ਠਾਣੇ (ਭਾਸ਼ਾ): ਮਹਾਰਾਸ਼ਟਰ ਦੇ ਠਾਣੇ 'ਚ ਇੱਕ 53 ਸਾਲਾ ਔਰਤ ਨਾਲ ਉਸਦੇ ਫੇਸਬੁੱਕ 'ਦੋਸਤ' ਨੇ ਪਿਛਲੇ ਸਾਢੇ ਚਾਰ ਸਾਲਾਂ 'ਚ ਕ੍ਰਿਪਟੋਕਰੰਸੀ 'ਚ ਨਿਵੇਸ਼ ਕਰਨ ਦੇ ਨਾਮ 'ਤੇ ਕਥਿਤ ਤੌਰ 'ਤੇ 79 ਲੱਖ ਰੁਪਏ ਦੀ ਠੱਗੀ ਮਾਰੀ ਹੈ। ਪੁਲਸ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ।
ਨਰਸਰੀ ਦੇ ਵਿਦਿਆਰਥੀ ਨੂੰ ਅਧਿਆਪਕ ਨੇ ਮਾਰਿਆ ਥੱਪੜ, ਕੰਨ-ਮੂੰਹ 'ਚੋਂ ਨਿਕਲਿਆ ਖੂਨ, ਹੋਈ ਦਰਦਨਾਕ ਮੌਤ
ਨਵੀਂ ਮੁੰਬਈ ਦੇ ਖਾਰਘਰ ਪੁਲਸ ਸਟੇਸ਼ਨ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਦੋਸ਼ੀ ਦੀ ਪਛਾਣ ਜ਼ੁਬੈਰ ਸ਼ਮਸ਼ਾਦ ਖਾਨ ਵਜੋਂ ਹੋਈ ਹੈ। ਉਸਨੇ ਕਥਿਤ ਤੌਰ 'ਤੇ ਫੇਸਬੁੱਕ ਰਾਹੀਂ ਔਰਤ ਨਾਲ ਸੰਪਰਕ ਕੀਤਾ ਅਤੇ ਉਸਨੂੰ ਭਾਰੀ ਮੁਨਾਫ਼ੇ ਦਾ ਵਾਅਦਾ ਕਰ ਕੇ ਕ੍ਰਿਪਟੋਕਰੰਸੀ 'ਚ ਨਿਵੇਸ਼ ਕਰਨ ਲਈ ਲੁਭਾਇਆ। ਇਹ ਔਰਤ ਮੁੰਬਈ ਦੇ ਗੋਰੇਗਾਓਂ ਇਲਾਕੇ ਦੀ ਰਹਿਣ ਵਾਲੀ ਹੈ। ਉਸ ਨੇ ਅਕਤੂਬਰ 2020 ਤੋਂ ਮਾਰਚ 2025 ਦਰਮਿਆਨ ਵੱਖ-ਵੱਖ ਲੈਣ-ਦੇਣ 'ਚ ਕੁੱਲ 78,82,684 ਰੁਪਏ ਦਾ ਨਿਵੇਸ਼ ਕੀਤਾ। ਧੋਖਾਧੜੀ ਦਾ ਖੁਲਾਸਾ ਉਦੋਂ ਹੋਇਆ ਜਦੋਂ ਔਰਤ ਨੇ ਆਪਣੀ ਨਿਵੇਸ਼ ਕੀਤੀ ਰਕਮ ਕਢਵਾਉਣ ਦੀ ਕੋਸ਼ਿਸ਼ ਕੀਤੀ।
ਅਧਿਕਾਰੀ ਨੇ ਕਿਹਾ ਕਿ ਜਦੋਂ ਪੀੜਤ ਨੇ ਪੈਸੇ ਵਾਪਸ ਮੰਗੇ ਤਾਂ ਦੋਸ਼ੀ ਨੇ ਦੇਣ ਤੋਂ ਇਨਕਾਰ ਕਰ ਦਿੱਤਾ। ਪੁਲਸ ਨੇ 15 ਮਈ ਨੂੰ ਮੁਲਜ਼ਮਾਂ ਖ਼ਿਲਾਫ਼ ਭਾਰਤੀ ਨਿਆਂ ਜ਼ਾਬਤਾ ਦੀ ਧਾਰਾ 318(4) (ਧੋਖਾਧੜੀ) ਅਤੇ ਸੂਚਨਾ ਤਕਨਾਲੋਜੀ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਐੱਫਆਈਆਰ ਦਰਜ ਕੀਤੀ। ਇਸ ਮਾਮਲੇ 'ਚ ਹੁਣ ਤੱਕ ਕੋਈ ਗ੍ਰਿਫ਼ਤਾਰੀ ਨਹੀਂ ਹੋਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਸ਼ਹੂਰ YouTuber ਪਾਕਿ ਲਈ ਜਾਸੂਸੀ ਕਰਨ ਦੇ ਦੋਸ਼ 'ਚ ਗ੍ਰਿਫਤਾਰ
NEXT STORY