ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਵਿਸ਼ਵ ਵਾਤਾਵਰਣ ਦਿਵਸ ਮੌਕੇ 'ਤੇ ਧਰਤੀ ਦੀ ਰੱਖਿਆ ਅਤੇ ਇਸ ਦੇ ਸਾਹਮਣੇ ਆਉਣ ਵਾਲੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਕੋਸ਼ਿਸ਼ ਤੇਜ਼ ਕਰਨ ਦੀ ਅਪੀਲ ਕੀਤੀ। ਪੀ.ਐੱਮ. ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਲਿਖਿਆ,"ਇਸ ਵਿਸ਼ਵ ਵਾਤਾਵਰਣ ਦਿਵਸ 'ਤੇ, ਆਓ ਅਸੀਂ ਆਪਣੇ ਗ੍ਰਹਿ ਦੀ ਰੱਖਿਆ ਅਤੇ ਸਾਡੇ ਸਾਹਮਣੇ ਆਉਣ ਵਾਲੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਆਪਣੇ ਯਤਨਾਂ ਨੂੰ ਹੋਰ ਤੇਜ਼ ਕਰੀਏ। ਮੈਂ ਉਨ੍ਹਾਂ ਸਾਰਿਆਂ ਦੀ ਵੀ ਸ਼ਲਾਘਾ ਕਰਦਾ ਹਾਂ ਜੋ ਸਾਡੇ ਵਾਤਾਵਰਣ ਨੂੰ ਹਰਿਆ ਭਰਿਆ ਅਤੇ ਬਿਹਤਰ ਬਣਾਉਣ ਲਈ ਜ਼ਮੀਨੀ ਪੱਧਰ 'ਤੇ ਕੰਮ ਕਰ ਰਹੇ ਹਨ।"

ਸੰਯੁਕਤ ਰਾਸ਼ਟਰ ਦੇ ਅਨੁਸਾਰ,''ਸੰਯੁਕਤ ਰਾਸ਼ਟਰ ਵਾਤਾਵਰਣ ਪ੍ਰੋਗਰਾਮ (ਯੂਐੱਨਈਪੀ) ਦੀ ਅਗਵਾਈ 'ਚ 1973 ਤੋਂ 5 ਜੂਨ ਨੂੰ ਹਰ ਸਾਲ ਆਯੋਜਿਤ ਹੋਣ ਵਾਲਾ ਵਿਸ਼ਵ ਵਾਤਾਵਰਣ ਦਿਵਸ ਵਾਤਾਵਰਣ ਦੇ ਪ੍ਰਤੀ ਜਾਗਰੂਕਤਾ ਫੈਲਾਉਣ ਦਾ ਸਭ ਤੋਂ ਵੱਡਾ ਮੰਚ ਹੈ।''
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅਗਲੇ 7 ਦਿਨ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਾਈ ਅਲਰਟ ਜਾਰੀ
NEXT STORY