ਨਵੀਂ ਦਿੱਲੀ— ਅੱਜ ਵਿਸ਼ਵ ਵਾਤਾਵਰਣ ਦਿਵਸ ਹੈ। ਵਾਤਾਵਰਣ ਨੂੰ ਬਚਾਉਣ ਲਈ ਅਸੀਂ ਕਿੰਨਾ ਕੁ ਸਹਿਯੋਗ ਕਰ ਰਹੇ, ਇਸ ਦਾ ਜਵਾਬ ਸ਼ਾਇਦ ਇਹ ਹੀ ਹੋਵੇਗਾ ਨਾ ਦੇ ਬਰਾਬਰ। ਵਧਦੇ ਪ੍ਰਦੂਸ਼ਣ ਕਾਰਨ ਮਨੁੱਖ ਦੀ ਹੋਂਦ ਨੂੰ ਖਤਰਾ ਹੈ। ਇਸ ਲਈ ਸਾਡੇ ਕੋਲ ਅਜੇ ਵੀ ਮੌਕਾ ਹੈ ਕਿ ਸੰਭਲ ਜਾਈਏ। ਜੇਕਰ ਮਨੁੱਖ ਨੂੰ ਖੁਦ ਨੂੰ ਬਚਾਉਣਾ ਹੈ ਤਾਂ ਘੱਟੋ-ਘੱਟ ਇਕ ਦਰੱਖਤ ਜ਼ਰੂਰ ਲਾਵੇ। ਹਵਾ ਪ੍ਰਦੂਸ਼ਣ ਕਾਰਨ ਮਨੁੱਖ ਦਾ ਸਾਹ ਲੈਣਾ ਔਖਾ ਹੋ ਰਿਹਾ ਹੈ। ਹਵਾ ਪ੍ਰਦੂਸ਼ਣ ਅਤੇ ਜਲਵਾਯੂ ਸੰਕਟ ਵਿਚਾਲੇ ਤਾਲਮੇਲ ਬਣਾਉਣਾ ਸਾਡੇ ਲਈ ਬਹੁਤ ਜ਼ਰੂਰੀ ਹੈ। ਵਾਤਾਵਰਣ ਪ੍ਰਦੂਸ਼ਣ ਕਾਰਨ ਹਰੇਕ ਸਾਲ 70 ਲੱਖ ਲੋਕਾਂ ਦੀ ਜਾਨ ਜਾਂਦੀ ਹੈ ਅਤੇ ਇਸ ਨਾਲ ਬੱਚਿਆਂ ਦੇ ਵਿਕਾਸ ਨੂੰ ਵੀ ਨੁਕਸਾਨ ਪਹੁੰਚਦਾ ਹੈ। ਮਨੁੱਖੀ ਗਤੀਵਿਧੀਆਂ ਕਾਰਨ ਵਾਤਾਵਰਣ ਬਹੁਤ ਜ਼ਿਆਦਾ ਪ੍ਰਦੂਸ਼ਿਤ ਹੋਇਆ ਹੈ, ਜਿਸ ਦੇ ਨਤੀਜੇ ਸਾਡੇ ਸਾਹਮਣੇ ਆ ਰਹੇ ਹਨ। ਧਰਤੀ ਦਾ ਵੱਧਦਾ ਤਾਪਮਾਨ ਅਤੇ ਹਵਾ ਪ੍ਰਦੂਸ਼ਣ 'ਗਲੋਬਲ ਵਾਰਮਿੰਗ' ਦਾ ਕਾਰਨ ਬਣਦੇ ਹਨ, ਜੋ ਕਿ ਇਕ ਵੱਡਾ ਖਤਰਾ ਹੈ। ਸਾਡੀ ਧਰਤੀ 'ਤੇ ਪਿਛਲੇ ਸਾਲਾਂ ਵਿਚ ਭੂਚਾਲ, ਹੜ੍ਹ, ਸੁਨਾਮੀ ਵਰਗੀਆਂ ਘਟਨਾਵਾਂ ਤੇਜ਼ੀ ਨਾਲ ਵਧੀਆਂ ਹਨ। ਇਸ ਦੇ ਪਿੱਛੇ ਦਾ ਕਾਰਨ ਸਾਡੀ ਧਰਤੀ ਦੇ ਈਕੋ-ਸਿਸਟਮ ਵਿਚ ਆਏ ਬਦਲਾਅ ਅਤੇ ਤੇਜ਼ੀ ਨਾਲ ਵਧਦੀ ਗਲੋਬਲ ਵਾਰਮਿੰਗ ਦੇ ਕਾਰਨ ਹੀ ਇਹ ਸਭ ਹੋ ਰਿਹਾ ਹੈ। ਵਿਸ਼ਵ ਸਿਹਤ ਸੰਗਠਨ ਦੀ ਰਿਪੋਰਟ ਮੁਤਾਬਕ ਦੂਸ਼ਿਤ ਹਵਾ ਕਾਰਨ ਹਜ਼ਾਰਾਂ ਦੀ ਗਿਣਤੀ ਵਿਚ ਬੇਵਕਤੀ ਮੌਤਾਂ ਹੋ ਰਹੀਆਂ ਹਨ । ਦੁਨੀਆ ਦੇ ਸਭ ਤੋਂ ਪ੍ਰਦੂਸ਼ਿਤ ਸ਼ਹਿਰਾਂ 'ਚ 14 ਇਕੱਲੇ ਭਾਰਤ ਦੇ ਹਨ।
