ਵਾਸ਼ਿੰਗਟਨ/ਰੀਓ ਡੀ ਜੇਨੇਰਿਓ/ਨਵੀਂ ਦਿੱਲੀ (ਵਾਰਤਾ) : ਦੁਨੀਆ ਵਿਚ ਕੋਰੋਨਾ ਵਾਇਰਸ ਮਹਾਮਾਰੀ ਦਾ ਪ੍ਰਕੋਪ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਪਿਛਲੇ 24 ਘੰਟਿਆਂ ਵਿਚ ਵਿਸ਼ਵ ਵਿਚ 9 ਲੱਖ 13 ਹਜ਼ਾਰ 599 ਲੋਕ ਇਸ ਮਹਾਮਾਰੀ ਨਾਲ ਪੀੜਤ ਹੋਏ ਹਨ। ਅਮਰੀਕਾ ਦੀ ਜਾਨ ਹਾਪਕਿਨਸ ਯੂਨੀਵਰਸਿਟੀ ਦੇ ਵਿਗਿਆਨ ਅਤੇ ਇੰਜੀਨੀਅਰਿੰਗ ਕੇਂਦਰ (ਸੀ.ਐਸ.ਐਸ.ਈ.) ਵੱਲੋਂ ਜਾਰੀ ਤਾਜ਼ਾ ਅੰਕੜਿਆਂ ਮੁਤਾਬਕ ਦੁਨੀਆ ਦੇ 192 ਦੇਸ਼ਾਂ ਅਤੇ ਖੇਤਰਾਂ ਵਿਚ ਪੀੜਤਾਂ ਦੀ ਸੰਖਿਆ ਵੱਧ ਕੇ 13,47,10,324 ਤੱਕ ਪਹੁੰਚ ਗਈ ਹੈ, ਜਦੋਂਕਿ ਹੁਣ ਤੱਕ ਇਸ ਵਾਇਰਸ ਨਾਲ 29.15 ਲੱਖ ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋ : ਕੈਨੇਡਾ ਪੁਲਸ ਵੱਲੋਂ ਨਸ਼ਿਆਂ ਦੀ ਵੱਡੀ ਖੇਪ ਬਰਾਮਦ, 4 ਪੰਜਾਬੀ ਗ੍ਰਿਫ਼ਤਾਰ
ਗਲੋਬਲ ਮਹਾਸ਼ਕਤੀ ਮੰਨੇ ਜਾਣ ਵਾਲੇ ਅਮਰੀਕਾ ਵਿਚ ਕੋਰੋਨਾ ਵਾਇਰਸ ਦਾ ਕਹਿਰ ਵਧਦਾ ਹੀ ਜਾ ਰਿਹਾ ਹੈ ਅਤੇ ਇੱਥੇ ਪੀੜਤਾਂ ਦੀ ਗਿਣਤੀ 3 ਕਰੋੜ 10 ਲੱਖ ਤੋਂ ਜ਼ਿਆਦਾ ਹੋ ਗਈ ਹੈ, ਜਦੋਂ 5 ਲੱਖ 61 ਹਜ਼ਾਰ 74 ਮਰੀਜਾਂ ਦੀ ਮੌਤ ਹੋ ਚੁੱਕੀ ਹੈ। ਦੁਨੀਆ ਵਿਚ 1 ਕਰੋੜ ਤੋਂ ਜ਼ਿਆਦਾ ਕੋਰੋਨਾ ਪੀੜਤਾਂ ਦੀ ਗਿਣਤੀ ਵਾਲੇ ਦੇਸ਼ਾਂ ਵਿਚ ਸ਼ਾਮਲ ਬ੍ਰਾਜ਼ੀਲ ਦੂਜੇ ਸਥਾਨ ’ਤੇ ਹੈ। ਇੱਥੇ 1,33,73,174 ਲੋਕ ਇਸ ਵਾਇਰਸ ਨਾਲ ਪ੍ਰਭਾਵਿਤ ਹੋਏ ਹਨ। ਇੱਥੇ ਇਸ ਮਹਾਮਾਰੀ ਨਾਲ 3 ਲੱਖ 48 ਹਜ਼ਾਰ 718 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋ : ਅਮਰੀਕਾ ’ਚ 3 ਸਾਲ ਦੇ ਭਰਾ ਨੇ 8 ਮਹੀਨੇ ਦੇ ਬੱਚੇ ’ਤੇ ਚਲਾਈ ਗੋਲੀ, ਮੌਤ
