ਨੈਸ਼ਨਲ ਡੈਸਕ- ਹਰਿਆਣਾ ਦੀ ਭਾਜਪਾ ਸਰਕਾਰ ਪ੍ਰਦੇਸ਼ ਦੀਆਂ ਸਾਰੀਆਂ ਔਰਤਾਂ ਨੂੰ 2100 ਰੁਪਏ ਨਹੀਂ ਦੇਵੇਗੀ। ਇਹ ਲਾਭ ਸਿਰਫ਼ ਆਰਥਿਕ ਰੂਪ ਤੋਂ ਕਮਜ਼ੋਰ ਔਰਤਾਂ ਨੂੰ ਹੀ ਮਿਲੇਗਾ। ਦੱਸ ਦੇਈਏ ਕਿ ਭਾਜਪਾ ਨੇ ਵਿਧਾਨ ਸਭਾ ਚੋਣਾਂ ਵਿਚ ਸਾਰੀਆਂ ਔਰਤਾਂ ਨੂੰ 2100 ਰੁਪਏ ਦੇਣ ਦਾ ਵਾਅਦਾ ਕੀਤਾ ਸੀ। ਸਰਕਾਰ ਨੇ ਇਸ ਨੂੰ 'ਲਾਡੋ ਲਕਸ਼ਮੀ ਯੋਜਨਾ' ਦਾ ਨਾਂ ਦਿੱਤਾ ਸੀ।
ਇਹ ਵੀ ਪੜ੍ਹੋ- ਸੋਨੇ ਦੀਆਂ ਕੀਮਤਾਂ 'ਚ ਲਗਾਤਾਰ ਦੂਜੇ ਦਿਨ ਆਈ ਗਿਰਾਵਟ, ਜਾਣੋ ਅੱਜ ਦੇ ਰੇਟ
25 ਲੱਖ ਔਰਤਾਂ ਨੂੰ ਝਟਕਾ
ਹਰਿਆਣਾ ਸਰਕਾਰ ਵਲੋਂ ਸਾਰੀਆਂ ਔਰਤਾਂ ਨੂੰ 2100 ਰੁਪਏ ਨਾ ਦੇਣ ਦੇ ਫ਼ੈਸਲੇ ਨਾਲ 25 ਲੱਖ ਔਰਤਾਂ ਨੂੰ ਝਟਕਾ ਲੱਗਾ ਹੈ। ਸਰਕਾਰ ਦੇ ਸੀਨੀਅਰ ਅਧਿਕਾਰੀ ਮੁਤਾਬਕ ਅਪ੍ਰੈਲ ਮਹੀਨੇ ਤੋਂ ਇਸ ਯੋਜਨਾ ਦਾ ਲਾਭ ਮਿਲਣ ਲੱਗੇਗਾ। ਸਰਕਾਰ ਵਲੋਂ ਇਸ ਯੋਜਨਾ ਲਈ ਆਗਾਮੀ ਬਜਟ ਸੈਸ਼ਨ ਵਿਚ 10 ਤੋਂ 12 ਕਰੋੜ ਰੁਪਏ ਦੀ ਵਿਵਸਥਾ ਕੀਤੀ ਜਾਵੇਗੀ। ਸਰਕਾਰ ਨੇ ਇਸ ਯੋਜਨਾ ਨੂੰ ਹੁਣ ਆਰਥਿਕ ਰੂਪ ਨਾਲ ਕਮਜ਼ੋਰ ਔਰਤਾਂ ਤੱਕ ਸੀਮਤ ਕਰਨ ਦਾ ਫ਼ੈਸਲਾ ਕੀਤਾ ਹੈ।
ਇਹ ਵੀ ਪੜ੍ਹੋ- 3 ਦਿਨ ਬੰਦ ਰਹਿਣਗੇ ਠੇਕੇ, ਨਹੀਂ ਮਿਲੇਗੀ ਸ਼ਰਾਬ
18 ਤੋਂ 60 ਸਾਲ ਤੱਕ ਦੀਆਂ ਔਰਤਾਂ ਨੂੰ ਲਾਭ
'ਲਾਡੋ ਲਕਸ਼ਮੀ ਯੋਜਨਾ' ਦਾ ਲਾਭ 18 ਸਾਲ ਤੋਂ ਲੈ ਕੇ 60 ਸਾਲ ਤੱਕ ਦੀਆਂ ਔਰਤਾਂ ਨੂੰ ਦਿੱਤਾ ਜਾਵੇਗਾ, ਕਿਉਂਕਿ ਇਸ ਮਗਰੋਂ ਬੁਢਾਪਾ ਪੈਨਸ਼ਨ ਮਿਲਦੀ ਹੈ। ਇਹ ਯੋਜਨਾ ਉਨ੍ਹਾਂ ਗਰੀਬ ਔਰਤਾਂ ਲਈ ਹੈ, ਜਿਨ੍ਹਾਂ ਪਰਿਵਾਰਾਂ ਦੀ ਸਾਲਾਨਾ ਆਮਦਨ 1.80 ਲੱਖ ਰੁਪਏ ਤੱਕ ਹੈ। ਇਸ ਯੋਜਨਾ ਦਾ ਲਾਭ ਲੈਣ ਲਈ ਪਰਿਵਾਰ ਪਛਾਣ ਪੱਤਰ (ਪੀ. ਪੀ. ਪੀ.) ਜਨਮ ਸਰਟੀਫ਼ਿਕੇਟ ਸਮੇਤ ਕਈ ਕਾਗਜਾਤ ਦੇਣੇ ਹੋਣਗੇ।
ਇਹ ਵੀ ਪੜ੍ਹੋ- ਲਗਾਤਾਰ 4 ਛੁੱਟੀਆਂ, ਬੰਦ ਰਹਿਣਗੇ ਸਕੂਲ-ਕਾਲਜ ਅਤੇ ਬੈਂਕ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਮੁੰਦਰ 'ਚ ਧੂ-ਧੂ ਕਰ ਕੇ ਸੜਨ ਲੱਗੀ ਕਿਸ਼ਤੀ, 18 ਲੋਕ ਸਨ ਸਵਾਰ
NEXT STORY