੁਣਿਆ ਸੀ, ਜਿਸ ਵਿਚ ਉਨ੍ਹਾਂ ਨੇ ਅੰਗਦਾਨ ਨੂੰ ਮਹਾਦਾਨ ਦੱਸਿਆ ਸੀ। ਇਸ ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂ ਨੇ 2014 ਵਿਚ ਆਪਣੀ ਕਿਡਨੀ ਇਕ ਲੋੜਵੰਦ ਨੂੰ ਦਾਨ ਕਰ ਦਿੱਤੀ।
ਇਹ ਵੀ ਪੜ੍ਹੋ: ਨੌਦੀਪ ਕੌਰ ਨੂੰ ਦੂਜੇ ਮਾਮਲੇ 'ਚ ਵੀ ਮਿਲੀ ਜ਼ਮਾਨਤ
ਕੁਝ ਮਹੀਨੇ ਪਹਿਲਾਂ ਹੀ ਹਲਦਰ ਨੇ ਇਕ ਚਿੱਠੀ ਲਿਖ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਸ ਘਟਨਾ ਤੋਂ ਜਾਣੂ ਕਰਵਾਇਆ ਸੀ। ਪਿਛਲੇ ਦਿਨੀਂ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਦੀ ਜਵਾਬੀ ਚਿੱਠੀ ਮਿਲੀ। ਇਸ ਚਿੱਠੀ ਵਿਚ ਪ੍ਰਧਾਨ ਮੰਤਰੀ ਨੇ ਲਿਖਿਆ ਕਿ ਇਹ ਗੱਲ ਮੇਰੇ ਦਿਲ ਨੂੰ ਛੂਹ ਗਈ ਕਿ ਤੁਸੀਂ ਇਕ ਮਹੱਤਵਪੂਰਨ ਜ਼ਿੰਦਗੀ ਨੂੰ ਬਚਾਉਣ ਲਈ ਆਪਣੀ ਕਿਡਨੀ ਦਾਨ ਕਰ ਦਿੱਤੀ। ਇਸ ਨਿਸਵਾਰਥ ਭਾਵ ਦੀ ਜਿੰਨੀ ਸ਼ਲਾਘਾ ਕੀਤੀ ਜਾਵੇ, ਉਹ ਘੱਟ ਹੈ। ਤਿਆਗ ਅਤੇ ਸੇਵਾ ਭਾਵਨਾ ਸਾਡੇ ਸੱਭਿਆਚਾਰ ਅਤੇ ਪਰੰਪਰਾ ਦੇ ਕੇਂਦਰ ’ਚ ਰਹੇ ਹਨ।
ਇਹ ਵੀ ਪੜ੍ਹੋ: ਹੁਣ ਲੱਖਾ ਸਿਧਾਣਾ ਦੀ ਭਾਲ ’ਚ ਪੁਲਸ, ਸੂਚਨਾ ਦੇਣ ਵਾਲੇ ਨੂੰ ਇਕ ਲੱਖ ਰੁਪਏ ਦੇ ਇਨਾਮ ਦਾ ਐਲਾਨ
ਪ੍ਰਧਾਨ ਮੰਤਰੀ ਨੇ ਕਿਹਾ ਕਿ ਅੰਗਦਾਨ ਮਹਾਦਾਨ ਹੈ, ਕਿਉਂਕਿ ਅੰਗ ਪਾਉਣ ਵਾਲੇ ਵਿਅਕਤੀ ਨੂੰ ਇਸ ਨਾਲ ਨਵੀਂ ਜ਼ਿੰਦਗੀ ਮਿਲਦੀ ਹੈ। ਉਨ੍ਹਾਂ ਨੇ ਕਿਹਾ ਕਿ ਆਪਣੇ ਦੇਸ਼ ਵਿਚ ਲੱਖਾਂ ਲੋਕ ਅਜਿਹੇ ਹਨ, ਜਿਨ੍ਹਾਂ ਨੂੰ ਅਜਿਹੀ ਜ਼ਰੂਰਤ ਹੈ ਅਤੇ ਇਸ ਤੋਂ ਵੱਡਾ ਦਾਨ ਕੁਝ ਵੀ ਨਹੀਂ ਹੋ ਸਕਦਾ। ਮੋਦੀ ਨੇ ਲਿਖਿਆ ਕਿ ਤੁਹਾਡੀ ਸੇਵਾ ਭਾਵਨਾ ਬਹੁਤ ਹੀ ਪ੍ਰੇਰਕ ਹੈ। ਇਸ ਨਾਲ ਕਈ ਲੋਕ ਪ੍ਰਭਾਵਿਤ ਹੋਣਗੇ ਅਤੇ ਇਸ ਨਾਲ ਅੰਗਦਾਨ ਵਰਗੇ ਮਨੁੱਖੀ ਕੋਸ਼ਿਸ਼ਾਂ ਨੂੰ ਬਲ ਮਿਲੇਗਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਦਿਸ਼ਾ ਵਿਚ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਅੰਗਦਾਨ ਨੂੰ ਜਨ ਅੰਦੋਲਨ ਬਣਾ ਕੇ ਬਹੁਤ ਸਾਰੇ ਲੋੜਵੰਦਾਂ ਦੀ ਮਦਦ ਕੀਤੀ ਜਾ ਸਕਦੀ ਹੈ। ਹਲਦਰ ਨੇ ਕਿਹਾ ਕਿ ਉਨ੍ਹਾਂ ਦੀ ਆਪਣੀ ਸਿਹਤ ਤਾਂ ਚੰਗੀ ਹੈ ਹੀ, ਉਨ੍ਹਾਂ ਨੇ ਜਿਸ ਨੂੰ ਆਪਣੀ ਕਿਡਨੀ ਦਾਨ ਕੀਤੀ ਸੀ, ਉਹ ਵੀ ਸਿਹਤਮੰਦ ਹੈ।
ਇਹ ਵੀ ਪੜ੍ਹੋ: ਸਿਰ ’ਤੇ ‘ਲਾਲ ਪੱਗੜੀ’ ਬੰਨ੍ਹ ਗਾਜ਼ੀਪੁਰ ਬਾਰਡਰ ’ਤੇ ਬੂਟਿਆਂ ਨੂੰ ਪਾਣੀ ਦਿੰਦੇ ਦਿੱਸੇ ਰਾਕੇਸ਼ ਟਿਕੈਤ
ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼, ਹੱਕਾਂ ਦੀ ਮੰਗ ਤੇ ਹੁਣ ‘ਭਵਿੱਖ ਸੰਵਾਰਨ’ ’ਚ ਮੋਹਰੀ ਰਾਕੇਸ਼ ਟਿਕੈਤ
NEXT STORY