ਨਵੀਂ ਦਿੱਲੀ- ਕਾਂਗਰਸ ਵਰਕਿੰਗ ਕਮੇਟੀ (ਸੀ.ਡਬਲਿਯੂ.ਸੀ.) ਨੇ ਬੁੱਧਵਾਰ ਨੂੰ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀ.ਓ.ਕੇ.) 'ਚ ਅੱਤਵਾਦੀ ਕੈਂਪਾਂ 'ਤੇ ਭਾਰਤ ਦੇ ਮਿਜ਼ਾਈਲ ਹਮਲਿਆਂ 'ਤੇ ਚਰਚਾ ਕੀਤੀ ਅਤੇ ਹਥਿਆਰਬੰਦ ਫ਼ੋਰਸਾਂ ਲਈ ਸਮਰਥਨ ਪ੍ਰਗਟ ਕੀਤਾ। ਵਰਕਿੰਗ ਕਮੇਟੀ ਦੀ ਮੀਟਿੰਗ ਤੋਂ ਬਾਅਦ, ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਪੱਤਰਕਾਰਾਂ ਨੂੰ ਕਿਹਾ,"ਸਾਨੂੰ ਭਾਰਤੀ ਹਥਿਆਰਬੰਦ ਫ਼ੌਜਾਂ 'ਤੇ ਮਾਣ ਹੈ, ਜਿਨ੍ਹਾਂ ਨੇ 'ਆਪਰੇਸ਼ਨ ਸਿੰਦੂਰ' ਤਹਿਤ ਪਾਕਿਸਤਾਨ ਅਤੇ ਪੀਓਕੇ 'ਚ ਅੱਤਵਾਦੀ ਟਿਕਾਣਿਆਂ ਵਿਰੁੱਧ ਸਾਹਸੀ ਅਤੇ ਫੈਸਲਾਕੁੰਨ ਕਾਰਵਾਈ ਕਰਕੇ ਢੁਕਵਾਂ ਜਵਾਬ ਦਿੱਤਾ ਹੈ। ਅਸੀਂ ਆਪਣੇ ਬਹਾਦਰ ਫ਼ੌਜੀਆਂ ਦੀ ਹਿੰਮਤ, ਦ੍ਰਿੜਤਾ ਅਤੇ ਦੇਸ਼ ਭਗਤੀ ਨੂੰ ਸਲਾਮ ਕਰਦੇ ਹਾਂ।" ਉਨ੍ਹਾਂ ਕਿਹਾ ਕਿ ਪਹਿਲਗਾਮ 'ਚ ਹੋਏ ਅੱਤਵਾਦੀ ਹਮਲੇ ਦੇ ਦਿਨ ਤੋਂ ਹੀ, ਇੰਡੀਅਨ ਨੈਸ਼ਨਲ ਕਾਂਗਰਸ ਸਪੱਸ਼ਟ ਤੌਰ 'ਤੇ ਹਥਿਆਰਬੰਦ ਫ਼ੋਰਸਾਂ ਅਤੇ ਸਰਕਾਰ ਨਾਲ ਇਕਜੁੱਟਤਾ ਨਾਲ ਖੜ੍ਹੇ ਹੋ ਕੇ ਸਰਹੱਦ ਪਾਰ ਅੱਤਵਾਦ ਵਿਰੁੱਧ ਹਰ ਫੈਸਲਾਕੁੰਨ ਕਾਰਵਾਈ ਦਾ ਸਮਰਥਨ ਕਰਦੀ ਰਹੀ ਹੈ। ਖੜਗੇ ਨੇ ਕਿਹਾ ਕਿ ਪਾਕਿਸਤਾਨ ਅਤੇ ਪੀਓਕੇ ਤੋਂ ਪੈਦਾ ਹੋਣ ਵਾਲੇ ਹਰ ਤਰ੍ਹਾਂ ਦੇ ਅੱਤਵਾਦ ਵਿਰੁੱਧ ਭਾਰਤ ਦੀ ਰਾਸ਼ਟਰੀ ਨੀਤੀ ਬਹੁਤ ਸਪੱਸ਼ਟ ਅਤੇ ਦ੍ਰਿੜ ਹੈ। ਉਨ੍ਹਾਂ ਦੇ ਅਨੁਸਾਰ, ਮਹਾਨ ਦੇਸ਼ ਭਾਰਤ ਦੀ ਰਾਸ਼ਟਰੀ ਏਕਤਾ ਅਤੇ ਅਖੰਡਤਾ ਦੀ ਰਾਖੀ ਲਈ ਹਰ ਪੱਧਰ 'ਤੇ ਏਕਤਾ ਦੀ ਬਹੁਤ ਲੋੜ ਹੈ।
ਇਹ ਵੀ ਪੜ੍ਹੋ : ਸਕੂਲ ਬੰਦ ਤੇ ਉਡਾਣਾਂ ਰੱਦ, 'ਆਪਰੇਸ਼ਨ ਸਿੰਦੂਰ' ਤੋਂ ਬਾਅਦ ਹਾਈ ਅਲਰਟ
ਉਨ੍ਹਾਂ ਕਿਹਾ ਕਿ ਭਾਰਤੀ ਰਾਸ਼ਟਰੀ ਕਾਂਗਰਸ ਦੇਸ਼ ਦੇ ਬਹਾਦਰ ਫ਼ੌਜੀਆਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ। ਕਾਂਗਰਸ ਪ੍ਰਧਾਨ ਨੇ ਕਿਹਾ,"ਇਤਿਹਾਸ ਗਵਾਹ ਹੈ ਕਿ ਸਾਡੇ ਨਾਇਕਾਂ ਨੇ ਹਮੇਸ਼ਾ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਆਪਣੀਆਂ ਜਾਨਾਂ ਵਾਰੀਆਂ ਹਨ, ਰਾਸ਼ਟਰੀ ਹਿੱਤ ਨੂੰ ਸਭ ਤੋਂ ਉੱਪਰ ਰੱਖਿਆ ਹੈ।" ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਕਿ ਉਨ੍ਹਾਂ ਨੂੰ ਆਪਣੀਆਂ ਹਥਿਆਰਬੰਦ ਫ਼ੌਜਾਂ 'ਤੇ ਬਹੁਤ ਮਾਣ ਹੈ ਅਤੇ ਉਹ ਉਨ੍ਹਾਂ ਦੇ ਨਾਲ ਖੜ੍ਹੇ ਹਨ। ਉਨ੍ਹਾਂ ਕਿਹਾ,''ਅਸੀਂ ਸਰਕਾਰ ਵੱਲੋਂ ਚੁੱਕੇ ਗਏ ਕਦਮਾਂ ਦਾ ਸਮਰਥਨ ਕਰਦੇ ਹਾਂ ਅਤੇ ਸਾਨੂੰ ਆਪਣੀਆਂ ਹਥਿਆਰਬੰਦ ਫੌਜਾਂ 'ਤੇ ਮਾਣ ਹੈ। ਅਸੀਂ ਆਪਣੇ ਸੈਨਿਕਾਂ ਦੀ ਦੇਸ਼ ਭਗਤੀ ਨੂੰ ਸਲਾਮ ਕਰਦੇ ਹਾਂ।'' 'ਆਪਰੇਸ਼ਨ ਸਿੰਦੂਰ' ਦੇ ਤਹਿਤ, ਭਾਰਤੀ ਹਥਿਆਰਬੰਦ ਫ਼ੋਰਸਾਂ ਨੇ ਰਾਤ ਨੂੰ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀਓਕੇ) 'ਚ ਜੈਸ਼-ਏ-ਮੁਹੰਮਦ, ਲਸ਼ਕਰ-ਏ-ਤਾਇਬਾ ਅਤੇ ਹਿਜ਼ਬੁਲ ਮੁਜਾਹਿਦੀਨ ਵਰਗੇ ਪਾਬੰਦੀਸ਼ੁਦਾ ਅੱਤਵਾਦੀ ਸਮੂਹਾਂ ਦੇ ਟਿਕਾਣਿਆਂ ਸਮੇਤ 9 ਅੱਤਵਾਦੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ। ਜਿਨ੍ਹਾਂ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ ਉਨ੍ਹਾਂ 'ਚ ਬਹਾਵਲਪੁਰ 'ਚ ਮਰਕਜ਼ ਸੁਭਾਨ ਅੱਲ੍ਹਾ, ਤੇਹਰਾ ਕਲਾਂ 'ਚ ਸਰਜਲ, ਕੋਟਲੀ 'ਚ ਮਰਕਜ਼ ਅੱਬਾਸ ਅਤੇ ਮੁਜ਼ੱਫਰਾਬਾਦ 'ਚ ਸਯਦਨਾ ਬਿਲਾਲ ਕੈਂਪ ਸ਼ਾਮਲ ਹਨ। ਇਹ ਸਾਰੇ ਟਿਕਾਣੇ ਜੈਸ਼-ਏ-ਮੁਹੰਮਦ ਨਾਲ ਜੁੜੇ ਹੋਏ ਹਨ। ਇਸ ਕਾਰਵਾਈ ਵਿੱਚ ਨਿਸ਼ਾਨਾ ਬਣਾਏ ਗਏ ਲਸ਼ਕਰ-ਏ-ਤਾਇਬਾ ਦੇ ਟਿਕਾਣਿਆਂ ਵਿੱਚ ਮੁਰੀਦਕੇ ਵਿੱਚ ਮਰਕਜ਼ ਤਾਇਬਾ, ਬਰਨਾਲਾ ਵਿੱਚ ਮਰਕਜ਼ ਅਹਿਲੇ-ਹਦੀਦ ਅਤੇ ਮੁਜ਼ੱਫਰਾਬਾਦ ਵਿੱਚ ਸ਼ਵਈ ਨਾਲਾ ਕੈਂਪ ਸ਼ਾਮਲ ਹਨ। ਇਹ ਫੌਜੀ ਹਮਲੇ ਪਹਿਲਗਾਮ ਅੱਤਵਾਦੀ ਹਮਲੇ ਤੋਂ 2 ਹਫ਼ਤੇ ਬਾਅਦ 'ਆਪਰੇਸ਼ਨ ਸਿੰਦੂਰ' ਦੇ ਤਹਿਤ ਕੀਤੇ ਗਏ ਸਨ। ਅਪ੍ਰੈਲ 'ਚ ਪਹਿਲਗਾਮ ਹਮਲੇ 'ਚ 26 ਨਾਗਰਿਕ ਮਾਰੇ ਗਏ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਿੱਥੇ ਅਜਮਲ ਕਸਾਬ ਤੇ ਡੇਵਿਡ ਹੈਡਲੀ ਨੇ ਲਈ ਸੀ ਸਿਖਲਾਈ, ਭਾਰਤੀ ਫੌਜ ਨੇ ਬਣਾਇਆ ਮਿੱਟੀ ਦਾ ਢੇਰ
NEXT STORY