ਭਾਰਤ ਵਿਚ ਵੀ ਕੋਰੋਨਾ ਦੇ ਮਾਮਲੇ ਫਿਰ ਤੋਂ ਤੇਜ਼ੀ ਨਾਲ ਵੱਧ ਰਹੇ ਹਨ ਅਤੇ ਇੱਥੇ ਵਿਸ਼ਵ ਵਿਚ ਨਵੇਂ ਪੀੜਤਾਂ ਦੀ ਗਿਣਤੀ ਦੇ ਮਾਮਲੇ ਇਹ ਪਹਿਲੇ ਸਥਾਨ ’ਤੇ ਪਹੁੰਚ ਗਿਆ ਹੈ, ਜਦੋਂਕਿ ਬ੍ਰਾਜ਼ੀਲ ਤੋਂ ਬਾਅਦ ਭਾਰਤ ਤੀਜੇ ਸਥਾਨ ’ਤੇ ਹੈ। ਪਿਛਲੇ 24 ਘੰਟਿਆਂ ਵਿਚ ਇੱਥੇ 1,45,384 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਇਸ ਦੇ ਨਾਲ ਹੀ ਪੀੜਤਾਂ ਦੀ ਗਿਣਤੀ 1 ਕਰੋੜ 32 ਲੱਖ 5 ਹਜ਼ਾਰ 926 ਹੋ ਗਈ ਹੈ। ਉਥੇ ਹੀ ਇਸ ਦੌਰਾਨ 77,567 ਮਰੀਜ਼ ਸਿਹਤਮੰਦ ਹੋਏ ਹਨ, ਜਿਨ੍ਹਾਂ ਨੂੰ ਮਿਲਾ ਕੇ ਹੁਣ ਤੱਕ 1,19,90,859 ਮਰੀਜ਼ ਕੋਰੋਨਾ ਮੁਕਤ ਵੀ ਹੋ ਚੁੱਕੇ ਹਨ। ਸਰਗਰਮ ਮਾਮਲੇ 67,023 ਤੋਂ ਵੱਧ ਕੇ 10,46,631 ਹੋ ਗਏ ਹਨ। ਇਸ ਮਿਆਦ ਵਿਚ 794 ਹੋਰ ਮਰੀਜ਼ਾਂ ਦੀ ਮੌਤ ਨਾਲ ਇਸ ਬੀਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ 1,68,436 ਹੋ ਗਈ ਹੈ। ਉਥੇ ਹੀ ਫਰਾਂਸ ਚੌਥੇ ਸਥਾਨ ’ਤੇ ਹੈ, ਇੱਥੇ ਕੋਰੋਨਾ ਵਾਇਰਸ ਨਾਲ ਹੁਣ ਤੱਕ 50 ਲੱਖ ਤੋਂ ਜ਼ਿਆਦਾ ਲੋਕ ਪੀੜਤ ਹੋਏ ਹਨ, ਜਦੋਂਕਿ 98,202 ਮਰੀਜ਼ਾਂ ਦੀ ਮੌਤ ਹੋਈ ਹੈ।
ਇਹ ਵੀ ਪੜ੍ਹੋ : IPL 2021: ਲਗਾਤਾਰ 9ਵੀਂ ਵਾਰ ਪਹਿਲਾ ਮੈਚ ਹਾਰੀ ਮੁੰਬਈ, ਰੋਹਿਤ ਬੋਲੇ- ਚੈਂਪੀਅਨਸ਼ਿਪ ਜਿੱਤਣਾ ਮਹੱਤਵਪੂਰਨ ਹੈ, ਪਹਿਲਾ ਮੈਚ ਨਹੀਂ
ਮੋਦੀ ਸਰਕਾਰ ਨੇ ਕੋਰੋਨਾ ਦੀ ਸਥਿਤੀ 'ਚ ਕੁਪ੍ਰਬੰਧਨ ਕੀਤਾ, ਟੀਕੇ ਦੀ ਕਮੀ ਹੋਣ ਦਿੱਤੀ : ਸੋਨੀਆ
NEXT STORY