ਬੀਜਿੰਗ / ਜਿਨੇਵਾ / ਨਵੀਂ ਦਿੱਲੀ (ਵਾਰਤਾ) : ਗਲੋਬਲ ਮਹਾਮਾਰੀ ਕੋਰੋਨਾ ਵਾਇਰਸ (ਕੋਵਿਡ-19) ਦਾ ਕਹਿਰ ਲਗਾਤਾਰ ਵਧਦਾ ਹੀ ਜਾ ਰਿਹਾ ਹੈ ਅਤੇ ਦੁਨੀਆ ਭਰ ਵਿਚ ਇਸ ਬੀਮਾਰੀ ਨਾਲ ਪੀੜਤਾਂ ਦਾ ਅੰਕੜਾ 1.02 ਕਰੋੜ ਹੋ ਗਿਆ ਹੈ ਅਤੇ ਇਸ ਨਾਲ ਮਰਨ ਵਾਲਿਆਂ ਦੀ ਗਿਣਤੀ ਵੀ 5 ਲੱਖ ਤੋਂ ਜ਼ਿਆਦਾ ਹੋ ਗਈ ਹੈ। ਅਮਰੀਕਾ ਦੀ ਜਾਨ ਹਾਪਕਿੰਸ ਯੂਨੀਵਰਸਿਟੀ ਦੇ ਵਿਗਿਆਨ ਅਤੇ ਇੰਜੀਨਿਅਰਿੰਗ ਕੇਂਦਰ (ਸੀ.ਐਸ.ਐਸ.ਈ.) ਵੱਲੋਂ ਜਾਰੀ ਤਾਜ਼ਾ ਅੰਕੜਿਆਂ ਅਨੁਸਾਰ ਦੁਨੀਆ ਭਰ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ 10,275,599 ਹੋ ਗਈ ਹੈ ਜਦੋਂਕਿ 504,830 ਲੋਕ ਆਪਣੀ ਜਾਨ ਗਵਾ ਚੁੱਕੇ ਹਨ।
ਕੋਵਿਡ-19 ਦੇ ਮਾਮਲੇ ਵਿਚ ਅਮਰੀਕਾ ਦੁਨੀਆ ਭਰ ਵਿਚ ਪਹਿਲੇ, ਬ੍ਰਾਜ਼ੀਲ ਦੂਜੇ ਅਤੇ ਰੂਸ ਤੀਜੇ ਸਥਾਨ 'ਤੇ ਹੈ। ਉਥੇ ਹੀ ਇਸ ਲਾਗ (ਮਹਾਮਾਰੀ) ਨਾਲ ਹੋਈਆਂ ਮੌਤਾਂ ਦੇ ਅੰਕੜਿਆਂ ਦੇ ਮਾਮਲੇ ਵਿਚ ਅਮਰੀਕਾ ਪਹਿਲੇ, ਬ੍ਰਾਜ਼ੀਲ ਦੂਜੇ ਅਤੇ ਬ੍ਰਿਟੇਨ ਤੀਜੇ ਸਥਾਨ 'ਤੇ ਹੈ। ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 18,522 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਹੁਣ ਕੁੱਲ ਪੀੜਤਾਂ ਦੀ ਗਿਣਤੀ ਵੱਧ ਕੇ 5,66,840 ਹੋ ਗਈ ਹੈ। ਇਸ ਮਿਆਦ ਵਿਚ ਕੋਰੋਨਾ ਵਾਇਰਸ ਨਾਲ 418 ਲੋਕਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦੀ ਗਿਣਤੀ ਵੱਧ ਕੇ 16,893 ਹੋ ਗਈ ਹੈ। ਦੇਸ਼ ਵਿਚ ਇਸ ਸਮੇਂ ਕੋਰੋਨਾ ਦੇ 2,15,125 ਸਰਗਰਮ ਮਾਮਲੇ ਹਨ ਅਤੇ ਹੁਣ ਤੱਕ 3,34,822 ਲੋਕ ਇਸ ਮਹਾਮਾਰੀ ਤੋਂ ਨਿਜਾਤ ਪਾ ਚੁੱਕੇ ਹਨ। ਭਾਰਤ ਇਨਫੈਕਸ਼ਨ ਦੇ ਮਾਮਲੇ ਵਿਚ ਦੁਨੀਆ ਭਰ ਵਿਚ ਸਭ ਤੋਂ ਜ਼ਿਆਦਾ ਪ੍ਰਭਾਵਿਤ ਦੇਸ਼ਾਂ ਦੀ ਸੂਚੀ ਵਿਚ ਚੌਥੇ ਸਥਾਨ 'ਤੇ ਹੈ।
