ਨਵੀਂ ਦਿੱਲੀ (ਏਜੰਸੀ)- ਅੱਤਵਾਦ ਵਿਰੋਧੀ ਮੁਹਿੰਮਾਂ ’ਚ ਔਰਤਾਂ ਦੀ ਭਾਈਵਾਲੀ ਵਧਾਉਣ ਲਈ ਵੱਡਾ ਕਦਮ ਚੁੱਕਦੇ ਹੋਏ ਰਾਸ਼ਟਰੀ ਸੁਰੱਖਿਆ ਗਾਰਡ (ਐੱਨ.ਐੱਸ.ਜੀ.) ਪਹਿਲੀ ਵਾਰ ਮਹਿਲਾ ਕਮਾਂਡੋ ਦਾ ਦਸਤਾ ਤਿਆਰ ਕਰ ਰਿਹਾ ਹੈ। ਐੱਨ.ਐੱਸ.ਜੀ. ਨੇ ਸੋਸ਼ਲ ਮੀਡੀਆ ਪਲੇਟਫਾਰਮ ’ਤੇ ਇਹ ਜਾਣਕਾਰੀ ਦਿੰਦੇ ਹੋਏ ਕਿਹਾ ਹੈ ਕਿ ਹਰਿਆਣਾ ਦੇ ਮਾਨੇਸਰ ਸਥਿਤ ਸਿਖਲਾਈ ਅਕਾਦਮੀ ’ਚ ਪਹਿਲਾ ਮਹਿਲਾ ਕਮਾਂਡੋ ਕਨਵਰਜ਼ਨ ਕੋਰਸ ਸ਼ੁਰੂ ਕੀਤਾ ਗਿਆ ਹੈ ਜਿਸ ’ਚ ਔਰਤਾਂ ਨੂੰ ਕਮਾਂਡੋ ਦੀ ਸਿਖਲਾਈ ਦਿੱਤੀ ਜਾ ਰਹੀ ਹੈ।
12 ਹਫ਼ਤਿਆਂ ਦੇ ਇਸ ਸਿਖਲਾਈ ਪ੍ਰੋਗਰਾਮ ’ਚ ਸੂਬਾਈ ਪੁਲਸ ਬਲਾਂ ਅਤੇ ਕੇਂਦਰੀ ਹਥਿਆਰਬੰਦ ਪੁਲਸ ਬਲਾਂ ਦੀਆਂ ਮਹਿਲਾ ਮੁਲਾਜ਼ਮਾਂ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਦਾ ਉਦੇਸ਼ ਉਨ੍ਹਾਂ ਨੂੰ ਉੱਨਤ ਸੰਚਾਲਨ ਸਿਖਲਾਈ ਦੇਣਾ ਅਤੇ ਉਨ੍ਹਾਂ ਦੇ ਸਬੰਧਤ ਸੰਗਠਨਾਂ ’ਚ ਵਿਸ਼ੇਸ਼ ਜ਼ਿੰਮੇਵਾਰੀਆਂ ਲਈ ਤਿਆਰ ਕਰਨਾ ਹੈ। ਇਸ ਸਿਲੇਬਸ ’ਚ ਵਿਹਾਰਕ ਜੰਗੀ ਤਿਆਰੀ ’ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਰਾਸ਼ਨ ਕਾਰਡ ਧਾਰਕਾਂ ਲਈ ਵੱਡੀ ਖ਼ਬਰ : ਅਗਸਤ 'ਚ ਸਰ੍ਹੋਂ ਦੇ ਤੇਲ ਦੀ ਨਵੀਂ ਸਪਲਾਈ ਬੰਦ
NEXT STORY