ਸ਼੍ਰੀਨਗਰ— ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਵੱਖਵਾਦੀ ਨੇਤਾ ਯਾਸੀਨ ਮਲਿਕ ਨੂੰ 24 ਮਈ ਤੱਕ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਹੈ। ਤਿਹਾੜ ਜੇਲ ਅਧਿਕਾਰੀਆਂ ਨੇ ਸੁਰੱਖਿਆ ਚਿੰਤਾਵਾਂ ਕਾਰਨ ਵੀਡੀਓ ਕਾਨਫਰੈਂਸਿੰਗ ਰਾਹੀਂ ਮਲਿਕ ਨੂੰ ਪੇਸ਼ ਕਰਨ ਦਾ ਨਿਰਦੇਸ਼ ਦੇਣ ਦੀ ਮੰਗ ਕੀਤੀ ਹੈ। ਕੋਰਟ ਨੇ ਇਸ 'ਤੇ ਬਚਾਅ ਪੱਖ ਦੇ ਵਕੀਲ ਤੋਂ ਜਵਾਬ ਮੰਗਿਆ ਹੈ। ਦੂਜੇ ਪਾਸੇ ਸੂਬੇ ਦੀ ਸਾਬਕਾ ਮੁੱਖ ਮੰਤਰੀ ਅਤੇ ਪੀ.ਡੀ.ਪੀ. ਚੇਅਰਪਰਸਨ ਮਹਿਬੂਬਾ ਮੁਫ਼ਤੀ ਨੇ ਯਾਸੀਨ ਮਲਿਕ ਦੇ ਵਿਗੜਦੀ ਸਿਹਤ ਦੇ ਮੱਦੇਨਜ਼ਰ ਇਕ ਵਾਰ ਫਿਰ ਤੋਂ ਉਨ੍ਹਾਂ ਨੂੰ ਤੁਰੰਤ ਪ੍ਰਭਾਵ ਤੋਂ ਰਿਹਾਅ ਕਰਨ ਦੀ ਅਪੀਲ ਕੀਤੀ ਹੈ। ਇਸ ਤੋਂ ਇਲਾਵਾ ਮਹਿਬੂਬਾ ਨੇ ਜਮਾਤ-ਏ-ਇਸਲਾਮੀ ਦੇ ਹੋਰ ਮੈਂਬਰਾਂ ਨੂੰ ਵੀ ਰਿਹਾਅ ਕਰਨ ਦੀ ਮੰਗ ਕੀਤੀ ਹੈ।
ਤਿਹਾੜ ਜੇਲ 'ਚ ਹਨ
ਜ਼ਿਕਰਯੋਗ ਹੈ ਕਿ ਵੱਖਵਾਦੀਆਂ ਅਤੇ ਅੱਤਵਾਦੀ ਸੰਗਠਨਾਂ ਨੂੰ ਵਿੱਤੀ ਮਦਦ ਮੁਹੱਈਆ ਕਰਵਾਉਣ ਸੰਬੰਧੀ ਮਾਮਲੇ 'ਚ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਵਲੋਂ ਗ੍ਰਿਫਤਾਰ ਕੀਤੇ ਗਏ ਮਲਿਕ ਨੇ 19 ਅਪ੍ਰੈਲ ਨੂੰ ਛਾਤੀ 'ਚ ਦਰਦ ਦੀ ਸ਼ਿਕਾਇਤ ਕੀਤੀ ਸੀ। ਉਨ੍ਹਾਂ ਨੂੰ ਮੈਡੀਕਲ ਜਾਂਚ ਲਈ ਰਾਮ ਨਮੋਹਰ ਲੋਹੀਆ ਹਸਪਤਾਲ ਭੇਜਿਆ ਅਤੇ ਨਿਯਮਿਤ ਜਾਂਚ ਤੋਂ ਬਾਅਦ ਡਾਕਟਰਾਂ ਨੇ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ। ਉਸ ਦੇ ਬਾਅਦ ਤੋਂ ਉਹ ਨਿਆਇਕ ਹਿਰਾਸਤ 'ਚ ਤਿਹਾੜ ਜੇਲ 'ਚ ਹਨ।
ਮਹਿਬੂਬਾ ਤੇ ਉਮਰ ਨੇ ਦਿੱਤੀ ਸਾਧਵੀ ਪ੍ਰਗਿਆ ਦੀ ਉਦਾਹਰਣ
ਦੂਜੇ ਪਾਸੇ ਪੀ.ਡੀ.ਪੀ. ਚੇਅਰਪਰਸਨ ਮਹਿਬੂਬਾ ਮੁਫ਼ਤੀ ਅਤੇ ਨੈਸ਼ਨਲ ਕਾਨਫਰੰਸ ਦੇ ਉੱਪ ਪ੍ਰਧਾਨ ਉਮਰ ਅਬਦੁੱਲਾ ਨੇ ਪਿਛਲੇ ਦਿਨੀਂ ਭੋਪਾਲ ਤੋਂ ਭਾਜਪਾ ਉਮੀਦਵਾਰ ਸਾਧਵੀ ਪ੍ਰਗਿਆ ਠਾਕੁਰ ਦਾ ਉਦਾਹਰਣ ਦਿੰਦੇ ਹੋਏ ਹੁਣ ਮਲਿਕ ਦੀ ਰਿਹਾਈ ਦੀ ਮੰਗ ਕੀਤੀ। ਮਹਿਬੂਬਾ ਨੇ ਬੁੱਧਵਾਰ ਨੂੰ ਇਕ ਵਾਰ ਫਿਰ ਇਸ ਮੰਗ ਨੂੰ ਦੋਹਰਾਉਂਦੇ ਹੋਏ ਕਿਹਾ,''ਯਾਸੀਨ ਮਲਿਕ ਸਚਮੁੱਚ ਬੀਮਾਰ ਹਨ ਅਤੇ ਅਜਿਹੇ 'ਚ ਉਨ੍ਹਾਂ ਨੂੰ ਜਲਦ ਰਿਹਾਅ ਕਰ ਦੇਣਾ ਚਾਹੀਦਾ। ਜਮਾਤ-ਏ-ਇਸਲਾਮੀ ਦੇ ਹੋਰ ਮੈਂਬਰਾਂ ਨੂੰ ਵੀ ਰਿਹਾਅ ਕਰਨਾ ਚਾਹੀਦਾ। ਸਾਧਵੀ ਪ੍ਰਗਿਆ ਜਿਨ੍ਹਾਂ 'ਤੇ ਕਈ ਗੰਭੀਰ ਦੋਸ਼ ਹਨ, ਉਨ੍ਹਾਂ ਮੁਕਤ ਕਰ ਦਿੱਤਾ ਗਿਆ ਹੈ।''
ਅਜਿਹੀ ਰਾਜਨੀਤੀ ਲਿਆਂਦੀ ਜਾਵੇ, ਜੋ ਤੁਹਾਡੀਆਂ ਸਮੱਸਿਆਵਾਂ ਦਾ ਹੱਲ ਕਰੇ: ਪ੍ਰਿਯੰਕਾ
NEXT STORY