ਵਾਤਾਵਰਣ ਦਿਵਸ ਦਾ ਇਤਿਹਾਸ—
ਵਿਸ਼ਵ ਵਾਤਾਵਰਣ ਦਿਵਸ ਵਾਤਾਵਰਣ ਦੀ ਸੁਰੱਖਿਆ ਲਈ ਪੂਰੀ ਦੁਨੀਆ ਵਿਚ ਮਨਾਇਆ ਜਾਂਦਾ ਹੈ। ਇਸ ਦਿਵਸ ਨੂੰ ਮਨਾਉਣ ਲਈ 1972 'ਚ ਸੰਯੁਕਤ ਰਾਸ਼ਟਰ ਵਲੋਂ ਮਹਾਸਭਾ ਦਾ ਆਯੋਜਨ ਕੀਤਾ ਗਿਆ। ਸੀ। ਚਰਚਾ ਦੌਰਾਨ ਵਿਸ਼ਵ ਵਾਤਾਵਰਣ ਦਿਵਸ ਦਾ ਸੁਝਾਅ ਦਿੱਤਾ ਗਿਆ ਅਤੇ ਇਸ ਦੇ 2 ਸਾਲ ਬਾਅਦ 5 ਜੂਨ 1974 ਨੂੰ ਇਸ ਨੂੰ ਮਨਾਉਣਾ ਸ਼ੁਰੂ ਕਰ ਦਿੱਤਾ ਗਿਆ। ਇਸ ਦਿਵਸ ਨੂੰ ਮਨਾਉਣ ਲਈ ਹਰ ਸਾਲ 143 ਦੇਸ਼ ਹਿੱਸਾ ਲੈਂਦੇ ਹਨ ਅਤੇ ਇਸ ਵਿਚ ਸਰਕਾਰੀ, ਸਮਾਜਿਕ ਅਤੇ ਵਪਾਰਕ ਲੋਕ ਵਾਤਾਵਰਣ ਦੀ ਸੁਰੱਖਿਆ, ਸਮੱਸਿਆ ਆਦਿ ਵਿਸ਼ੇ 'ਤੇ ਗੱਲ ਕਰਦੇ ਹਨ। ਭਾਰਤ ਵਿਚ ਵਾਤਾਵਰਣ ਸੁਰੱਖਿਆ ਐਕਟ 19 ਨਵੰਬਰ 1986 'ਚ ਲਾਗੂ ਕੀਤਾ ਗਿਆ।

ਕੀ ਕਰਦੇ ਹਨ ਇਸ ਦਿਨ—
ਵਾਤਾਵਰਣ ਨੂੰ ਬਚਾਉਣ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾਂਦਾ ਹੈ। ਵਾਤਾਵਰਣ ਸੁਰੱਖਿਆ ਦੇ ਉਪਾਵਾਂ ਨੂੰ ਲਾਗੂ ਕਰਨ ਲਈ ਹਰ ਉਮਰ ਦੇ ਲੋਕਾਂ ਨੂੰ ਉਤਸ਼ਾਹਿਤ ਕੀਤਾ ਜਾਂਦਾ ਹੈ। ਲੋਕਾਂ ਨੂੰ ਵੱਧ ਤੋਂ ਵੱਧ ਦਰੱਖਤ ਲਾਉਣ, ਆਪਣਾ ਆਲਾ-ਦੁਆਲਾ ਸਾਫ ਰੱਖਣ, ਸੀ. ਐੱਨ. ਜੀ. ਵਾਹਨਾਂ ਦਾ ਇਸਤੇਮਾਲ ਕਰਨ 'ਤੇ ਜ਼ੋਰ ਦਿੱਤਾ ਜਾਂਦਾ ਹੈ। ਜੇਕਰ ਅਸੀਂ ਖੁੱਲ੍ਹੀ ਹਵਾ ਵਿਚ ਸਾਹ ਲੈਣਾ ਹੈ ਤਾਂ ਪਹਿਲਾਂ ਕਦਮ ਸਾਨੂੰ ਹੀ ਪੁੱਟਣਾ ਪਵੇਗਾ, ਆਪਣੇ ਆਲੇ-ਦੁਆਲੇ ਨੂੰ ਸਾਫ ਰੱਖ ਕੇ।

ਕਿਵੇਂ ਕਰ ਸਕਦੇ ਹਾਂ ਯੋਗਦਾਨ—
