ਨੈਸ਼ਨਲ ਡੈਸਕ- ਇਕ ਬਹੁਤ ਹੀ ਹੈਰਾਨ ਕਰਨ ਵਾਲੀ ਠੱਗੀ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ 'ਚ ਸਾਈਬਰ ਅਪਰਾਧੀਆਂ ਨੇ ਔਰਤਾਂ ਨੂੰ ਗਰਭਵਤੀ ਕਰਨ ਦੇ ਨਾਂ 'ਤੇ ਲੋਕਾਂ ਤੋਂ ਲੱਖ ਰੁਪਏ ਠੱਗਣ ਦਾ ਨਵਾਂ ਤਰੀਕਾ ਅਪਣਾਇਆ। ਪੁਲਸ ਨੇ ਤਿੰਨ ਸਾਈਬਰ ਠੱਗਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਸੋਸ਼ਲ ਮੀਡੀਆ ਰਾਹੀਂ ਇਸ ਫਰਜ਼ੀ ਸਕੀਮ ਨੂੰ ਚਲਾ ਰਹੇ ਸਨ। ਬਿਹਾਰ ਦੇ ਨਵਾਦਾ ਜ਼ਿਲ੍ਹੇ 'ਚ ਪੁਲਸ ਨੂੰ ਸਾਈਬਰ ਠੱਗੀ ਦੀ ਸ਼ਿਕਾਇਤ ਮਿਲੀ ਸੀ। ਇਸ ਤੋਂ ਬਾਅਦ ਪੁਲਸ ਨੇ ਛਾਪੇਮਾਰੀ ਕੀਤੀ ਅਤੇ ਤਿੰਨ ਦੋਸ਼ੀ ਗ੍ਰਿਫ਼ਤਾਰ ਕੀਤੇ। ਇਹ ਦੋਸ਼ੀ ਔਰਤਾਂ ਨੂੰ ਗਰਭਵਤੀ ਕਰਨ ਦੇ ਨਾਂ 'ਤੇ ਪੈਸੇ ਠੱਗ ਰਹੇ ਸਨ। ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ 'ਆਲ ਇੰਡੀਆ ਪ੍ਰੈਗਨੈਂਟ ਜੌਬ' ਅਤੇ 'Play Boy' ਵਰਗੇ ਨਾਵਾਂ ਨਾਲ ਫਰਜ਼ੀ ਵਿਗਿਆਪਨ ਪੋਸਟ ਕੀਤੇ ਸਨ।
ਇਹ ਵੀ ਪੜ੍ਹੋ : 11 ਜਨਵਰੀ ਤੱਕ ਵਧੀਆਂ ਸਕੂਲਾਂ ਦੀਆਂ ਛੁੱਟੀਆਂ, ਆਨਲਾਈਨ ਲੱਗਣਗੀਆਂ ਕਲਾਸਾਂ
ਸਾਈਬਰ ਠੱਗਾਂ ਦਾ ਦਾਅਵਾ ਸੀ ਕਿ ਜੇਕਰ ਕੋਈ ਔਰਤ ਪ੍ਰੈਗਨੈਂਟ ਹੋ ਜਾਂਦੀ ਹੈ ਤਾਂ ਉਸ ਨੂੰ 5 ਤੋਂ 10 ਲੱਖ ਰੁਪਏ ਦਿੱਤੇ ਜਾਣਗੇ। ਜੇਕਰ ਔਰਤ ਗਰਭਵਤੀ ਨਹੀਂ ਹੋਈ ਤਾਂ ਵੀ ਉਸ ਨੂੰ 50 ਹਜ਼ਾਰ ਰੁਪਏ ਦਾ ਭੁਗਤਾਨ ਕੀਤਾ ਜਾਵੇਗਾ। ਇਸ ਆਫ਼ਰ ਨੂੰ ਲੈ ਕੇ ਕਈ ਲੋਕ ਇਨ੍ਹਾਂ ਠੱਗਾਂ ਦੇ ਜਾਲ 'ਚ ਫਸ ਕੇ ਰਜਿਸਟਰੇਸ਼ਨ ਕਰਵਾਉਣ ਲਈ ਪੈਸੇ ਦੇਣ ਨੂੰ ਤਿਆਰ ਹੋ ਗਏ ਸਨ। ਠੱਗ ਪਹਿਲੇ ਰਜਿਸਟਰੇਸ਼ਨ ਦੇ ਨਾਂ 'ਤੇ 500 ਰੁਪਏ ਤੋਂ ਲੈ ਕੇ 20 ਹਜ਼ਾਰ ਰੁਪਏ ਤੱਕ ਦੀ ਰਾਸ਼ੀ ਲੈਂਦੇ ਸਨ। ਇਸ ਤੋਂ ਬਾਅਦ ਜਦੋਂ ਕੋਈ ਵਿਅਕਤੀ ਇਸ ਜੌਬ ਲਈ ਤਿਆਰ ਹੁੰਦਾ ਤਾਂ ਠੱਗ ਉਨ੍ਹਾਂ ਨੂੰ ਬਲਾਕ ਕਰ ਦਿੰਦੇ ਸਨ ਅਤੇ ਉਨ੍ਹਾਂ ਦਾ ਪੈਸਾ ਹੜਪ ਲੈਂਦੇ ਸਨ। ਡੀਐੱਸਪੀ ਇਮਰਾਨ ਪਰਵੇਜ਼ ਨੇ ਦੱਸਿਆ ਕਿ ਇਨ੍ਹਾਂ ਠੱਗਾਂ ਨੇ ਆਪਣਾ ਜ਼ੁਰਮ ਕਬੂਲ ਕਰ ਲਿਆ ਹੈ। ਉਨ੍ਹਾਂ ਨੇ ਦੱਸਿਆ ਕਿ ਦੋਸ਼ੀਆਂ ਨੇ ਸੋਸ਼ਲ ਮੀਡੀਆ ਰਾਹੀਂ ਕਈ ਲੋਕਾਂ ਨੂੰ ਧੋਖਾ ਦਿੱਤਾ ਅਤੇ ਠੱਗੀ ਕੀਤੀ। ਠੱਗਾਂ ਕੋਲੋਂ 6 ਮੋਬਾਇਲ ਫੋਨ ਬਰਾਮਦ ਹੋਏ ਹਨ, ਜਿਨ੍ਹਾਂ 'ਚ ਇਨ੍ਹਾਂ ਠੱਗੀ ਦੇ ਕਈ ਸਬੂਤ ਮਿਲੇ ਹਨ। ਪੁਲਸ ਨੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ : ਸੋਸ਼ਲ ਮੀਡੀਆ 'ਤੇ ਵਾਇਰਲ ਹੋਇਆ 66 ਸਾਲ ਪੁਰਾਣਾ ਸੋਨੇ ਦਾ ਬਿੱਲ, 1 ਤੋਲੇ ਦੀ ਕੀਮਤ ਸੁਣ ਹੋਵੋਗੇ ਹੈਰਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮੈਨੂੰ ਗਾਲ੍ਹਾਂ ਦਿਓ ਜਾਂ ਦਾਊਦ ਕਹੋ ਪਰ ਦਿੱਲੀ ਦੇ ਕਿਸਾਨਾਂ ਦੀ ਮਦਦ ਕਰੋ: ਚੌਹਾਨ
NEXT STORY