ਹੈਦਰਾਬਾਦ (ਏਜੰਸੀ)- ਹੈਦਰਾਬਾਦ ਦੀ ਰਹਿਣ ਵਾਲੀ 36 ਸਾਲਾ ਔਰਤ ਦਾ ਆਸਟ੍ਰੇਲੀਆ ਵਿੱਚ ਕਤਲ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਉਸ ਦੇ ਪਤੀ 'ਤੇ ਕਤਲ ਦੇ ਦੋਸ਼ ਲੱਗੇ ਹਨ, ਜੋ ਆਪਣੇ ਬੱਚੇ ਨੂੰ ਲੈ ਕੇ ਹੈਦਰਾਬਾਦ ਵਾਪਸ ਆ ਗਿਆ ਅਤੇ ਬੱਚੇ ਨੂੰ ਸਹੁਰਿਆਂ ਨੂੰ ਸੌਂਪ ਦਿੱਤਾ। ਰਿਪੋਰਟਾਂ ਅਨੁਸਾਰ, ਚੈਥਨਿਆ ਮਧਗਾਨੀ ਦੀ ਲਾਸ਼ ਸ਼ਨੀਵਾਰ ਨੂੰ ਬਕਲੇ ਵਿੱਚ ਇੱਕ ਸੜਕ ਦੇ ਕਿਨਾਰੇ ਪਏ ਕੂੜੇ ਦੀ ਡੱਬੇ ਵਿੱਚੋਂ ਮਿਲੀ ਸੀ। ਉਹ ਆਪਣੇ ਪਤੀ ਅਤੇ ਬੇਟੇ ਨਾਲ ਆਸਟ੍ਰੇਲੀਆ ਵਿਚ ਰਹਿ ਰਹੀ ਸੀ।
ਇਹ ਵੀ ਪੜ੍ਹੋ: ਗੋਲੀਬਾਰੀ ਨਾਲ ਦਹਿਲਿਆ ਅਮਰੀਕਾ, ਹਮਲਾਵਰ ਨੇ ਪਾਰਟੀ ਕਰ ਰਹੇ ਲੋਕਾਂ 'ਤੇ ਚਲਾਈਆਂ ਗੋਲੀਆਂ, 3 ਹਲਾਕ
ਉੱਪਲ ਦੇ ਵਿਧਾਇਕ ਬੰਡਾਰੀ ਲਕਸ਼ਮਾ ਰੈੱਡੀ ਅਨੁਸਾਰ ਮ੍ਰਿਤਕਾ ਉਨ੍ਹਾਂ ਦੇ ਹਲਕੇ ਦੀ ਰਹਿਣ ਵਾਲੀ ਸੀ ਅਤੇ ਸੂਚਨਾ ਮਿਲਣ ਤੋਂ ਬਾਅਦ ਉਸ ਨੇ ਪੀੜਤਾ ਦੇ ਮਾਪਿਆਂ ਨਾਲ ਮੁਲਾਕਾਤ ਕੀਤੀ। ਵਿਧਾਇਕ ਨੇ ਇਕ ਨਿਊਜ਼ ਏਜੰਸੀ ਨੂੰ ਦੱਸਿਆ ਕਿ ਔਰਤ ਦੇ ਮਾਤਾ-ਪਿਤਾ ਦੀ ਬੇਨਤੀ 'ਤੇ ਉਨ੍ਹਾਂ ਨੇ ਮਧਗਾਨੀ ਦੀ ਮ੍ਰਿਤਕ ਦੇਹ ਨੂੰ ਹੈਦਰਾਬਾਦ ਲਿਆਉਣ ਲਈ ਵਿਦੇਸ਼ ਮੰਤਰਾਲਾ ਨੂੰ ਪੱਤਰ ਲਿਖਿਆ ਹੈ। ਵਿਧਾਇਕ ਨੇ ਕਿਹਾ ਕਿ ਉਨ੍ਹਾਂ ਨੇ ਇਸ ਸਬੰਧੀ ਕੇਂਦਰੀ ਮੰਤਰੀ ਜੀ ਕਿਸ਼ਨ ਰੈੱਡੀ ਦੇ ਦਫ਼ਤਰ ਨੂੰ ਵੀ ਸੂਚਿਤ ਕੀਤਾ ਹੈ।
