ਨਵੀਂ ਦਿੱਲੀ (ਭਾਸ਼ਾ) - ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਸਰਕਾਰ ਦੀਆਂ ਪ੍ਰਾਪਤੀਆਂ ’ਤੇ ਚਾਨਣਾ ਪਾਉਂਦੇ ਹੋਏ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਦੇ ਤੀਜੇ ਕਾਰਜਕਾਲ ’ਚ ਤਿੰਨ ਗੁਣਾ ਰਫਤਾਰ ਨਾਲ ਕੰਮ ਕੀਤਾ ਜਾ ਰਿਹਾ ਹੈ। ਅਰਥਵਿਵਸਥਾ ’ਚ ਤੇਜ਼ੀ ਨਾਲ ਸੁਧਾਰ ਹੋ ਰਿਹਾ ਹੈ। ‘ਨੀਤੀਗਤ ਅਧਰੰਗ’ ਵਰਗੇ ਹਾਲਾਤ ਨੂੰ ਦੂਰ ਕਰਨ ਲਈ ਮਜ਼ਬੂਤ ਇੱਛਾ ਸ਼ਕਤੀ ਵਿਖਾਈ ਗਈ ਹੈ।
ਬਜਟ ਸੈਸ਼ਨ ਦੀ ਸ਼ੁਰੂ ’ਚ ਸੰਸਦ ਦੇ ਦੋਵਾਂ ਹਾਊਸਾਂ ਦੀ ਸਾਂਝੀ ਬੈਠਕ ਨੂੰ ਸੰਬੋਧਨ ਕਰਦਿਆਂ ਰਾਸ਼ਟਰਪਤੀ ਮੁਰਮੂ ਨੇ ਇਹ ਵੀ ਕਿਹਾ ਕਿ ‘ਇਕ ਰਾਸ਼ਟਰ-ਇਕ ਚੋਣ’ ਤੇ ਵਕਫ਼ (ਸੋਧ) ਬਿੱਲ ਵਰਗੇ ਕਾਨੂੰਨਾਂ ਨੂੰ ਤੇਜ਼ ਰਫ਼ਤਾਰ ਨਾਲ ਅੱਗੇ ਵਧਾਇਆ ਗਿਆ ਹੈ।
ਸੰਸਦ ਮੈਂਬਰਾਂ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਵਿਕਸਤ ਭਾਰਤ ਦਾ ਸੱਦਾ ਦਿੱਤਾ। ਉਨ੍ਹਾਂ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਤੇ ਮਹਾਂਕੁੰਭ ਦੀ ਭਾਜੜ ’ਚ 30 ਸ਼ਰਧਾਲੂਆਂ ਦੀ ਮੌਤ ’ਤੇ ਦੁੱਖ ਪ੍ਰਗਟ ਕੀਤਾ।
ਮੋਦੀ 3.0: ਉਮੀਦਾਂ ਦਾ ਬਜਟ ਅੱਜ; ਪ੍ਰਧਾਨ ਮੰਤਰੀ ਨੇ ਗਰੀਬਾਂ ਤੇ ਔਰਤਾਂ ਲਈ ਐਲਾਨਾਂ ਦਾ ਦਿੱਤਾ ਸੰਕੇਤ
NEXT STORY