ਨਵੀਂ ਦਿੱਲੀ- ਦਿੱਲੀ ਹਾਈ ਕੋਰਟ ਦੇ ਮਾਨਯੋਗ ਜੱਜ ਯਸ਼ਵੰਤ ਵਰਮਾ ਦੇ ਘਰੋਂ ਨਕਦੀ ਮਿਲਣ ਦੇ ਮਾਮਲੇ ’ਚ ਸ਼ੁੱਕਰਵਾਰ ਰਾਤ ਇਕ ਨਵਾਂ ਮੋੜ ਆ ਗਿਆ। ਦਿੱਲੀ ਫਾਇਰ ਬ੍ਰਿਗੇਡ ਦੇ ਮੁਖੀ ਅਤੁਲ ਗਰਗ ਨੇ ਕਿਹਾ ਕਿ ਜਸਟਿਸ ਯਸ਼ਵੰਤ ਵਰਮਾ ਦੇ ਘਰ ਲੱਗੀ ਅੱਗ ਨੂੰ ਬੁਝਾਉਂਦੇ ਸਮੇਂ ਫਾਇਰ ਬ੍ਰਿਗੇਡ ਦੀ ਟੀਮ ਨੂੰ ਕੋਈ ਨਕਦੀ ਨਹੀਂ ਮਿਲੀ ਸੀ। 14 ਮਾਰਚ ਨੂੰ ਰਾਤ 11.35 ਵਜੇ ਲੁਟੀਅਨਜ਼ ਦਿੱਲੀ ’ਚ ਇਕ ਜੱਜ ਦੇ ਬੰਗਲੇ ’ਚ ਅੱਗ ਲੱਗਣ ਦੀ ਸਾਨੂੰ ਖ਼ਬਰ ਮਿਲੀ ਸੀ। ਜਦੋਂ ਟੀਮ ਉੱਥੇ ਪਹੁੰਚੀ ਤਾਂ ਅੱਗ ਸਟੋਰ ਰੂਮ ’ਚ ਹੀ ਸੀ, ਜਿਸ ਨੂੰ ਬੁਝਾਉਣ ’ਚ 15 ਮਿੰਟ ਲੱਗੇ। ਇਸ ਤੋਂ ਤੁਰੰਤ ਬਾਅਦ ਅਸੀਂ ਪੁਲਸ ਨੂੰ ਸੂਚਿਤ ਕੀਤਾ। ਟੀਮ ਨੂੰ ਉੱਥੇ ਕੋਈ ਨਕਦੀ ਨਹੀਂ ਮਿਲੀ ਸੀ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਵੀ ਇਸ ਮਾਮਲੇ ’ਤੇ ਇਕ ਬਿਆਨ ਜਾਰੀ ਕੀਤਾ ਤੇ ਕਿਹਾ ਕਿ ਨਕਦੀ ਮਿਲਣ ਬਾਰੇ ਗਲਤ ਜਾਣਕਾਰੀ ਤੇ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ। ਦਿੱਲੀ ਹਾਈ ਕੋਰਟ ਦੇ ਚੀਫ ਜਸਟਿਸ ਸੁਪਰੀਮ ਕੋਰਟ ਦੇ ਜਸਟਿਸ ਸੰਜੀਵ ਖੰਨਾ ਨੂੰ ਮੁੱਢਲੀ ਰਿਪੋਰਟ ਸੌਂਪਣਗੇ। ਇਸ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਭਿਆਨਕ ਗਰਮੀ ਕਾਰਨ ਬਦਲਿਆ ਸਕੂਲਾਂ ਦਾ ਸਮਾਂ
ਇਸ ਦੌਰਾਨ ਸੁਪਰੀਮ ਕੋਰਟ ਦੀ ਕਾਲੇਜੀਅਮ ਨੇ ਜਸਟਿਸ ਵਰਮਾ ਨੂੰ ਵਾਪਸ ਇਲਾਹਾਬਾਦ ਹਾਈ ਕੋਰਟ ’ਚ ਤਬਦੀਲ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਆਪਣੇ ਬਿਆਨ ’ਚ ਸਪੱਸ਼ਟ ਕੀਤਾ ਕਿ ਜੱਜ ਦੇ ਬੰਗਲੇ ਤੋਂ ਨਕਦੀ ਮਿਲਣ ਦੀ ਖ਼ਬਰ ਤੇ ਉਨ੍ਹਾਂ ਦੇ ਤਬਾਦਲੇ ਦਾ ਆਪਸ ’ਚ ਕੋਈ ਸਬੰਧ ਨਹੀਂ ਹੈ। ਇਹ ਪੂਰਾ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਕੁਝ ਮੀਡੀਆ ਰਿਪੋਰਟਾਂ ’ਚ ਦਾਅਵਾ ਕੀਤਾ ਗਿਆ ਸੀ ਕਿ ਜਸਟਿਸ ਵਰਮਾ ਦੇ ਸਰਕਾਰੀ ਬੰਗਲੇ ਨੂੰ ਜਦੋਂ ਅੱਗ ਲੱਗੀ ਸੀ ਤਾਂ ਅੱਗ ਬੁਝਾਉਣ ਗਈ ਫਾਇਰ ਬ੍ਰਿਗੇਡ ਦੀ ਟੀਮ ਨੂੰ ਨਕਦੀ ਮਿਲੀ ਸੀ। ਹਾਈ ਕੋਰਟ ਬਾਰ ਐਸੋਸੀਏਸ਼ਨ ਜਸਟਿਸ ਵਰਮਾ ਨੂੰ ਇਲਾਹਾਬਾਦ ਤਬਦੀਲ ਕਰਨ ਦਾ ਵਿਰੋਧ ਕਰ ਰਹੀ ਹੈ। ਐਸੋਸੀਏਸ਼ਨ ਦਾ ਕਹਿਣਾ ਹੈ ਕਿ ਕਾਲੇਜੀਅਮ ਦਾ ਫੈਸਲਾ ਇਹ ਸਵਾਲ ਖੜ੍ਹੇ ਕਰਦਾ ਹੈ ਕਿ ਕੀ ਅਸੀਂ ਕੂੜੇਦਾਨ ਹਾਂ?
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਇਨ੍ਹਾਂ ਸੂਬਿਆਂ 'ਚ ਅਗਲੇ 5 ਦਿਨਾਂ ਤੱਕ ਮੀਂਹ ਦਾ ਅਲਰਟ, ਆਵੇਗਾ ਹਨ੍ਹੇਰੀ-ਤੂਫ਼ਾਨ
NEXT STORY