ਯਮੁਨਾਨਗਰ (ਸੁਮਿਤ)- ਹਰਿਆਣਾ ਦੇ ਯਮੁਨਾਨਗਰ ਜ਼ਿਲ੍ਹੇ ’ਚ ਫਿਰ ਤੇਜ਼ ਰਫ਼ਤਾਰ ਦਾ ਕਹਿਰ ਵੇਖਣ ਨੂੰ ਮਿਲਿਆ। ਇੱਥੇ ਤੇਜ਼ ਰਫ਼ਤਾਰ ਰੇਂਜ ਰੋਵਰ ਨੇ ਦੋ ਬਾਈਕ ਸਵਾਰ ਦੋਸਤਾਂ ਨੂੰ ਸਾਹਮਣੇ ਤੋਂ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਬਾਈਕ ਦੇ ਪਰਖੱਚੇ ਉੱਡ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ ’ਤੇ ਪਹੁੰਚੀ ਅਤੇ ਜ਼ਖ਼ਮੀਆਂ ਨੂੰ ਹਸਪਤਾਲ ਲਿਆਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਉੱਥੇ ਹੀ ਕਾਰ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ।
ਦੱਸਿਆ ਜਾ ਰਿਹਾ ਹੈ ਕਿ ਕਾਲੇਸਰ ਦੇ ਰਹਿਣ ਵਾਲੇ ਸਚਿਨ ਆਪਣੇ ਦੋਸਤ ਗੁਲਸ਼ਨ ਨਾਲ ਪ੍ਰਤਾਪ ਨਗਰ ਬਾਈਕ ਦੀ ਸਰਵਿਸ ਕਰਵਾਉਣ ਗਿਆ ਸੀ। ਦੋਵੇਂ ਬਾਈਕ ਦੀ ਸਰਵਿਸ ਕਰਵਾ ਕੇ ਦੇਰ ਸ਼ਾਮ ਜਦੋਂ ਘਰ ਪਰਤ ਰਹੇ ਸਨ ਤਾਂ ਤੇਜ਼ ਰਫ਼ਤਾਰ ਰੇਂਜ ਰੋਵਰ ਨੇ ਸਾਹਮਣੇ ਤੋਂ ਟੱਕਰ ਮਾਰ ਦਿੱਤੀ, ਜਿਸ ਤੋਂ ਬਾਅਦ ਦੋਹਾਂ ਨੂੰ ਹਸਪਤਾਲ ਲਿਜਾਇਆ ਗਿਆ ਤਾਂ ਦੋਹਾਂ ਨੇ ਦਮ ਤੋੜ ਦਿੱਤਾ। ਪਰਿਵਾਰਕ ਮੈਂਬਰਾਂ ਮੁਤਾਬਕ ਰੇਂਜ ਰੋਵਰ ਡਰਾਈਵਰ ਨਸ਼ੇ ’ਚ ਸੀ ਅਤੇ ਉਸ ਨੇ ਸਾਹਮਣੇ ਤੋਂ ਬਾਈਕ ਨੂੰ ਟੱਕਰ ਮਾਰ ਦਿੱਤੀ।
ਓਧਰ ਜਾਂਚ ਅਧਿਕਾਰੀ ਲਖਵਿੰਦਰ ਸਿੰਘ ਨੇ ਦੱਸਿਆ ਕਿ ਦੋ ਨੌਜਵਾਨਾਂ ਦੀ ਬਾਈਕ ਨੂੰ ਰੇਂਜ ਰੋਵਰ ਗੱਡੀ ਨੇ ਟੱਕਰ ਮਾਰ ਦਿੱਤੀ, ਜਿਸ ’ਚ 2 ਨੌਜਵਾਨਾਂ ਦੀ ਮੌਤ ਹੋ ਗਈ। ਦੋਹਾਂ ਹੀ ਲਾਸ਼ਾਂ ਦਾ ਪੋਸਟਮਾਰਟਮ ਕਰ ਕੇ ਪਰਿਵਾਰਾਂ ਨੂੰ ਸੌਂਪਿਆ ਜਾਵੇਗਾ। ਪੁਲਸ ਨੇ ਪਰਿਵਾਰ ਵਾਲਿਆਂ ਦੀ ਸ਼ਿਕਾਇਤ ’ਤੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਹਿਮਾਚਲ ਚੋਣਾਂ ਲਈ ਭਾਜਪਾ ਦਾ ਮੈਨੀਫੈਸਟੋ ਜਾਰੀ, ਯੂਨੀਫਾਰਮ ਸਿਵਲ ਕੋਡ ਸਮੇਤ ਕੀਤੇ ਵੱਡੇ ਵਾਅਦੇ
NEXT STORY