ਮੁੰਬਈ—ਪੂਰੀ ਦੁਨੀਆ 'ਚ ਪੈਰ ਪਸਾਰ ਚੁੱਕੇ ਕੋਰੋਨਾਵਾਇਰਸ ਨੇ ਹੁਣ ਭਾਰਤ 'ਚ ਵੀ ਇਸ ਦੇ ਮਾਮਲਿਆਂ ਦੀ ਗਿਣਤੀ ਵੱਧਦੀ ਜਾ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਮਹਾਰਾਸ਼ਟਰ 'ਚ ਅੱਜ ਭਾਵ ਐਤਵਾਰ ਨੂੰ ਇੱਕ ਹੋਰ ਕੋਰੋਨਾ ਵਾਇਰਸ ਨਾਲ ਇਨਫੈਕਟਡ ਮਾਮਲੇ ਦੀ ਪੁਸ਼ਟੀ ਹੋਈ ਹੈ। ਸਿਹਤ ਵਿਭਾਗ ਦੇ ਅਧਿਕਾਰੀ ਨੇ ਜਾਣਕਾਰੀ ਦਿੱਤੀ ਹੈ ਕਿ ਇੱਥੋ ਦੇ ਔਰੰਗਾਬਾਦ ਸ਼ਹਿਰ 'ਚ 59 ਸਾਲਾ ਔਰਤ ਕੋਰੋਨਾਵਾਇਰਸ ਦੇ ਲੱਛਣ ਮਿਲੇ ਹਨ। ਇਸ ਦੇ ਨਾਲ ਸੂਬੇ 'ਚ ਕੋਰੋਨਾਵਾਇਰਸ ਨਾਲ ਇਨਫੈਕਟਡ ਮਾਮਲਿਆਂ ਦੀ ਗਿਣਤੀ ਵੱਧ ਕੇ 32 ਹੋ ਗਈ ਹੈ। ਜਾਣਕਾਰੀ ਮਿਲੀ ਹੈ ਕਿ ਕੋਰੋਨਾਵਾਇਰਸ ਦੇ ਵੱਧ ਰਹੇ ਖਤਰੇ ਕਾਰਨ ਮੁੰਬਈ 'ਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ।
ਅਧਿਕਾਰੀ ਨੇ ਦੱਸਿਆ ਹੈ, ''ਮਹਿਲਾ ਕੋਰੋਨਾਵਾਇਰਸ ਵਾਇਰਸ ਨਾਲ ਇਨਫੈਕਟਡ ਮਿਲੀ ਹੈ, ਉਹ ਰੂਸ ਅਤੇ ਕਜ਼ਾਕਿਸਤਾਨ ਦੀ ਯਾਤਰਾ ਕਰਕੇ ਵਾਪਸ ਪਰਤੀ ਸੀ। ਉਸ ਨੂੰ ਔਰੰਗਾਬਾਦ 'ਚ ਧੂਤ ਹਸਪਤਾਲ ਦੇ ਵੱਖਰੇ ਵਾਰਡ 'ਚ ਰੱਖਿਆ ਗਿਆ ਹੈ।
ਦੱਸਣਯੋਗ ਹੈ ਕਿ ਹੁਣ ਤੱਕ ਦੇਸ਼ ਭਰ 'ਚ 107 ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ, ਜਿਨ੍ਹਾਂ 'ਚੋਂ 2 ਲੋਕਾਂ ਦੀ ਮੌਤ ਵੀ ਹੋ ਚੁੱਕੀ ਹੈ। ਇਨ੍ਹਾਂ 'ਚੋਂ 11 ਮਰੀਜ਼ ਠੀਕ ਵੀ ਹੋ ਚੁੱਕੇ ਹਨ। ਇਹ ਵੀ ਦੱਸਿਆ ਜਾਂਦਾ ਹੈ ਕਿ ਦੁਨੀਆ ਭਰ 'ਚ ਇਸ ਵਾਇਰਸ ਕਾਰਨ ਲਗਭਗ 5800 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਡੇਢ ਲੱਖ ਤੋਂ ਵਧੇਰੇ ਇਨਫੈਕਟਡ ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ।
ਇਹ ਵੀ ਪੜ੍ਹੋ: ਭਾਰਤ 'ਚ ਕੋਰੋਨਾ ਪੀੜਤ ਮਰੀਜ਼ਾਂ ਦਾ ਵਧੀ ਗਿਣਤੀ, ਮੁੰਬਈ 'ਚ ਧਾਰਾ 144 ਲਾਗੂ
ਕੇਰਲ : ਫਲਾਈਟ 'ਚ ਕੋਰੋਨਾ ਪਾਜੀਟਿਵ ਮਰੀਜ਼, 289 ਯਾਤਰੀਆਂ ਨੂੰ ਉਤਾਰਿਆ
NEXT STORY