ਇਹ ਵੀ ਪੜ੍ਹੋ: ਭਾਰਤ ਵੱਲੋਂ ਨਾਮਜ਼ਦ ਅੱਤਵਾਦੀ ਹਰਦੀਪ ਨਿੱਝਰ ਦੀ ਕੈਨੇਡਾ 'ਚ ਕਤਲ ਦੀ ਵੀਡੀਓ ਆਈ ਸਾਹਮਣੇ
ਵਿਧਾਇਕ ਨੇ ਅੱਗੇ ਕਿਹਾ ਕਿ ਉਸ ਦੇ ਮਾਪਿਆਂ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਉਨ੍ਹਾਂ ਦੇ ਜਵਾਈ ਨੇ ਉਨ੍ਹਾਂ ਦੀ ਧੀ ਦਾ ਕਤਲ ਕਰਨ ਦੀ ਗੱਲ “ਕਬੂਲ” ਕਰ ਲਈ ਹੈ। ਵਿਕਟੋਰੀਆ ਪੁਲਸ ਨੇ 9 ਮਾਰਚ ਨੂੰ ਆਪਣੀ ਵੈੱਬਸਾਈਟ 'ਤੇ ਇੱਕ ਬਿਆਨ ਵਿੱਚ ਕਿਹਾ ਕਿ ਹੋਮੀਸਾਈਡ ਸਕੁਐਡ ਦੇ ਜਾਸੂਸ ਵਿਨਚੇਲਸੀ ਨੇੜੇ ਬਕਲੇ ਵਿੱਚ ਇੱਕ ਮ੍ਰਿਤਕ ਔਰਤ ਦੇ ਮਿਲਣ ਤੋਂ ਬਾਅਦ ਜਾਂਚ ਕਰ ਰਹੇ ਹਨ। ਅਧਿਕਾਰੀਆਂ ਨੂੰ ਮਧਗਾਨੀ ਦੀ ਲਾਸ਼ ਦੁਪਹਿਰ ਦੇ ਸਮੇਂ ਮਾਊਂਟ ਪੋਲਕ ਰੋਡ 'ਤੇ ਮਿਲੀ ਸੀ। ਬਿਆਨ ਵਿੱਚ ਕਿਹਾ ਗਿਆ ਹੈ ਕਿ ਹੁਣ ਤੱਕ ਦੀ ਜਾਂਚ ਵਿੱਚ ਮੰਨਿਆ ਜਾ ਰਿਹਾ ਹੈ ਕਿ ਕਤਲ ਵਿੱਚ ਸ਼ਾਮਲ ਧਿਰਾਂ ਇੱਕ-ਦੂਜੇ ਨੂੰ ਜਾਣਦੀਆਂ ਸਨ ਅਤੇ ਹੋ ਸਕਦਾ ਹੈ ਕਿ ਦੋਸ਼ੀ ਵਿਦੇਸ਼ ਭੱਜ ਗਿਆ ਹੋਵੇ। ਜਾਂਚਕਰਤਾ ਮੌਤ ਨੂੰ ਸ਼ੱਕੀ ਮੰਨ ਰਹੇ ਹਨ।
ਇਹ ਵੀ ਪੜ੍ਹੋ: ਜਹਾਜ਼ਾਂ ਨੇ ਆਸਮਾਨ ਤੋਂ ਸੁੱਟੀ ਰਾਹਤ ਸਮੱਗਰੀ, ਪੈਰਾਸ਼ੂਟ ਨਾ ਖੁੱਲਣ ਕਾਰਨ ਲੋਕਾਂ 'ਤੇ ਡਿੱਗੇ ਬਕਸੇ, 5 ਮੌਤਾਂ (ਵੀਡੀਓ)
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।
ਪੁੰਛ ’ਚ ਅੱਤਵਾਦੀ ਟਿਕਾਣੇ ਦਾ ਪਰਦਾਫਾਸ਼, 7 ਆਈ. ਈ. ਡੀ. ਬਰਾਮਦ
NEXT STORY