ਦੁਨੀਆ ਦੀ ਮਹਾਸ਼ਕਤੀ ਮੰਨੇ ਜਾਣ ਵਾਲੇ ਅਮਰੀਕਾ ਵਿਚ ਕੋਰੋਨਾ ਨਾਲ ਹੁਣ ਤੱਕ 25,87,154 ਲੋਕ ਪੀੜਤ ਹੋ ਚੁੱਕੇ ਹਨ ਅਤੇ 126,127 ਲੋਕਾਂ ਦੀ ਮੌਤ ਹੋ ਚੁੱਕੀ ਹੈ। ਬ੍ਰਾਜ਼ੀਲ ਵਿਚ ਹੁਣ ਤੱਕ 13,68,195 ਲੋਕ ਇਸ ਦੀ ਲਪੇਟ ਵਿਚ ਆ ਚੁੱਕੇ ਹਨ, ਜਦੋਂਕਿ 58,314 ਲੋਕਾਂ ਦੀ ਮੌਤ ਹੋ ਚੁੱਕੀ ਹੈ। ਰੂਸ ਵਿਚ ਵੀ ਕੋਵਿਡ-19 ਦਾ ਕਹਿਰ ਵਧਦਾ ਹੀ ਜਾ ਰਿਹਾ ਹੈ ਅਤੇ ਇੱਥੇ ਇਸ ਨਾਲ ਹੁਣ ਤੱਕ 641,156 ਲੋਕ ਪ੍ਰਭਾਵਿਤ ਹੋਏ ਹਨ ਅਤੇ 9152 ਲੋਕਾਂ ਨੇ ਜਾਨ ਗਵਾਈ ਹੈ। ਬ੍ਰਿਟੇਨ ਵਿਚ ਇਸ ਕਾਰਨ ਹਾਲਾਤ ਲਗਾਤਾਰ ਖ਼ਰਾਬ ਹੁੰਦੇ ਜਾ ਰਹੇ ਹਨ। ਇੱਥੇ ਹੁਣ ਤੱਕ ਇਸ ਲਾਗ ਨਾਲ 3,11,965 ਲੋਕ ਪੀੜਤ ਹੋਏ ਹਨ ਅਤੇ 43,575 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਨਫੈਕਸ਼ਨ ਦੇ ਮਾਮਲੇ ਵਿਚ ਪੇਰੂ ਅਤੇ ਚਿਲੀ ਦੁਨੀਆ ਭਰ ਵਿਚ ਕਰਮਵਾਰ 6ਵੇਂ ਅਤੇ 7ਵੇਂ ਸਥਾਨ 'ਤੇ ਹਨ। ਪੇਰੂ ਵਿਚ ਪੀੜਤਾਂ ਦੀ ਗਿਣਤੀ 2,82,365 ਅਤੇ ਮ੍ਰਿਤਕਾਂ ਦੀ ਗਿਣਤੀ 9504 ਹੋ ਗਈ ਹੈ। ਚਿਲੀ ਵਿਚ ਹੁਣ ਤੱਕ ਕੋਰੋਨਾ ਵਾਇਰਸ ਨਾਲ 2,75,999 ਲੋਕ ਪੀੜਤ ਹੋਏ ਹਨ ਅਤੇ ਮ੍ਰਿਤਕਾਂ ਦੀ ਗਿਣਤੀ 5575 ਹੈ। 8ਵੇਂ ਸਥਾਨ 'ਤੇ ਸਪੇਨ ਵਿਚ ਹੁਣ ਤੱਕ 248,970 ਲੋਕ ਪੀੜਤ ਹੋਏ ਹਨ, ਜਦੋਂਕਿ 28,346 ਲੋਕਾਂ ਦੀ ਮੌਤ ਹੋ ਚੁੱਕੀ ਹੈ। ਯੂਰਪੀ ਦੇਸ਼ ਇਟਲੀ ਵਿਚ ਵੀ ਇਸ ਲਾਗ (ਮਹਾਮਾਰੀ) ਨੇ ਬਹੁਤ ਕਹਿਰ ਮਚਾਇਆ ਹੈ। ਇੱਥੇ ਹੁਣ ਤੱਕ ਕੋਵਿਡ-19 ਨਾਲ 2,40,436 ਲੋਕ ਪੀੜਤ ਹੋਏ ਹਨ ਅਤੇ 34,744 ਲੋਕਾਂ ਦੀ ਮੌਤ ਹੋਈ ਹੈ।
