ਨਵੀਂ ਦਿੱਲੀ– ਦੇਸ਼ ’ਚ ਨਵੇਂ ਰਾਸ਼ਟਰਪਤੀ ਚੋਣ ਨੂੰ ਲੈ ਕੇ ਸਿਆਸਤ ਤੇਜ਼ ਹੋ ਗਈ ਹੈ। ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰਾਂ ’ਤੇ ਸਾਰਿਆਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਵਿਰੋਧੀ ਧਿਰ ਵਲੋਂ ਯਸ਼ਵੰਤ ਸਿਨਹਾ ਰਾਸ਼ਟਰਪਤੀ ਉਮੀਦਵਾਰ ਹੋ ਸਕਦੇ ਹਨ। ਦੱਸ ਦੇਈਏ ਕਿ ਦੇਸ਼ ਦੇ ਨਵੇਂ ਰਾਸ਼ਟਰਪਤੀ ਦੀ ਚੋਣ 18 ਜੁਲਾਈ ਨੂੰ ਹੋਣੀ ਹੈ। ਅਜਿਹੇ ’ਚ ਸਿਨਹਾ ਅੱਜ ਦਿੱਲੀ ’ਚ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਦੀ ਚੋਣ ਲਈ ਵਿਰੋਧੀ ਧਿਰ ਦੀ ਬੈਠਕ ’ਚ ਹੋਈ। ਜਿਸ ’ਚ ਕਾਂਗਰਸ ਨੇਤਾ ਜੈਰਾਮ ਰਮੇਸ਼ ਨੇ ਕਿਹਾ ਕਿ ਅਸੀਂ (ਵਿਰੋਧੀ ਧਿਰ) ਨੇ ਸਾਰਿਆਂ ਦੀ ਸਹਿਮਤੀ ਨਾਲ ਫ਼ੈਸਲਾ ਕੀਤਾ ਹੈ ਕਿ ਯਸ਼ਵੰਤ ਸਿਨਹਾ ਰਾਸ਼ਟਰਪਤੀ ਚੋਣਾਂ ਲਈ ਵਿਰੋਧੀ ਧਿਰ ਦੇ ਆਮ ਉਮੀਦਵਾਰ ਹੋਣਗੇ।
ਯਸ਼ਵੰਤ ਸਿਨਹਾ ਨੇ ਇਕ ਟਵੀਟ ਤੋਂ ਸਿਆਸੀ ਜਾਣਕਾਰਾਂ ਵਿਚਾਲੇ ਹਲ-ਚਲ ਵੇਖਣ ਨੂੰ ਮਿਲ ਰਹੀ ਹੈ। ਇਸ ਟਵੀਟ ਤੋਂ ਬਾਅਦ ਇਹ ਅਨੁਮਾਨ ਲਾਇਆ ਜਾ ਰਿਹਾ ਹੈ ਕਿ ਯਸ਼ਵੰਤ ਸਿਨਹਾ ਰਾਸ਼ਟਰਪਤੀ ਚੋਣ ਲਈ ਵਿਰੋਧੀ ਧਿਰ ਦੇ ਸੰਯੁਕਤ ਉਮੀਦਵਾਰ ਹੋ ਸਕਦੇ ਹਨ। ਦੱਸ ਦੇਈਏ ਕਿ ਯਸ਼ਵੰਤ ਸਿਨਹਾ ਅਟਲ ਬਿਹਾਰੀ ਵਾਜਪਾਈ ਦੀ ਐੱਨ. ਡੀ. ਏ. ਸਰਕਾਰ ’ਚ ਵਿੱਤ ਮੰਤਰੀ ਅਤੇ ਵਿਦੇਸ਼ ਮੰਤਰੀ ਦਾ ਕਾਰਜਭਾਰ ਸੰਭਾਲ ਚੁੱਕੇ ਹਨ। ਉਨ੍ਹਾਂ ਨੇ 2018 ’ਚ ਭਾਜਪਾ ਛੱਡੀ ਸੀ ਅਤੇ ਉਹ ਹੁਣ ਤ੍ਰਿਣਮੂਲ ਕਾਂਗਰਸ ਦੇ ਉੱਪ ਪ੍ਰਧਾਨ ਹਨ।
ਸਿਨਹਾ ਨੇ ਕੀਤਾ ਇਹ ਟਵੀਟ-
