ਲਖਨਊ— ਵਿਸ਼ਵ ਸਿਹਤ ਸੰਗਠਨ (ਡਬਲਿਊ. ਐੱਚ. ਓ.) ਨੇ ਪੇਂਡੂ ਇਲਾਕਿਆਂ ਵਿਚ ਕੋਰੋਨਾ ਵਾਇਰਸ ਨੂੰ ਕਾਬੂ ’ਚ ਕਰਨ ਲਈ ਉੱਤਰ ਪ੍ਰਦੇਸ਼ ਸਰਕਾਰ ਦੀਆਂ ਕੋਸ਼ਿਸ਼ਾਂ ਦੀ ਤਾਰੀਫ਼ ਕੀਤੀ ਹੈ। ਡਬਲਿਊ. ਐੱਚ. ਓ. ਨੇ ਆਪਣੇ ਅਧਿਕਾਰਤ ਟਵਿੱਟਰ ਅਕਾਊਂਟ ਤੋਂ ਯੋਗੀ ਸਰਕਾਰ ਦੀ ਤਾਰੀਫ਼ ਵਿਚ ਇਕ ਤੋਂ ਬਾਅਦ ਇਕ ਟਵੀਟ ਕੀਤੇ ਹਨ, ਜਿਸ ’ਚ ਲਿਖਿਆ ਗਿਆ ਕਿ ਪ੍ਰਦੇਸ਼ ਸਰਕਾਰ ਨੇ ਪੇਂਡੂ ਖੇਤਰਾਂ ਵਿਚ ਕੋੋਰੋਨਾ ਪੀੜਤਾਂ ਦਾ ਪਤਾ ਲਾਉਣ ਲਈ ਟੀਮਾਂ ਗਠਿਤ ਕੀਤੀਆਂ। ਜਿਨ੍ਹਾਂ ਨੇ ਘਰ-ਘਰ ਜਾ ਕੇ ਸਿਰਫ਼ ਕੋਵਿਡ ਦੇ ਸ਼ੱਕੀ ਮਰੀਜ਼ਾਂ ਦੀ ਟੈਸਟਿੰਗ ਕਰ ਕੇ ਉਨ੍ਹਾਂ ਦੀ ਪਹਿਚਾਣ ਕੀਤੀ ਸਗੋਂ ਪੀੜਤਾਂ ਦੇ ਸੰਪਰਕ ਵਿਚ ਆਉਣ ਵਾਲੇ ਲੋਕਾਂ ਦੀ ਵੀ ਜਾਂਚ ਕੀਤੀ। ਇਸ ਕੋਸ਼ਿਸ਼ ਨਾਲ ਕੋਰੋਨਾ ਵਾਇਰਸ ਨੂੰ ਕਾਬੂ ਕਰਨ ’ਚ ਮਦਦ ਮਿਲ ਰਹੀ ਹੈ।
ਮਾਨੀਟਰਿੰਗ ਟੀਮ ਨੇ ਪ੍ਰਦੇਸ਼ ਵਿਚ 97 ਹਜ਼ਾਰ 941 ਪਿੰਡਾਂ ਦਾ ਨਿਰੀਖਣ ਕੀਤਾ ਅਤੇ ਲੱਛਣਾਂ ਦੇ ਆਧਾਰ ’ਤੇ ਜੰਗੀ ਪੱਧਰ ’ਤੇ ਟੈਸਟਿੰਗ ਮੁਹਿੰਮ ਨੂੰ ਅੰਜ਼ਾਮ ਦਿੱਤਾ। ਪੀੜਤ ਮਰੀਜ਼ਾਂ ਨੂੰ ਮੈਡੀਸੀਨ ਕਿੱਟ ਪ੍ਰਦਾਨ ਕੀਤੀ ਗਈ ਅਤੇ ਉਨ੍ਹਾਂ ਦੇ ਇਕਾਂਤਵਾਸ ਦਾ ਇੰਤਜ਼ਾਮ ਕੀਤਾ ਗਿਆ। ਟਵੀਟ ’ਚ ਲਿਖਿਆ ਗਿਆ ਕਿ ਜਿਨ੍ਹਾਂ ਲੋਕਾਂ ’ਚ ਕੋਰੋਨਾ ਦੇ ਲੱਛਣ ਨਹੀਂ ਦਿਖਾਈ ਦੇ ਰਹੇ ਹਨ, ਉਨ੍ਹਾਂ ਨੂੰ ਵੈਕਸੀਨ ਦੀ ਖ਼ੁਰਾਕ ਦਿੱਤੀ ਜਾ ਰਹੀ ਹੈ।
ਇਸ ਤਰ੍ਹਾਂ ਕੋਰੋਨਾ ਵਾਇਰਸ ਨੂੰ ਕਾਬੂ ਕੀਤਾ ਜਾ ਰਿਹਾ ਹੈ। ਸਰਕਾਰ ਨੇ ਇਸ ਕੰਮ ਲਈ ਇਕ ਲੱਖ 41 ਹਜ਼ਾਰ 610 ਟੀਮਾਂ ਲਾਈਆਂ ਹਨ, ਜਿਸ ਦਾ ਸੰਚਾਲਣ 21 ਹਜ਼ਾਰ 242 ਸੁਪਰਵਾਈਜ਼ਰ ਕਰ ਰਹੇ ਹਨ। ਸੂਬੇ ਦਾ ਸਿਹਤ ਮਹਿਕਮਾ ਪੇਂਡੂ ਇਲਾਕਿਆਂ ’ਚ ਜਾਰੀ ਮੁਹਿੰਮ ’ਤੇ ਤਿੱਖੀ ਨਜ਼ਰ ਰੱਖ ਰਿਹਾ ਹੈ।
ਜ਼ਿਕਰਯੋਗ ਹੈ ਕਿ ਉੱਤਰ ਪ੍ਰਦੇਸ਼ ਵਿਚ ਕੋਰੋਨਾ ਦੇ ਰਿਕਵਰੀ ਰੇਟ ’ਚ ਕੁਝ ਸੁਧਾਰ ਦਰਜ ਕੀਤਾ ਜਾ ਰਿਹਾ ਹੈ। ਪਿਛਲੇ 15 ਦਿਨਾਂ ਵਿਚ ਸੂਬੇ ’ਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ’ਚ 75 ਹਜ਼ਾਰ ਦੀ ਗਿਰਾਵਟ ਆਈ ਹੈ। ਨਵੇਂ ਮਾਮਲਿਆਂ ਵਿਚ ਕਮੀ ਦਰਜ ਕੀਤੀ ਜਾ ਰਹੀ ਹੈ, ਜਿਸ ਨਾਲ ਪੀੜਤਾਂ ਦੀ ਗਿਣਤੀ ਘੱਟ ਹੋ ਰਹੀ ਹੈ। ਪੰਚਾਇਤ ਚੋਣਾਂ ਤੋਂ ਬਾਅਦ ਸਰਕਾਰ ਨੇ 5 ਮਈ ਤੋਂ ਪੇਂਡੂ ਇਲਾਕਿਆਂ ਵਿਚ ਟੈਸਟਿੰਗ ਮੁਹਿੰਮ ਚਲਾਈ ਹੈ।
ਜੰਮੂ ਕਸ਼ਮੀਰ 'ਚ ਮੁਕਾਬਲੇ ਦੌਰਾਨ ਸੁਰੱਖਿਆ ਫ਼ੋਰਸ ਨੇ ਲਸ਼ਕਰ ਦੇ 3 ਅੱਤਵਾਦੀ ਕੀਤੇ ਢੇਰ
NEXT STORY