ਕੋਰੋਨਾ ਵਾਇਰਸ ਨਾਲ ਗੰਭੀਰ ਰੂਪ ਤੋਂ ਪ੍ਰਭਾਵਿਤ ਖਾੜੀ ਦੇਸ਼ ਈਰਾਨ ਵਿਚ ਪੀੜਤਾਂ ਦੀ ਗਿਣਤੀ 225,205 ਹੋ ਗਈ ਹੈ ਅਤੇ 10,670 ਲੋਕਾਂ ਦੀ ਇਸ ਕਾਰਨ ਮੌਤ ਹੋਈ ਹੈ। ਕੋਰੋਨਾ ਇਨਫੈਕਸ਼ਨ ਦੇ ਮਾਮਲੇ ਵਿਚ ਮੈਕਸੀਕੋ ਫ਼ਰਾਂਸ ਤੋਂ ਅੱਗੇ ਨਿਕਲ ਗਿਆ ਹੈ ਅਤੇ ਇੱਥੇ ਪੀੜਤਾਂ ਦੀ ਗਿਣਤੀ 220,657 ਪਹੁੰਚ ਗਈ ਹੈ ਅਤੇ ਹੁਣ ਤੱਕ ਇਸ ਵਾਇਰਸ ਨਾਲ 27,121 ਲੋਕਾਂ ਦੀ ਮੌਤ ਹੋਈ ਹੈ। ਯੂਰਪੀ ਦੇਸ਼ ਫ਼ਰਾਂਸ ਵਿਚ ਕੋਰੋਨਾ ਵਾਇਰਸ ਕਾਰਨ ਹਾਲਾਤ ਕਾਫ਼ੀ ਖ਼ਰਾਬ ਹਨ। ਗੁਆਂਢੀ ਦੇਸ਼ ਪਾਕਿਸਤਾਨ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ 2 ਲੱਖ ਤੋਂ ਜ਼ਿਆਦਾ ਹੋ ਗਈ ਹੈ। ਇੱਥੇ ਹੁਣ ਤੱਕ 2,06512 ਲੋਕ ਪੀੜਤ ਹੋਏ ਹਨ ਅਤੇ 4167 ਲੋਕਾਂ ਦੀ ਮੌਤ ਹੋ ਚੁੱਕੀ ਹੈ। ਫ਼ਰਾਂਸ ਵਿਚ ਹੁਣ ਤੱਕ 201,522 ਲੋਕ ਇਸ ਤੋਂ ਪੀੜਤ ਹੋਏ ਹਨ ਅਤੇ 29,816 ਲੋਕਾਂ ਦੀ ਮੌਤ ਹੋ ਚੁੱਕੀ ਹੈ। ਤੁਕਰੀ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ 198,613 ਹੋ ਗਈ ਹੈ ਅਤੇ 5115 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜਰਮਨੀ ਵਿਚ 193,761 ਲੋਕ ਪੀੜਤ ਹੋਏ ਹਨ ਅਤੇ 8,961 ਲੋਕਾਂ ਦੀ ਮੌਤ ਹੋਈ ਹੈ। ਚੀਨ ਵਿਚ ਹੁਣ ਤੱਕ 83,531 ਲੋਕ ਪੀੜਤ ਹੋਏ ਹਨ ਅਤੇ 4,643 ਲੋਕਾਂ ਦੀ ਮੌਤ ਹੋਈ ਹੈ। ਕੋਰੋਨਾ ਵਾਇਰਸ ਨਾਲ ਬੈਲਜੀਅਮ ਵਿਚ 9732, ਕੈਨੇਡਾ ਵਿਚ 8566, ਨੀਦਰਲੈਂਡ ਵਿਚ 6107, ਸਵੀਡਨ ਵਿਚ 5310, ਇਕਵਾਡੋਰ ਵਿਚ 4502, ਸਵਿਟਜਰਲੈਂਡ ਵਿਚ 1956, ਆਇਰਲੈਂਡ ਵਿਚ 1735 ਅਤੇ ਪੁਰਤਗਾਲ ਵਿਚ 1568 ਲੋਕਾਂ ਦੀ ਮੌਤ ਹੋਈ ਹੈ।
ਪਤਨੀ ਦੇ 'ਸਿੰਦੂਰ' ਅਤੇ 'ਚੂੜੀਆਂ' ਪਹਿਨਣ ਤੋਂ ਮਨ੍ਹਾ ਕਰਨ 'ਤੇ ਕੋਰਟ ਨੇ ਪਤੀ ਨੂੰ ਦਿੱਤੀ ਤਲਾਕ ਦੀ ਮਨਜ਼ੂਰੀ
NEXT STORY