ਯਮੁਨਾਨਗਰ/ਚੰਡੀਗੜ੍ਹ- ਹਰਿਆਣਾ ਦੇ ਯਮੁਨਾਨਗਰ ਜ਼ਿਲੇ ਵਿਚ ਇਕ ਰੋਜ਼ਾ ਜ਼ਿਲਾ ਪੱਧਰੀ ਮੀਡੀਆ ਵਰਕਸ਼ਾਪ ‘ਵਾਰਤਾਲਾਪ’ ਦਾ ਆਯੋਜਨ ਕੀਤਾ ਗਿਆ। ਵਰਕਸ਼ਾਪ ਦਾ ਮੁੱਖ ਵਿਸ਼ਾ ‘ਕੇਂਦਰ ਸਰਕਾਰ ਦੀਆਂ ਭਲਾਈ ਸਕੀਮਾਂ ਦੇ 12 ਸਾਲਾਂ ਦੀਆਂ ਪ੍ਰਾਪਤੀਆਂ’ ਸੀ, ਜਿਸ ਤਹਿਤ ਕੇਂਦਰ ਅਤੇ ਰਾਜ ਸਰਕਾਰਾਂ ਦੀਆਂ ਵੱਖ-ਵੱਖ ਭਲਾਈ ਸਕੀਮਾਂ ਦੇ ਸਫਲ ਲਾਗੂ ਕਰਨ ਅਤੇ ਪਿਛਲੇ 12 ਸਾਲਾਂ ਵਿਚ ਹਾਸਲ ਕੀਤੀਆਂ ਮਹੱਤਵਪੂਰਨ ਪ੍ਰਾਪਤੀਆਂ ’ਤੇ ਵਿਸਥਾਰ ਚਰਚਾ ਕੀਤੀ ਗਈ।

ਯਮੁਨਾਨਗਰ ਦੇ ਡਿਪਟੀ ਕਮਿਸ਼ਨਰ ਸੁਸ਼੍ਰੀ ਪ੍ਰੀਤੀ ਮੁੱਖ ਮਹਿਮਾਨ ਵਜੋਂ ‘ਵਾਰਤਾਲਾਪ’ ਵਿਚ ਸ਼ਾਮਲ ਹੋਏ। ਵਰਕਸ਼ਾਪ ਵਿਚ ਪੱਤਰਕਾਰਾਂ ਦੇ ਨਾਲ-ਨਾਲ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਅਤੇ ਪ੍ਰਤੀਨਿਧੀਆਂ ਨੇ ਸਰਗਰਮੀ ਨਾਲ ਹਿੱਸਾ ਲਿਆ। ਆਪਣੇ ਸੰਬੋਧਨ ਵਿਚ ਯਮੁਨਾਨਗਰ ਦੇ ਡਿਪਟੀ ਕਮਿਸ਼ਨਰ ਸੁਸ਼੍ਰੀ ਪ੍ਰੀਤੀ, ਆਈ. ਏ. ਐੱਸ. ਨੇ ਕਿਹਾ ਕਿ ਪਿਛਲੇ 12 ਸਾਲਾਂ ਵਿਚ ਲਾਗੂ ਕੀਤੀਆਂ ਗਈਆਂ ਭਲਾਈ ਸਕੀਮਾਂ ਨੇ ਨਾਗਰਿਕਾਂ, ਵਿਸ਼ੇਸ਼ ਤੌਰ ’ਤੇ ਸਮਾਜ ਦੇ ਆਖ਼ਰੀ ਪੜਾਅ ’ਤੇ ਮੌਜੂਦ ਲੋਕਾਂ ਦੇ ਜੀਵਨ ਨੂੰ ਕਾਫ਼ੀ ਸੌਖਾ ਅਤੇ ਖੁਸ਼ਹਾਲ ਬਣਾਇਆ ਹੈ।

ਇਸ ਮੌਕੇ ’ਤੇ ਸ਼੍ਰੀ ਨਵੀਨ ਕੁਮਾਰ ਅਹੂਜਾ, ਵਧੀਕ ਡਿਪਟੀ ਕਮਿਸ਼ਨਰ, ਯਮੁਨਾਨਗਰ ਨੇ ਜ਼ੋਰ ਦੇ ਕੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਲੋਕ-ਭਲਾਈ ਸਕੀਮਾਂ ਯਮੁਨਾਨਗਰ ਦੇ ਵਿਕਾਸ ਵਿਚ ਮੀਲ ਦਾ ਪੱਥਰ ਸਾਬਤ ਹੋ ਰਹੀਆਂ ਹਨ। ਉਨ੍ਹਾਂ ਨੇ ਦੱਸਿਆ ਕਿ ਇਨ੍ਹਾਂ ਭਲਾਈ ਸਕੀਮਾਂ ਨਾਲ ਸਿੱਖਿਆ, ਸਿਹਤ, ਖੇਤੀਬਾੜੀ, ਊਰਜਾ ਅਤੇ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਵਿਚ ਸ਼ਲਾਘਾਯੋਗ ਪ੍ਰਾਪਤੀਆਂ ਹਾਸਲ ਕੀਤੀਆਂ ਗਈਆਂ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਵੈਨੇਜ਼ੁਏਲਾ 'ਚ ਭਾਰਤੀ ਨਾਗਰਿਕ ਦੀ ਮੌਤ ! ਮ੍ਰਿਤਕ ਦੇਹ ਦੇ ਕਈ ਅੰਗ 'ਗ਼ਾਇਬ', ਦੇਖ ਪਰਿਵਾਰ ਦੇ ਉੱਡੇ ਹੋਸ਼
NEXT STORY