ਲਖਨਊ- ਨੋਇਡਾ 'ਚ ਤਨਖਾਹ ਵਧਾਉਣ ਦੀ ਮੰਗ ਨੂੰ ਲੈ ਕੇ ਮਜ਼ਦੂਰਾਂ ਦੇ ਹਿੰਸਕ ਪ੍ਰਦਰਸ਼ਨ ਵਿਚਾਲੇ ਕਈ ਤਰ੍ਹਾਂ ਦੀਆਂ ਅਫਵਾਹਾਂ ਫੈਲਾਉਣ ਜਾ ਰਹੀਆਂ ਹਨ। ਇਸ ਵਿਚ ਸੋਸ਼ਲ ਮੀਡੀਆ ਅਕਾਊਂਟਸ ਤੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਨੋਇਡਾ ਹੰਗਾਮੇ 'ਚ ਪੁਲਸ ਨੇ ਗੋਲੀਬਾਰੀ ਕੀਤੀ, ਜਿਸ ਕਾਰਨ 14 ਲੋਕਾਂ ਦੀ ਮੌਤ ਹੋ ਗਈ ਅਤੇ 32 ਲੋਕ ਜ਼ਖ਼ਮੀ ਹੋ ਗਏ। ਜਿਸ ਨੂੰ ਨੋਇਡਾ ਪੁਲਸ ਨੇ ਖਾਰਜ ਕਰਦੇ ਹੋਏ ਫਰਜ਼ੀ ਦੱਸਿਆ ਹੈ। ਇਸ ਮਾਮਲੇ ਨੂੰ ਲੈ ਕੇ ਅਫਵਾਹਾਂ ਫੈਲਾਉਣ ਦੇ ਦੋਸ਼ 'ਚ 2 'ਸੋਸ਼ਲ ਮੀਡੀਆ ਹੈਂਡਲਾਂ' ਖ਼ਿਲਾਫ਼ ਮੁਕੱਦਮੇ ਦੀ ਕਾਰਵਾਈ ਸ਼ੁਰੂ ਕੀਤੀ ਗਈ ਹੈ। ਪੁਲਸ ਦੇ ਬਿਆਨ 'ਚ ਕਿਹਾ ਗਿਆ,''ਗਲਤ ਅਤੇ ਗੁੰਮਰਾਹਕੁੰਨ ਜਾਣਕਾਰੀ ਫੈਲਾਉਣ ਵਾਲਿਆਂ ਅਤੇ ਲੋਕਾਂ ਨੂੰ ਭੜਕਾਉਣ ਦੀ ਕੋਸ਼ਿਸ਼ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ।'' ਪੁਲਸ ਨੇ ਦੱਸਿਆ ਕਿ ਇਸ ਮਾਮਲੇ 'ਚ ਅਫਵਾਹ ਫੈਲਾਉਣ ਦੇ ਦੋਸ਼ 'ਚ 'ਐਕਸ' ਦੇ 2 ਹੈਂਡਲਾਂ ਖ਼ਿਲਾਫ਼ ਮੁਕੱਦਮਾ ਦਰਜ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ।

ਪੁਲਸ ਨੇ ਕਿਹਾ ਕਿ ਨੋਇਡਾ 'ਚ ਕੁਝ ਲੋਕਾਂ ਵਲੋਂ ਭੜਕਾਏ ਜਾਣ 'ਤੇ ਕਈ ਥਾਵਾਂ 'ਤੇ ਪ੍ਰਦਰਸ਼ ਅਤੇ ਇਕ ਜਗ੍ਹਾ ਹਿੰਸਾ ਹੋਈ, ਜਿਸ ਨੂੰ ਘੱਟੋ-ਘੱਟ ਫ਼ੋਰਸ ਦਾ ਉਪਯੋਗ ਕਰ ਕੇ ਕਾਬੂ ਕਰ ਲਿਆ ਗਿਆ। ਪੁਲਸ ਨੇ ਸਪੱਸ਼ਟ ਕੀਤਾ ਕਿ ਇਸ ਘਟਨਾ ਦੌਰਾਨ ਕੋਈ ਗੋਲੀਬਾਰੀ ਨਹੀਂ ਕੀਤੀ ਗਈ ਹੈ ਅਤੇ ਜਨਤਾ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਗਲਤ ਜਾਣਕਾਰੀ ਨਾ ਫੈਲਾਉਣ। ਪੁਲਸ ਦਾ ਇਹ ਬਿਆਨ ਨੋਇਡਾ 'ਚ ਕਈ ਥਾਵਾਂ 'ਤੇ ਤਨਖਾਹਾਂ 'ਚ ਵਾਧੇ ਦੀ ਮੰਗ ਨੂੰ ਲੈ ਕੇ ਮਜ਼ਦੂਰਾਂ ਵਲੋਂ ਸ਼ੁਰੂ ਕੀਤੇ ਗਏ ਹਿੰਸਕ ਅੰਦੋਲਨ ਵਿਚਾਲੇ ਆਇਆ ਹੈ। ਪੁਲਸ ਨੇ ਜਨਤਾ ਨੂੰ ਇਕ ਵਾਰ ਮੁੜ ਅਪੀਲ ਕੀਤੀ ਕਿ ਉਹ ਬਿਨਾਂ ਪੁਸ਼ਟੀ ਵਾਲੀ ਜਾਣਕਾਰੀ ਸਾਂਝਾ ਕਰਨ ਤੋਂ ਬਚਣ ਅਤੇ ਸ਼ਾਂਤੀ ਬਣਾਏ ਰੱਖਣ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਗੁਰਦਾ ਤਸਕਰੀ ਗਿਰੋਹ ਦਾ 'ਮਾਸਟਰਮਾਈਂਡ' ਗ੍ਰਿਫਤਾਰ ! 12ਵੀਂ ਪਾਸ ਨੌਜਵਾਨ ਬਣਿਆ ਸੀ ਨਕਲੀ ਡਾਕਟਰ
NEXT STORY