ਯਸ਼ਵੰਤ ਸਿਨਹਾ ਨੇ ਟਵੀਟ ’ਚ ਲਿਖਿਆ ਕਿ ਤ੍ਰਿਣਮੂਲ ਕਾਂਗਰਸ (TMC) ਪਾਰਟੀ ’ਚ ਮੈਨੂੰ ਇੰਨਾ ਸਨਮਾਨ ਦੇਣ ਲਈ ਮੈਂ ਮਮਤਾ ਜੀ ਦਾ ਧੰਨਵਾਦੀ ਹਾਂ। ਹੁਣ ਸਮਾਂ ਆ ਗਿਆ ਹੈ ਕਿ ਮੈਂ ਇਕ ਵੱਡੇ ਰਾਸ਼ਟਰੀ ਹਿੱਤ ’ਚ ਪਾਰਟੀ ਤੋਂ ਵੱਖ ਹੋ ਕੇ ਵਿਰੋਧੀ ਧਿਰ ਦੀ ਏਕਤਾ ਲਈ ਕੰਮ ਕਰਾਂ। ਇਸ ਟਵੀਟ ਦੇ ਆਧਾਰ ’ਤੇ ਇਹ ਅਨੁਮਾਨ ਲਾਇਆ ਜਾ ਰਿਹਾ ਹੈ ਕਿ ਸ਼ਾਇਦ ਉਨ੍ਹਾਂ ਨੂੰ ਰਾਸ਼ਟਰਪਤੀ ਉਮੀਦਵਾਰ ਐਲਾਨ ਕੀਤਾ ਜਾ ਸਕਦਾ ਹੈ। ਹਾਲਾਂਕਿ ਉਨ੍ਹਾਂ ਨੇ ਆਪਣੇ ਇਸ ਟਵੀਟ ਤੋਂ ਇਲਾਵਾ ਰਾਸ਼ਟਰਪਤੀ ਚੋਣ ’ਤੇ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ।
ਵਿਰੋਧੀ ਧਿਰ ਦੇ ਤਿੰਨ ਉਮੀਦਵਾਰਾਂ ਨੇ ਆਪਣੇ ਨਾਂ ਵਾਪਸ ਲੈ ਲਏ ਹਨ
ਦੱਸਿਆ ਜਾ ਰਿਹਾ ਹੈ ਕਿ ਯਸ਼ਵੰਤ ਸਿਨਹਾ ਦਾ ਨਾਂ ਸਾਹਮਣੇ ਆਉਣ ਤੋਂ ਪਹਿਲਾਂ ਵਿਰੋਧੀ ਧਿਰ ਨੇ ਇਸ ਅਹੁਦੇ ਲਈ ਤਿੰਨ ਹੋਰ ਨੇਤਾਵਾਂ ਦੀ ਮੰਗ ਕੀਤੀ ਸੀ। ਇਹ ਤਿੰਨ ਨੇਤਾ ਹਨ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ.ਸੀ.ਪੀ.) ਦੇ ਪ੍ਰਧਾਨ ਸ਼ਰਦ ਪਵਾਰ, ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫਾਰੂਕ ਅਬਦੁੱਲਾ ਅਤੇ ਪੱਛਮੀ ਬੰਗਾਲ ਦੇ ਸਾਬਕਾ ਰਾਜਪਾਲ ਗੋਪਾਲਕ੍ਰਿਸ਼ਨ ਗਾਂਧੀ। ਪਹਿਲੇ ਦੋ ਨੇਤਾਵਾਂ ਦੇ ਇਨਕਾਰ ਕਰਨ ਤੋਂ ਬਾਅਦ ਸੋਮਵਾਰ ਨੂੰ ਵਿਰੋਧੀ ਧਿਰ ਦੇ ਇਸ ਪ੍ਰਸਤਾਵ ਨੂੰ ਗੋਪਾਲਕ੍ਰਿਸ਼ਨ ਗਾਂਧੀ ਨੇ ਵੀ ਠੁਕਰਾ ਦਿੱਤਾ।
ਸਾਂਗਲੀ 'ਚ ਇਕ ਹੀ ਪਰਿਵਾਰ ਦੇ 9 ਜੀਆਂ ਨੂੰ ਖ਼ੁਦਕੁਸ਼ੀ ਲਈ ਉਕਸਾਉਣ ਦੇ ਦੋਸ਼ 'ਚ 13 ਲੋਕ ਗ੍ਰਿਫ਼ਤਾਰ
NEXT STORY