ਵੈੱਬ ਡੈਸਕ- ਮਹਾਰਾਸ਼ਟਰ ਰਾਜ ਆਫ਼ਤ ਪ੍ਰਬੰਧਨ ਮੰਤਰੀ ਗਿਰੀਸ਼ ਮਹਾਜਨ ਨੇ ਸ਼ਨੀਵਾਰ ਨੂੰ ਕਿਹਾ ਕਿ ਉੱਤਰਾਖੰਡ ਦੇ ਉੱਤਰਕਾਸ਼ੀ ਜ਼ਿਲ੍ਹੇ ਵਿੱਚ ਜ਼ਮੀਨ ਖਿਸਕਣ ਅਤੇ ਅਚਾਨਕ ਹੜ੍ਹਾਂ ਤੋਂ ਬਾਅਦ ਲਾਪਤਾ ਹੋਈ ਮਹਾਰਾਸ਼ਟਰ ਦੀ ਇੱਕ ਮਹਿਲਾ ਸੈਲਾਨੀ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਮੰਤਰੀ ਦਫ਼ਤਰ ਨੇ ਇੱਕ ਬਿਆਨ ਵਿੱਚ ਕਿਹਾ ਕਿ ਧਰਾਲੀ ਖੇਤਰ ਵਿੱਚ ਫਸੇ ਮਹਾਰਾਸ਼ਟਰ ਦੇ 172 ਸੈਲਾਨੀਆਂ ਵਿੱਚੋਂ 171 ਨਾਲ ਸੰਪਰਕ ਕੀਤਾ ਗਿਆ ਹੈ ਅਤੇ ਉਨ੍ਹਾਂ ਸਾਰਿਆਂ ਦੇ ਸੁਰੱਖਿਅਤ ਹੋਣ ਦੀ ਪੁਸ਼ਟੀ ਕੀਤੀ ਗਈ ਹੈ।
ਬਿਆਨ 'ਚ ਕਿਹਾ ਗਿਆ ਹੈ ਕਿ "ਸਿਰਫ਼ ਇੱਕ ਸੈਲਾਨੀ, ਕ੍ਰਿਤਿਕਾ ਜੈਨ, ਅਜੇ ਵੀ ਲਾਪਤਾ ਹੈ ਪਰ ਪ੍ਰਸ਼ਾਸਨ ਉਸਨੂੰ ਲੱਭਣ ਦੀ ਕੋਸ਼ਿਸ਼ ਕਰ ਰਿਹਾ ਹੈ। ਇਸ ਸੈਲਾਨੀ ਨਾਲ ਸੰਪਰਕ ਸਥਾਪਤ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ ਅਤੇ ਉੱਤਰਾਖੰਡ ਰਾਜ ਐਮਰਜੈਂਸੀ ਆਪ੍ਰੇਸ਼ਨ ਸੈਂਟਰ (SEOC) ਨੂੰ ਉਸਦੀ ਭਾਲ ਕਰਨ ਲਈ ਨਿਰਦੇਸ਼ ਦਿੱਤੇ ਗਏ ਹਨ।
ਬਿਆਨ ਦੇ ਅਨੁਸਾਰ, ਮਹਾਰਾਸ਼ਟਰ ਦੇ 171 ਸੈਲਾਨੀਆਂ ਵਿੱਚੋਂ 160 ਵੱਖ-ਵੱਖ ਥਾਵਾਂ 'ਤੇ ਸੁਰੱਖਿਅਤ ਹਨ-31 ਮਟਲੀ ਵਿੱਚ, ਛੇ ਜੌਲੀ ਗ੍ਰਾਂਟ ਵਿੱਚ ਅਤੇ 123 ਉੱਤਰਕਾਸ਼ੀ ਵਿੱਚ ਹੈ। ਉਨ੍ਹਾਂ ਦੀ ਯਾਤਰਾ ਉਨ੍ਹਾਂ ਦੀ ਯੋਜਨਾ ਅਨੁਸਾਰ ਜਾਰੀ ਹੈ। ਬਿਆਨ ਵਿੱਚ ਕਿਹਾ ਗਿਆ ਹੈ ਕਿ ਬਾਕੀ 11 ਸੈਲਾਨੀ ਹਰਸ਼ੀਲ ਵਿੱਚ ਸੁਰੱਖਿਅਤ ਹਨ ਅਤੇ ਉਨ੍ਹਾਂ ਨੂੰ ਸੁਰੱਖਿਅਤ ਸਥਾਨ 'ਤੇ ਪਹੁੰਚਾਇਆ ਜਾਵੇਗਾ।