ਆਮ ਜਨਤਾ ਵੀ ਵਾਤਾਵਰਣ ਨੂੰ ਸਾਫ ਰੱਖਣ 'ਚ ਆਪਣਾ ਯੋਗਦਾਨ ਦੇ ਸਕਦੀ ਹੈ। ਜਿਵੇਂ ਸੜਕਾਂ 'ਤੇ ਕੂੜਾ ਨਾ ਸੁੱਟੋ ਅਤੇ ਨਾ ਹੀ ਕੂੜੇ ਨੂੰ ਅੱਗ ਲਾਓ। ਪਲਾਸਟਿਕ, ਪੇਪਰ, ਈ-ਕੂੜੇ ਲਈ ਵੱਖਰੇ-ਵੱਖਰੇ ਕੂੜੇਦਾਨ ਵਿਚ ਕੂੜਾ ਸੁੱਟੋ ਤਾਂ ਕਿ ਉਹ ਆਸਾਨੀ ਨਾਲ ਰੀਸਾਈਕਲ ਹੋ ਸਕੇ। ਸਭ ਤੋਂ ਵੱਡੀ ਗੱਲ ਘੱਟ ਦੂਰੀ ਲਈ ਸਾਈਕਲ ਦੀ ਵਰਤੋਂ ਕਰ ਕੇ ਵਾਤਾਵਰਣ ਨੂੰ ਬਚਾਇਆ ਜਾ ਸਕਦਾ ਹੈ।

ਸਰਕਾਰ ਚੁੱਕ ਰਹੀ ਹੈ ਇਹ ਕਦਮ—
ਵਾਤਾਵਰਣ ਨੂੰ ਸਾਫ ਰੱਖਣ ਲਈ ਲੋਕਾਂ 'ਚ ਵਾਤਾਵਰਣ ਪ੍ਰਤੀ ਜਾਗਰੂਕਤਾ ਲਈ ਸਰਕਾਰ ਨੇ ਦਰੱਖਤ ਲਾਉਣ ਨੂੰ ਲੈ ਕੇ ਅਨੋਖੀ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਇਸ ਤਹਿਤ ਲੋਕਾਂ ਨੂੰ ਦਰੱਖਤ ਨਾਲ ਸੈਲਫੀ ਲੈ ਕੇ ਮੰਤਰਾਲੇ ਨੂੰ ਭੇਜਣੀ ਹੋਵੇਗੀ। ਜੰਗਲਾਤ ਅਤੇ ਜਲਵਾਯੂ ਤਬਦੀਲੀ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਮੰਗਲਵਾਰ ਨੂੰ 'ਸੈਲਫੀ ਵਿਦ ਸੈਪਲਿੰਗ' ਨਾਂ ਤੋਂ ਇਸ ਮੁਹਿੰਮ ਦੀ ਸ਼ੁਰੂਆਤ ਕਰਨ ਦਾ ਐਲਾਨ ਕੀਤਾ। ਨਾਲ ਹੀ ਲੋਕਾਂ ਨੂੰ ਵਾਤਾਵਰਣ ਦੀ ਸਾਂਭ-ਸੰਭਾਲ ਲਈ ਇਸ ਮੁਹਿੰਮ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਮੰਗ ਕੀਤੀ ਹੈ। ਜਾਵਡੇਕਰ ਨੇ ਕਿਹਾ ਕਿ ਹਰੇਕ ਵਿਅਕਤੀ ਆਪਣੀ ਜ਼ਿੰਦਗੀ ਵਿਚ ਜਿੰਨੀ ਆਕਸੀਜਨ ਦੀ ਵਰਤੋਂ ਕਰਦਾ ਹੈ, ਉਸ ਦੇ ਲਿਹਾਜ਼ ਨਾਲ ਉਸ ਨੂੰ ਘੱਟ ਤੋਂ ਘੱਟ 7 ਬੂਟੇ ਲਾਉਣੇ ਚਾਹੀਦੇ ਹਨ।
ਨੰਦਾਦੇਵੀ ਰੈਸਕਿਊ ਆਪਰੇਸ਼ਨ: ਖਰਾਬ ਮੌਸਮ ਕਾਰਨ ਅੱਗੇ ਨਹੀ ਜਾ ਸਕਿਆ ਹੈਲੀਕਾਪਟਰ, ਵਾਪਸ ਪਰਤੇ ਜਵਾਨ
NEXT STORY