ਨਵੀਂ ਦਿੱਲੀ - ਕੇਂਦਰੀ ਮਨੁੱਖੀ ਸਰੋਤ ਵਿਕਾਸ ਮੰਤਰੀ ਪ੍ਰਕਾਸ਼ ਜਾਵਡੇਕਰ ਤੇ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਮੇਨਕਾ ਗਾਂਧੀ ਦੀ ਅਗਵਾਈ ਹੇਠ ਹੋਈ ਇਕ ਉੱਚ ਪੱਧਰੀ ਬੈਠਕ 'ਚ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਕਈ ਅਹਿਮ ਕਦਮ ਚੁੱਕਣ 'ਤੇ ਸਹਿਮਤੀ ਬਣੀ।
ਬੈਠਕ 'ਚ ਤੈਅ ਹੋਇਆ ਕਿ ਸਕੂਲ ਬੱਸਾਂ ਦੇ ਸੰਚਾਲਨ ਦੀ ਜ਼ਿੰਮੇਵਾਰੀ ਔਰਤਾਂ ਨੂੰ ਸੌਂਪੀ ਜਾਵੇ। ਇਸ ਦੇ ਲਈ ਨਿਰਭਯਾ ਫੰਡ 'ਚੋਂ ਔਰਤਾਂ ਨੂੰ ਬੱਸਾਂ ਚਲਾਉਣ ਦੀ ਵਿਸ਼ੇਸ਼ ਟ੍ਰੇਨਿੰਗ ਦੇਣ ਦੀ ਵੀ ਵਿਵਸਥਾ ਕੀਤੀ ਜਾਵੇਗੀ। ਗੁਰੂਗ੍ਰਾਮ ਦੇ ਰਿਆਨ ਸਕੂਲ 'ਚ ਇਕ ਬੱਚੇ ਦੀ ਹੋਈ ਹੱਤਿਆ ਤੋਂ ਬਾਅਦ ਸੇਫਟੀ ਅਤੇ ਸਕਿਓਰਿਟੀ ਮੁੱਦੇ 'ਤੇ ਕੇਂਦਰ ਸਰਕਾਰ ਨੇ ਇਹ ਫੈਸਲਾ ਲਿਆ ਹੈ।
ਟਰੱਕ ਨਾਲ ਕੁਚਲ ਕੇ ਲੜਕੀ ਦੀ ਹੋਈ ਮੌਤ, ਪਹੀਏ ਹੇਠਾਂ ਫਸੀ ਲਾਸ਼ ਅਤੇ ਸਕੂਟਰੀ
NEXT STORY