ਚੰਡੀਗੜ੍ਹ—ਦੁਨਿਆ ਭਰ 'ਚ ਫੈਲੇ ਖਤਰਨਾਕ ਕੋਰੋਨਾਵਾਇਰਸ ਦੇ ਖਤਰੇ ਨੂੰ ਦੇਖਦੇ ਹੋਏ ਹਰਿਆਣਾ ਦੇ ਗੁਰੂਗ੍ਰਾਮ 'ਚ 8 ਮਾਰਚ ਨੂੰ ਆਯੋਜਿਤ ਕੀਤੇ ਜਾਣ ਵਾਲੇ 'ਮਹਿਲਾ ਮੈਰਾਥਨ 2020' ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਅੱਜ ਭਾਵ ਵੀਰਵਾਰ ਨੂੰ ਟਵੀਟ ਕਰਦੇ ਹੋਏ ਦਿੱਤੀ ਹੈ। ਦੱਸ ਦੇਈਏ ਕਿ ਹਰਿਆਣਾ ਸਰਕਾਰ 8 ਮਾਰਚ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ 'ਤੇ ਮੈਰਾਥਨ ਦਾ ਆਯੋਜਨ ਕਰ ਰਹੀ ਸੀ।

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਅੱਜ ਭਾਵ ਵੀਰਵਾਰ ਨੂੰ ਟਵੀਟ ਕੀਤਾ ਹੈ, ''8 ਮਾਰਚ ਨੂੰ ਆਯੋਜਿਤ ਹੋਣ ਵਾਲਾ ਗੁਰੂਗ੍ਰਾਮ ਮੈਰਾਥਨ ਮੁਲਤਵੀ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਦੁਨੀਆ ਭਰ ਦੇ ਮਾਹਰਾਂ ਨੇ ਕੋਰੋਨਾਵਾਇਰਸ ਦੇ ਖਤਰੇ ਨੂੰ ਦੇਖਦੇ ਹੋਏ ਸਮੂਹਿਕ ਤੌਰ 'ਤੇ ਨਾਲ ਇੱਕਠੇ ਨਾ ਹੋਣ ਦੀ ਸਲਾਹ ਦਿੱਤੀ ਹੈ। ਇਸ ਲਈ ਸਥਿਤੀ ਸਾਧਾਰਨ ਹੋਣ ਤੱਕ ਮੈਰਾਥਨ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਇਹ ਵੀ ਦੱਸਿਆ ਜਾਂਦਾ ਹੈ ਕਿ ਅਧਿਕਾਰੀਆਂ ਨੂੰ ਪ੍ਰੋਗਰਾਮ 'ਚ ਇਕ ਲੱਖ ਤੋਂ ਜ਼ਿਆਦਾ ਲੋਕਾਂ ਨੇ ਭਾਗ ਲੈਣ ਦੀ ਉਮੀਦ ਸੀ।
ਜ਼ਿਕਰਯੋਗ ਹੈ ਕਿ ਦੁਨੀਆ ਭਰ ਦੇ ਲਗਭਗ 70 ਦੇਸ਼ਾਂ ’ਚ ਫੈਲ ਚੁੱਕੇ ਕੋਰੋਨਾਵਾਇਰਸ ਨੇ ਹੁਣ ਭਾਰਤੀ ਲੋਕਾਂ ’ਚ ਵੀ ਹਾਹਕਾਰ ਮਚਾ ਦਿੱਤੀ ਹੈ। ਭਾਰਤ ’ਚ ਹੁਣ ਤੱਕ ਕੋਰੋਨਾਵਾਇਰਸ ਦੇ 29 ਪੋਜ਼ੀਟਿਵ ਮਾਮਲੇ ਸਾਹਮਣੇ ਆ ਚੁੱਕੇ ਹਨ। ਚੀਨ ’ਚ ਫੈਲੇ ਖਤਰਨਾਕ ਵਾਇਰਸ ਕੋਰੋਨਾਵਾਇਰਸ ਕਾਰਨ ਮਰਨ ਵਾਲਿਆਂ ਦਾ ਅੰਕੜਾ ਵੱਧ ਕੇ 3012 ਹੋ ਗਿਆ ਹੈ ਜਦਕਿ 80,409 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ।
ਇਹ ਵੀ ਦੱਸਿਆ ਜਾਂਦਾ ਹੈ ਕਿ ਭਾਰਤ ’ਚ ਕੋਰੋਨਾਵਾਇਰਸ ਦੇ ਪੈਰ ਪਸਰਦੇ ਦੇਖਦੇ ਹੋਇਆ ਸਰਕਾਰ ਨੇ ਅਲਰਟ ਜਾਰੀ ਕਰ ਦਿੱਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਅਮਿਤ ਸ਼ਾਹ ,ਮੁੱਖਮੰਤਰੀ ਯੋਗੀ ਅਦਿੱਤਿਆਨਾਥ ਅਤੇ ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਹੈ ਕਿ ਇਸ ਵਾਰ ‘ਹੋਲੀ ਮਿਲਨ’ ਸਮਾਰੋਹ ’ਚ ਸ਼ਾਮਲ ਨਹੀਂ ਹੋਣਗੇ। ਇਸ ਦੇ ਨਾਲ ਹੀ ਰਾਸ਼ਟਰਪਤੀ ਭਵਨ ’ਚ ਵੀ ‘ਹੋਲੀ ਮਿਲਨ’ ਪ੍ਰੋਗਰਾਮ ਨਹੀਂ ਮਨਾਇਆ ਜਾਵੇਗਾ।ਇਸ ਤੋਂ ਇਲ਼ਾਵਾ ਕੇਂਦਰ ਸਰਕਾਰ ਪਹਿਲੇ ਪੜਾਅ ’ਚ ਵਾਇਰਸ ਦੀ ਟੈਸਟਿੰਗ ਲਈ 15 ਲੈਬ ਬਣਾ ਚੁੱਕੀ ਹੈ ਜਦਕਿ 19 ਹੋਰ ਲੈਬ ਬਣਾਉਣ ਦੀ ਤਿਆਰੀ ’ਚ ਹੈ। ਹਰ ਸੂਬੇ ਦੇ ਹਸਪਤਾਲਾਂ ’ਚ ਆਈਸੋਲੇਸ਼ਨ ਵਾਰਡ ਦਾ ਇੰਤਜ਼ਾਮ ਕੀਤਾ ਜਾ ਰਿਹਾ ਹੈ। ਵੱਖ-ਵੱਖ ਏਅਰਪੋਰਟ ’ਤੇ ਲੋਕਾਂ ਦੀ ਸਕ੍ਰੀਨਿੰਗ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਗੁਰੂਗ੍ਰਾਮ: ਕੋਰੋਨਾ ਨਾਲ ਪੀੜਤ 14 ਇਤਾਲਵੀ ਨਾਗਰਿਕ ਮੇਦਾਂਤਾ ਹਸਪਤਾਲ 'ਚ ਭਰਤੀ
IPL ਕਾਰਨ ਭਾਰਤ ’ਚ ਫੈਲ ਸਕਦੈ ਕੋਰੋਨਾ ਵਾਇਰਸ!
NEXT STORY