ਨਵੀਂ ਦਿੱਲੀ (ਪੀ.ਟੀ.ਆਈ.) : ਦਵਾਰਕਾ ਦੇ ਨਜਫਗੜ੍ਹ ਨਾਲੇ 'ਚ ਇੱਕ ਔਰਤ ਦੀ ਹੱਤਿਆ ਕਰਨ ਤੇ ਉਸਦੀ ਲਾਸ਼ ਸੁੱਟਣ ਦੇ ਦੋਸ਼ 'ਚ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇੱਕ ਅਧਿਕਾਰੀ ਨੇ ਵੀਰਵਾਰ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਹੈ। ਪੁਲਸ ਨੇ ਦੱਸਿਆ ਕਿ ਦੋਸ਼ੀਆਂ ਦੀ ਪਛਾਣ ਜ਼ੁਬੈਰ ਅਤੇ ਆਸਿਫ ਵਜੋਂ ਹੋਈ ਹੈ, ਜਿਨ੍ਹਾਂ ਵਿੱਚੋਂ ਇਕ ਦੇ ਪੀੜਤ ਕੋਮਲ (22) ਨਾਲ ਸਬੰਧ ਸਨ।
ਪੁਲਸ ਦੇ ਅਨੁਸਾਰ 12 ਮਾਰਚ ਨੂੰ ਦੋਵਾਂ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ ਤੇ ਆਸਿਫ ਨੇ ਕੋਮਲ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ। ਇਸ ਤੋਂ ਬਾਅਦ ਉਸਨੇ ਆਪਣੇ ਦੋਸਤ ਜ਼ੁਬੈਰ ਨਾਲ ਮਿਲ ਕੇ ਪੱਥਰ ਬੰਨ੍ਹ ਕੇ ਲਾਸ਼ ਨੂੰ ਨਾਲੇ ਵਿੱਚ ਸੁੱਟ ਦਿੱਤਾ। ਡਿਪਟੀ ਕਮਿਸ਼ਨਰ ਆਫ਼ ਪੁਲਿਸ (ਦਵਾਰਕਾ) ਅੰਕਿਤ ਸਿੰਘ ਨੇ ਕਿਹਾ ਕਿ ਇਹ ਮਾਮਲਾ 17 ਮਾਰਚ ਨੂੰ ਨਾਲੇ ਵਿੱਚ ਇੱਕ ਲਾਸ਼ ਮਿਲਣ ਤੋਂ ਬਾਅਦ ਸਾਹਮਣੇ ਆਇਆ।
ਉਨ੍ਹਾਂ ਅੱਗੇ ਕਿਹਾ ਕਿ ਜਾਂਚ ਤੋਂ ਬਾਅਦ ਇਹ ਖੁਲਾਸਾ ਹੋਇਆ ਕਿ ਸੀਮਾਪੁਰੀ 'ਚ 13 ਮਾਰਚ ਨੂੰ ਇੱਕ ਮਿਸਿੰਗ ਰਿਪੋਰਟ ਦਰਜ ਕੀਤੀ ਗਈ ਸੀ। ਪੁਲਸ ਨੇ ਕਿਹਾ ਕਿ ਜਾਂਚ ਸ਼ੁਰੂ ਕੀਤੀ ਗਈ ਸੀ, ਅਤੇ ਬੁੱਧਵਾਰ ਨੂੰ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਸੂਤਰਾਂ ਨੇ ਦੱਸਿਆ ਕਿ ਕੋਮਲ ਇੱਕ ਕਾਲ ਸੈਂਟਰ ਵਿੱਚ ਕੰਮ ਕਰਦੀ ਸੀ ਜਦੋਂ ਕਿ ਆਸਿਫ ਇੱਕ ਕੈਬ ਡਰਾਈਵਰ ਸੀ। ਕਤਲ ਦੇ ਪਿੱਛੇ ਦੇ ਕਾਰਨ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦਿੱਲੀ ਏਅਰਪੋਰਟ ਜਾਣ ਵਾਲਿਆਂ ਲਈ ਅਹਿਮ ਖ਼ਬਰ ! 15 ਅਪ੍ਰੈਲ ਤੋਂ...
NEXT STORY