ਨਵੀਂ ਦਿੱਲੀ- ਦਿੱਲੀ ਦੇ ਦਵਾਰਕਾ ਇਲਾਕੇ ’ਚ ਇਕ ਜਨਾਨੀ ਨਾਲ ਜਬਰ ਜ਼ਿਨਾਹ ਅਤੇ ਕਤਲ ਦੇ ਮਾਮਲੇ ਦਾ ਖ਼ੁਲਾਸਾ ਕਰਦੇ ਹੋਏ ਪੁਲਸ ਨੇ 17 ਸਾਲ ਦੇ ਇਕ ਮੁੰਡੇ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਸ਼ ਹੈ ਕਿ ਉਸ ਨੇ ਜਨਾਨੀ ਦੇ ਕਤਲ ਪਿੱਛੋਂ ਸਬੂਤ ਮਿਟਾਉਣ ਲਈ ਉਸ ਦੇ ਪ੍ਰਾਈਵੇਟ ਪਾਰਟ ’ਚ ਅੱਗ ਲਾ ਦਿੱਤੀ ਸੀ। ਇਸ ਸੰਬੰਧੀ ਜਾਂਚ ਦੌਰਾਨ ਲਗਭਗ 2700 ਵਿਅਕਤੀਆਂ ਕੋਲੋਂ ਪੁੱਛ-ਗਿੱਛ ਕੀਤੀ ਗਈ। ਕਈ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਗਈ।
ਇਹ ਵੀ ਪੜ੍ਹੋ : ਇਕ ਸਾਲ ਦੇ ਬੱਚੇ ਲਈ ਆਂਧਰਾ ਪ੍ਰਦੇਸ਼-ਕੇਰਲ ’ਚ ਲੜਾਈ, ਜਾਣੋ ਪੂਰਾ ਮਾਮਲਾ
ਪੁਲਸ ਅਨੁਸਾਰ 15 ਨਵੰਬਰ ਨੂੰ ਦਿੱਲੀ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਇਕ ਜਨਾਨੀ ਦੀ ਲਾਸ਼ ਨਾਲੇ ਕੋਲ ਕੂੜੇ ਦੇ ਢੇਰ ’ਚ ਪਈ ਹੈ। ਪੁਲਸ ਨੇ ਲਾਸ਼ ਪੋਸਟਮਾਰਟਮ ਲਈ ਭੇਜ ਕੇ ਘਟਨਾ ਦੀ ਜਾਂਚ ਸ਼ੁਰੂ ਕੀਤੀ ਸੀ। ਜਾਂਚ ਦੌਰਾਨ ਕਤਲ ਦੇ ਦੋਸ਼ ਹੇਠ ਮੁਲਜ਼ਮ ਮੁੰਡੇ ਨੂੰ ਗ੍ਰਿਫ਼ਤਾਰ ਕਰ ਲਿਆ। ਪੁੱਛਗਿੱਛ ਦੌਰਾਨ ਉਸ ਨੇ ਪੁਲਸ ਨੂੰ ਦੱਸਿਆ ਕਿ ਉਸ ਨੇ ਉਕਤ ਜਨਾਨੀ ਨਾਲ ਜਬਰ-ਜ਼ਿਨਾਹ ਕੀਤਾ ਸੀ ਅਤੇ ਫੜੇ ਜਾਣ ਦੇ ਡਰ ਕਾਰਨ ਉਸ ਦਾ ਗਲਾ ਘੁੱਟ ਕੇ ਹੱਤਿਆ ਕਰ ਦਿੱਤੀ ਸੀ। ਸਬੂਤ ਮਿਟਾਉਣ ਲਈ ਜਨਾਨੀ ਦੇ ਪ੍ਰਾਈਵੇਟ ਪਾਰਟ ’ਚ ਉਸ ਨੇ ਅੱਗ ਲਾ ਦਿੱਤੀ ਸੀ। ਹੁਣ ਪੁਲਸ ਨੇ ਐੱਫ.ਆਈ.ਆਰ. ’ਚ ਜਬਰ-ਜ਼ਿਨਾਹ ਨਾਲ ਸਬੰਧਤ ਧਾਰਾ ਵੀ ਜੋੜ ਦਿੱਤੀ ਹੈ।
ਇਹ ਵੀ ਪੜ੍ਹੋ : ਕੋਰੋਨਾ ਵੈਕਸੀਨ ਲੱਗਣ ਤੋਂ ਬਾਅਦ ਜਨਾਨੀ ਦੀ ਮੌਤ, ਨਾਰਾਜ਼ ਪਰਿਵਾਰਕ ਮੈਂਬਰਾਂ ਨੇ ਡਾਕਟਰਾਂ ’ਤੇ ਕੀਤਾ ਹਮਲਾ
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਸੱਤਿਆਪਾਲ ਦੀ ਵੀਡੀਓ ਨੂੰ ਲੈ ਕੇ ਹੰਗਾਮਾ, ਰਾਜਪਾਲ ਨੇ ਕਿਹਾ- PM ਜੇਕਰ ਕਹਿਣਗੇ ਤਾਂ ਮੈਂ ਅਸਤੀਫਾ ਦੇ ਦਿਆਂਗਾ
NEXT STORY