ਬਾਰਾਬੰਕੀ : ਉੱਤਰ ਪ੍ਰਦੇਸ਼ ਦੇ ਬਾਰਾਬੰਕੀ ਜ਼ਿਲ੍ਹੇ ਦੇ ਮਸ਼ਹੂਰ ਲੋਧੇਸ਼ਵਰ ਮਹਾਦੇਵਾ ਖੇਤਰ ਵਿੱਚ ਇੱਕ ਗਲਿਆਰੇ ਦੀ ਉਸਾਰੀ ਲਈ ਇੱਕ ਘਰ ਨੂੰ ਢਾਹਦੇ ਸਮੇਂ 75 ਚਾਂਦੀ ਦੇ ਸਿੱਕੇ ਬਰਾਮਦ ਹੋਏ, ਜਿਸ ਕਾਰਨ ਮਜ਼ਦੂਰਾਂ ਵਿਚਕਾਰ ਝੜਪ ਹੋ ਗਈ। ਇਸ ਘਟਨਾ ਦੀ ਜਾਣਕਾਰੀ ਪੁਲਸ ਨੇ ਸ਼ੁੱਕਰਵਾਰ ਨੂੰ ਦਿੱਤੀ। ਪੁਲਸ ਨੇ ਕਿਹਾ ਕਿ ਸਿੱਕੇ ਜ਼ਬਤ ਕਰ ਲਏ ਗਏ ਹਨ ਅਤੇ ਇਹ ਪੁਰਾਤੱਤਵ ਵਿਭਾਗ ਨੂੰ ਸੌਂਪ ਦਿੱਤੇ ਜਾਣਗੇ।
ਇਹ ਵੀ ਪੜ੍ਹੋ : Ahmedabad Plane Crash: ਜਹਾਜ਼ ਹਾਦਸੇ ਨੂੰ ਲੈ ਕੇ ਹੋਇਆ ਇਕ ਹੋਰ ਵੱਡਾ ਖੁਲਾਸਾ
ਪੁਲਸ ਦੇ ਅਨੁਸਾਰ ਇਹ ਸਿੱਕੇ ਵੀਰਵਾਰ ਨੂੰ ਸ਼ਹਿਰ ਵਿੱਚ ਜੈ ਨਾਰਾਇਣ ਗੁਪਤਾ ਦੇ ਘਰ ਦੀ ਨੀਂਹ ਵਿੱਚ ਇੱਕ ਮਿੱਟੀ ਦੇ ਘੜੇ ਵਿੱਚ ਮਿਲੇ ਸਨ। ਮੌਕੇ 'ਤੇ ਮੌਜੂਦ ਮਜ਼ਦੂਰਾਂ ਨੇ ਦੱਸਿਆ ਕਿ ਜਿਵੇਂ ਹੀ ਉਨ੍ਹਾਂ ਨੂੰ ਖੁਦਾਈ ਦੌਰਾਨ ਸਿੱਕੇ ਮਿਲੇ, ਉਨ੍ਹਾਂ ਦੀ ਆਪਸ ਵਿੱਚ ਝੜਪ ਹੋ ਗਈ, ਜਿਸ ਕਾਰਨ ਹਫ਼ੜਾ-ਦਫ਼ੜੀ ਮਚ ਗਈ ਅਤੇ ਮੌਕੇ 'ਤੇ ਵੱਡੀ ਭੀੜ ਇਕੱਠੀ ਹੋ ਗਈ। ਸੂਚਨਾ ਮਿਲਣ 'ਤੇ ਮਹਾਦੇਵਾ ਪੁਲਸ ਚੌਕੀ ਦੇ ਇੰਚਾਰਜ ਅਭਿਨੰਦਨ ਪਾਂਡੇ ਪੁਲਸ ਫੋਰਸ ਨਾਲ ਮੌਕੇ 'ਤੇ ਪਹੁੰਚੇ ਅਤੇ ਸਥਿਤੀ ਨੂੰ ਕਾਬੂ ਵਿੱਚ ਲਿਆਂਦਾ। ਪੁਲਸ ਨੇ ਘਟਨਾ ਸਥਾਨ ਤੋਂ 75 ਚਾਂਦੀ ਦੇ ਸਿੱਕੇ ਬਰਾਮਦ ਕਰ ਲਏ।
ਇਹ ਵੀ ਪੜ੍ਹੋ : 6 ਦਿਨ ਬੰਦ ਰਹਿਣਗੇ ਸਕੂਲ-ਕਾਲਜ! ਹੋ ਗਿਆ ਛੁੱਟੀਆਂ ਦਾ ਐਲਾਨ
ਦੱਸਿਆ ਜਾ ਰਿਹਾ ਹੈ ਕਿ ਘਟਨਾ ਦੀ ਸੂਚਨਾ ਮਿਲਣ 'ਤੇ ਡਿਪਟੀ ਤਹਿਸੀਲਦਾਰ ਵਿਜੇ ਪ੍ਰਕਾਸ਼ ਤਿਵਾੜੀ ਅਤੇ ਰਾਮਨਗਰ ਪੁਲਸ ਸਟੇਸ਼ਨ ਦੇ ਇੰਚਾਰਜ ਅਨਿਲ ਕੁਮਾਰ ਪਾਂਡੇ ਵੀ ਪੁਲਸ ਸਟੇਸ਼ਨ ਪਹੁੰਚੇ। ਅਧਿਕਾਰੀਆਂ ਨੇ ਬਰਾਮਦ ਕੀਤੇ ਸਿੱਕਿਆਂ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਅਤੇ ਜ਼ਰੂਰੀ ਕਾਗਜ਼ੀ ਕਾਰਵਾਈ ਪੂਰੀ ਕਰ ਲਈ। ਉਨ੍ਹਾਂ ਕਿਹਾ ਕਿ ਸਿੱਕਿਆਂ ਨੂੰ ਜਾਂਚ ਲਈ ਪੁਰਾਤੱਤਵ ਵਿਭਾਗ ਨੂੰ ਭੇਜਿਆ ਜਾਵੇਗਾ। ਇਹ ਸਿੱਕੇ ਮਹਾਰਾਣੀ ਵਿਕਟੋਰੀਆ ਅਤੇ ਜਾਰਜ ਪੰਜਵੇਂ ਦੇ ਯੁੱਗ ਦੇ ਮੰਨੇ ਜਾਂਦੇ ਹਨ। ਜ਼ਮੀਨ ਮਾਲਕ ਹਰੀ ਨਾਰਾਇਣ ਗੁਪਤਾ ਨੇ ਦੱਸਿਆ ਕਿ ਮਜ਼ਦੂਰਾਂ ਤੋਂ 75 ਚਾਂਦੀ ਦੇ ਸਿੱਕੇ ਬਰਾਮਦ ਹੋਏ ਹਨ।
ਇਹ ਵੀ ਪੜ੍ਹੋ : ਵੱਡੀ ਖ਼ਬਰ: ਪ੍ਰਾਪਰਟੀ ਡੀਲਰ ਦੇ ਦਫ਼ਤਰ 'ਤੇ ਤਾਬੜਤੋੜ ਫਾਇਰਿੰਗ, ਇਸ ਗੈਂਗਸਟਰ ਨੇ ਲਈ ਜ਼ਿੰਮੇਵਾਰੀ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਵਿਧਾਇਕ ਨੇ ਸੋਨੇ ਦੀ ਅੰਗੂਠੀ ਨਾਲ ਕੀਤਾ ਮੁੱਖ ਮੰਤਰੀ ਦਾ ਸਵਾਗਤ, ਅੱਗੇਓਂ CM ਨੇ...
NEXT STORY