ਪਟਨਾ : ਬਿਹਾਰ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਦੀ ਵੋਟਿੰਗ ਤੋਂ ਦੋ ਦਿਨ ਪਹਿਲਾਂ ਮਹਾਂਗਠਜੋੜ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਤੇਜਸਵੀ ਯਾਦਵ ਨੇ ਮੰਗਲਵਾਰ ਨੂੰ ਵੱਡਾ ਐਲਾਨ ਕੀਤਾ। ਉਹਨਾਂ ਨੇ ਕਿਹਾ ਕਿ ਜੇਕਰ ਮਹਾਂਗਠਜੋੜ ਦੀ ਸਰਕਾਰ ਬਣਦੀ ਹੈ ਤਾਂ "ਮਾਈ ਭੈਣ ਯੋਜਨਾ" ਦੇ ਤਹਿਤ ਇਕ ਸਾਲ ਦੀ ਪੂਰੀ ਰਾਸ਼ੀ ਦੇ ਰੂਪ ਵਿਚ 30,000 ਰੁਪਏ ਸਿੱਧੇ ਔਰਤਾਂ ਦੇ ਬੈਂਕ ਖਾਤਿਆਂ ਵਿੱਚ ਟ੍ਰਾਂਸਫਰ ਕੀਤੇ ਜਾਣਗੇ। ਰਾਸ਼ਟਰੀ ਜਨਤਾ ਦਲ (ਆਰਜੇਡੀ) ਦੇ ਨੇਤਾ ਯਾਦਵ ਨੇ ਇਹ ਵੀ ਐਲਾਨ ਕੀਤਾ ਕਿ ਕਿਸਾਨਾਂ ਨੂੰ ਝੋਨੇ ਲਈ 300 ਰੁਪਏ ਪ੍ਰਤੀ ਕੁਇੰਟਲ ਅਤੇ ਕਣਕ ਲਈ 400 ਰੁਪਏ ਪ੍ਰਤੀ ਕੁਇੰਟਲ ਐਮਐਸਪੀ ਬੋਨਸ ਮਿਲੇਗਾ।
ਪੜ੍ਹੋ ਇਹ ਵੀ : ਸਸਤਾ ਹੋਇਆ ਗੈਸ ਸਿਲੰਡਰ, ਜਾਣੋ ਕਿੰਨੇ ਰੁਪਏ ਦੀ ਮਿਲੀ ਰਾਹਤ
ਪਟਨਾ ਵਿੱਚ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਯਾਦਵ ਨੇ ਕਿਹਾ, "ਸਰਕਾਰ ਬਣਾਉਣ ਤੋਂ ਬਾਅਦ 14 ਜਨਵਰੀ ਨੂੰ ਸਾਡੀ ਸਰਕਾਰ ਸਾਰੀ ਸਾਲਾਨਾ ਰਕਮ ਮਾਵਾਂ ਤੇ ਭੈਣਾਂ ਦੇ ਖਾਤਿਆਂ ਵਿੱਚ ਟ੍ਰਾਂਸਫਰ ਕਰੇਗੀ। ਇਹ ਸਾਡੀਆਂ ਭੈਣਾਂ ਨੂੰ ਸਸ਼ਕਤ ਬਣਾਉਣ ਵੱਲ ਪਹਿਲਾ ਕਦਮ ਹੋਵੇਗਾ।" ਉਨ੍ਹਾਂ ਕਿਹਾ ਕਿ ਇਹ ਯੋਜਨਾ ਰਾਜ ਵਿੱਚ ਔਰਤਾਂ ਨੂੰ ਆਰਥਿਕ ਤੌਰ 'ਤੇ ਆਤਮਨਿਰਭਰ ਬਣਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ਜਾਵੇਗੀ ਅਤੇ ਲਾਭਪਾਤਰੀਆਂ ਨੂੰ ਕਿਸੇ ਵੀ ਗੁੰਝਲਦਾਰ ਪ੍ਰਕਿਰਿਆ ਵਿੱਚੋਂ ਨਹੀਂ ਲੰਘਣਾ ਪਵੇਗਾ। ਯਾਦਵ ਨੇ ਕਿਹਾ ਕਿ ਕਿਸਾਨਾਂ ਦੇ ਬਿਜਲੀ ਬਿੱਲ ਵੀ ਪੂਰੀ ਤਰ੍ਹਾਂ ਮੁਆਫ਼ ਕੀਤੇ ਜਾਣਗੇ। ਇਸ ਵੇਲੇ ਕਿਸਾਨਾਂ ਨੂੰ 55 ਪੈਸੇ ਪ੍ਰਤੀ ਯੂਨਿਟ ਦੀ ਦਰ ਨਾਲ ਬਿਜਲੀ ਬਿੱਲ ਅਦਾ ਕਰਨੇ ਪੈਂਦੇ ਹਨ।
ਪੜ੍ਹੋ ਇਹ ਵੀ : Good News! ਇਸ ਮਹੀਨੇ ਜਾਣੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ
ਉਨ੍ਹਾਂ ਕਿਹਾ ਕਿ ਸਾਰੀਆਂ ਪ੍ਰਾਇਮਰੀ ਖੇਤੀਬਾੜੀ ਕਰਜ਼ਾ ਸੁਸਾਇਟੀਆਂ ਅਤੇ ਪ੍ਰਾਇਮਰੀ ਮਾਰਕੀਟਿੰਗ ਸਹਿਕਾਰੀ ਸੁਸਾਇਟੀਆਂ ਦੇ ਪ੍ਰਧਾਨਾਂ ਨੂੰ ਜਨਤਕ ਪ੍ਰਤੀਨਿਧੀਆਂ ਦਾ ਦਰਜਾ ਦਿੱਤਾ ਜਾਵੇਗਾ, ਤਾਂ ਜੋ ਪੇਂਡੂ ਪੱਧਰ 'ਤੇ ਕਿਸਾਨਾਂ ਦੀ ਆਵਾਜ਼ ਸਿੱਧੇ ਸਰਕਾਰ ਤੱਕ ਪਹੁੰਚ ਸਕੇ। ਰਾਸ਼ਟਰੀ ਲੋਕਤੰਤਰੀ ਗਠਜੋੜ (ਐਨ.ਡੀ.ਏ.) ਸਰਕਾਰ 'ਤੇ ਕਿਸਾਨਾਂ ਦੀ ਅਣਦੇਖੀ ਕਰਨ ਦਾ ਦੋਸ਼ ਲਗਾਉਂਦੇ ਹੋਏ ਯਾਦਵ ਨੇ ਕਿਹਾ, "ਜੇਕਰ ਸਾਡੀ ਸਰਕਾਰ ਬਣੀ ਤਾਂ ਕਿਸਾਨ ਸਨਮਾਨ ਨਾਲ ਖੇਤੀ ਕਰਨਗੇ ਅਤੇ ਕਰਜ਼ੇ ਅਤੇ ਬਿਜਲੀ ਬਿੱਲਾਂ ਦੇ ਬੋਝ ਤੋਂ ਮੁਕਤ ਹੋਣਗੇ।"
ਪੜ੍ਹੋ ਇਹ ਵੀ : ਇੰਤਜ਼ਾਰ ਖ਼ਤਮ! ਅੱਜ ਤੋਂ ਇਨ੍ਹਾਂ ਔਰਤਾਂ ਦੇ ਖ਼ਾਤੇ 'ਚ ਆਉਣਗੇ 2100 ਰੁਪਏ
ਆਂਧਰਾ ਪ੍ਰਦੇਸ਼ ; ਤੜਕਸਾਰ ਕੰਬ ਗਈ ਧਰਤੀ, ਭੂਚਾਲ ਦੇ ਝਟਕਿਆਂ ਨਾਲ ਹਿਲ ਗਿਆ ਇਲਾਕਾ
NEXT STORY