ਮਹਾਜਨ ਉੱਤਰਕਾਸ਼ੀ ਵਿੱਚ ਬਚਾਅ ਕਾਰਜਾਂ ਦੀ ਨਿਗਰਾਨੀ ਕਰ ਰਹੇ ਹਨ ਤਾਂ ਜੋ ਸੈਲਾਨੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਮਹਾਰਾਸ਼ਟਰ ਰਾਜ ਐਮਰਜੈਂਸੀ ਆਪ੍ਰੇਸ਼ਨ ਸੈਂਟਰ (SEOC) ਆਪਣੇ ਉੱਤਰਾਖੰਡ ਸਥਿਤ ਹਮਰੁਤਬਾ, ਜ਼ਿਲ੍ਹਾ ਕੰਟਰੋਲ ਰੂਮ, ਉੱਤਰਕਾਸ਼ੀ ਵਿੱਚ ਜ਼ਿਲ੍ਹਾ ਐਮਰਜੈਂਸੀ ਆਪ੍ਰੇਸ਼ਨ ਸੈਂਟਰ ਅਤੇ ਨਵੀਂ ਦਿੱਲੀ ਵਿੱਚ ਰਾਸ਼ਟਰੀ ਐਮਰਜੈਂਸੀ ਰਿਸਪਾਂਸ ਸੈਂਟਰ ਨਾਲ ਲਗਾਤਾਰ ਸੰਪਰਕ ਵਿੱਚ ਹੈ। ਬਿਆਨ ਅਨੁਸਾਰ ਮੁੱਖ ਮੰਤਰੀ ਦੇਵੇਂਦਰ ਫਡਨਵੀਸ ਸਥਿਤੀ ਦੀ ਨਿਗਰਾਨੀ ਕਰ ਰਹੇ ਹਨ।
ਉੱਤਰਾਖੰਡ ਪ੍ਰਸ਼ਾਸਨ ਦੇ ਅਨੁਸਾਰ ਹਰਸ਼ੀਲ ਵਿੱਚ ਫਸੇ ਸੈਲਾਨੀਆਂ ਨੂੰ ਸ਼ਨੀਵਾਰ ਸਵੇਰੇ ਹਵਾਈ ਜਹਾਜ਼ ਰਾਹੀਂ ਬਾਹਰ ਕੱਢਿਆ ਜਾਣਾ ਸੀ। ਧਰਾਲੀ ਵਿੱਚ ਫੌਜ, NDRF, SDRF ਅਤੇ ਸਥਾਨਕ ਬਚਾਅ ਟੀਮਾਂ ਤਾਇਨਾਤ ਹਨ।
ਜ਼ਮੀਨ ਖਿਸਕਣ ਅਤੇ ਹੜ੍ਹਾਂ ਕਾਰਨ ਸੜਕਾਂ ਨੂੰ ਨੁਕਸਾਨ ਪਹੁੰਚਿਆ ਹੈ ਅਤੇ ਸੰਚਾਰ ਨੈੱਟਵਰਕ ਬੰਦ ਹੋ ਗਿਆ ਹੈ। ਸੰਪਰਕ ਅਤੇ ਬੁਨਿਆਦੀ ਢਾਂਚੇ ਨੂੰ ਬਹਾਲ ਕਰਨ ਦੇ ਯਤਨ ਜਾਰੀ ਹਨ।
ਕਲਯੁਗੀ ਪਿਓ ਦੀ ਸ਼ਰਮਨਾਕ ਕਰਤੂਤ ! ਆਪਣੀ ਹੀ ਧੀ ਦੀ ਰੋਲ਼ੀ ਪੱਤ, ਬਣੀ ਮਾਂ ਤਾਂ ਝਾੜੀਆਂ 'ਚ...
NEXT STORY