ਜੈਪੁਰ (ਭਾਸ਼ਾ)- ਰਾਜਸਥਾਨ ਦੇ ਪ੍ਰਤਾਪਗੜ੍ਹ ਜ਼ਿਲ੍ਹੇ ’ਚ ਇਕ ਸ਼ਰਮਸਾਰ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇਕ ਮੁਟਿਆਰ ਨੂੰ ਨਗਨ ਕਰ ਕੇ ਪਿੰਡ ’ਚ ਘੁੰਮਾਇਆ ਗਿਆ। ਦਰਅਸਲ, ਮੁਟਿਆਰ ਦੇ ਸਹੁਰਿਆਂ ਨੇ ਉਸ ਦੇ ਪੇਕੇ ਪਹੁੰਚ ਕੇ ਜਿਥੇ ਉਸ ਨਾਲ ਕੁੱਟ-ਮਾਰ ਕੀਤੀ ਅਤੇ ਉਸ ਦੇ ਕੱਪੜੇ ਉਤਾਰ ਕੇ ਉਪਰੋਕਤ ਕਾਰਾ ਕੀਤਾ। ਮੁਲਜ਼ਮਾਂ ਨੇ ਪੂਰੀ ਘਟਨਾ ਦੀ ਵੀਡੀਓ ਵੀ ਬਣਾ ਲਈ। ਇਹ ਕਾਂਡ ਧਾਰਿਆਬਾਦ ਤਹਿਸੀਲ ਦੇ ਪਹਾੜਾ ਗ੍ਰਾਮ ਪੰਚਾਇਤ ਦੇ ਨਿਚਲਾ ਕੋਟਾ ਪਿੰਡ ’ਚ ਵਾਪਰਿਆ।
ਇਹ ਖ਼ਬਰ ਵੀ ਪੜ੍ਹੋ - ਮੋਹਾਲੀ 'ਚ ਵੱਡੀ ਵਾਰਦਾਤ, ਸਿਰਫ਼ਿਰੇ ਆਸ਼ਿਕ ਨੇ ਪੇਚਕਸ, ਪਲਾਸ ਤੇ ਚਾਕੂ ਨਾਲ ਕੀਤਾ ਵਿਆਹੁਤਾ ਦਾ ਕਤਲ
ਪੀੜਤ ਮੁਟਿਆਰ ਦੇ ਮਾਪਿਆਂ ਨੇ ਦੱਸਿਆ ਕਿ ਉਹ ਘਟਨਾ ਦੀ ਐੱਫ. ਆਈ. ਆਰ. ਦਰਜ ਕਰਵਾਉਣ ਪਹੁੰਚੇ ਤਾਂ ਪੁਲਸ ਨੇ ਉਨ੍ਹਾਂ ਦੀ ਸ਼ਿਕਾਇਤ ਵੀ ਦਰਜ ਨਹੀਂ ਕੀਤੀ। ਓਧਰ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਸ ਹਰਕਤ ’ਚ ਆਈ। ਜ਼ਿਲ੍ਹਾ ਐੱਸ. ਪੀ. ਅਮਿਤ ਕੁਮਾਰ ਨੇ ਮੌਕੇ ’ਤੇ ਪੁਲਸ ਟੀਮ ਭੇਜ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਖ਼ਬਰ ਵੀ ਪੜ੍ਹੋ - ਸੰਸਦ ਦੇ ਵਿਸ਼ੇਸ਼ ਸੈਸ਼ਨ 'ਚ 'ਵਨ ਨੇਸ਼ਨ, ਵਨ ਇਲੈਕਸ਼ਨ' ਬਿੱਲ ਲਿਆ ਸਕਦੀ ਹੈ ਕੇਂਦਰ, ਜਾਣੋ ਕੀ ਨੇ ਵੱਖ-ਵੱਖ ਪਹਿਲੂ
ਦੋਸ਼ੀਆਂ ਵਿਰੁੱਧ ਫਾਸਟ ਟ੍ਰੈਕ ਅਦਾਲਤ ’ਚ ਚੱਲੇਗਾ ਕੇਸ : ਮੁੱਖ ਮੰਤਰੀ
ਇਸ ਮਾਮਲੇ ’ਤੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਅਪਰਾਧੀਆਂ ਦੀ ਸੱਭਿਅਕ ਸਮਾਜ ’ਚ ਕੋਈ ਥਾਂ ਨਹੀਂ। ਘਟਨਾ ’ਚ ਸ਼ਾਮਲ ਮੁਲਜ਼ਮਾਂ ਨੂੰ ਜਲਦੀ ਜੇਲ ਭੇਜਿਆ ਜਾਵੇਗਾ। ਫਾਸਟ ਟ੍ਰੈਕ ਅਦਾਲਤ ਵਿਚ ਕੇਸ ਚਲਾ ਕੇ ਦੋਸ਼ੀਆਂ ਨੂੰ ਸਜ਼ਾ ਦਿਵਾਈ ਜਾਵੇਗੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੰਸਦ ਦੇ ਵਿਸ਼ੇਸ਼ ਸੈਸ਼ਨ 'ਚ 'ਵਨ ਨੇਸ਼ਨ, ਵਨ ਇਲੈਕਸ਼ਨ' ਬਿੱਲ ਲਿਆ ਸਕਦਾ ਹੈ ਕੇਂਦਰ, ਜਾਣੋ ਕੀ ਨੇ ਵੱਖ-ਵੱਖ ਪਹਿਲੂ
NEXT STORY