ਬੈਂਗਲੁਰੂ (ਭਾਸ਼ਾ)— ਕੋਰੋਨਾ ਵਾਇਰਸ ਤੋਂ ਪੀੜਤ ਕਰਨਾਟਕ ਦੇ ਮੁੱਖ ਮੰਤਰੀ ਬੀ. ਐੱਸ. ਯੇਦੀਯੁਰੱਪਾ ਪੂਰੀ ਤਰ੍ਹਾਂ ਸਿਹਤਯਾਬ ਹੋ ਗਏ ਹਨ ਅਤੇ ਉਨ੍ਹਾਂ ਨੂੰ ਸੋਮਵਾਰ ਨੂੰ ਹਸਪਤਾਲ 'ਚੋਂ ਛੁੱਟੀ ਦੇ ਦਿੱਤੀ ਗਈ ਹੈ। ਸੂਬਾ ਸਰਕਾਰ ਨੇ ਇਕ ਬਿਆਨ 'ਚ ਇਹ ਜਾਣਕਾਰੀ ਦਿੱਤੀ। 77 ਸਾਲਾ ਯੇਦੀਯੁਰੱਪਾ ਨੂੰ 2 ਅਗਸਤ ਨੂੰ ਮਣੀਪਾਲ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਇਕ ਅਧਿਕਾਰਤ ਬਿਆਨ 'ਚ ਕਿਹਾ ਗਿਆ ਹੈ ਕਿ ਕੋਰੋਨਾ ਤੋਂ ਪੂਰੀ ਤਰ੍ਹਾਂ ਠੀਕ ਹੋਣ ਤੋਂ ਬਾਅਦ ਮੁੱਖ ਮੰਤਰੀ ਬੀ. ਐੱਸ. ਯੇਦੀਯੁਰੱਪਾ ਨੂੰ ਮਣੀਪਾਲ ਹਸਪਤਾਲ 'ਚੋਂ ਛੁੱਟੀ ਦੇ ਦਿੱਤੀ ਗਈ ਹੈ।
ਦੱਸ ਦੇਈਏ ਕਿ ਯੇਦੀਯੁਰੱਪਾ ਨੇ ਆਪਣੇ ਟਵਿੱਟਰ ਹੈਂਡਲ 'ਤੇ ਕੋਰੋਨਾ ਪੀੜਤ ਹੋਣ ਦੀ ਜਾਣਕਾਰੀ ਦਿੱਤੀ ਸੀ। ਉਨ੍ਹਾਂ ਟਵਿੱਟਰ 'ਤੇ ਲਿਖਿਆ ਸੀ ਕਿ ਮੇਰੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ, ਹਾਲਾਂਕਿ ਮੈਂ ਠੀਕ ਹਾਂ। ਮੈਂ ਡਾਕਟਰਾਂ ਦੀ ਸਲਾਹ 'ਤੇ ਹਸਪਤਾਲ ਵਿਚ ਦਾਖ਼ਲ ਹੋ ਰਿਹਾ ਹਾਂ। ਮੈਂ ਬੇਨਤੀ ਕਰਾਂਗਾ ਕਿ ਜੋ ਵੀ ਲੋਕ ਮੇਰੇ ਸੰਪਰਕ ਵਿਚ ਆਏ ਹਨ, ਜਾਂਚ ਕਰਾਉਣ ਅਤੇ ਹੁਣੇ ਤੋਂ ਖ਼ੁਦ ਨੂੰ ਆਈਸੋਲੇਟ ਕਰ ਲੈਣ। ਮੁੱਖ ਮੰਤਰੀ ਦੇ ਕੋਰੋਨਾ ਪਾਜ਼ੇਟਿਵ ਆਉਣ ਮਗਰੋਂ ਉਨ੍ਹਾਂ ਦੀ ਧੀ ਵੀ ਕੋਰੋਨਾ ਪਾਜ਼ੇਟਿਵ ਪਾਈ ਗਈ। ਜਿਸ ਨੂੰ ਬੈਂਗਲੁਰੂ ਦੇ ਮਣੀਪਾਲ 'ਚ ਇਲਾਜ ਚੱਲ ਰਿਹਾ ਹੈ।
ਦੱਸਣਯੋਗ ਹੈ ਕਿ ਦੇਸ਼ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। 21 ਲੱਖ ਤੋਂ ਵਧੇਰੇ ਲੋਕ ਕੋਰੋਨਾ ਤੋਂ ਪੀੜਤ ਹੋ ਗਏ ਹਨ। ਕੋਰੋਨਾ ਤੋਂ ਵੱਡੀ ਗਿਣਤੀ ਵਿਚ ਮੰਤਰੀ ਵੀ ਲਪੇਟ 'ਚ ਆ ਰਹੇ ਹਨ। 2 ਅਗਸਤ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਕੋਰੋਨਾ ਪਾਜ਼ੇਟਿਵ ਆਏ ਸਨ ਅਤੇ ਅੱਜ ਯਾਨੀ ਕਿ 10 ਅਗਸਤ ਨੂੰ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ, ਜਿਸ ਕਾਰਨ ਉਹ ਹਸਪਤਾਲ 'ਚ ਦਾਖ਼ਲ ਹੋਏ ਹਨ।
ਪੰਜਾਬ ਸਮੇਤ 5 ਸੂਬਿਆਂ 'ਚ ਗਰਭਵਤੀ ਜਨਾਨੀਆਂ ਨੂੰ ਲੈਣਾ ਪੈ ਰਿਹੈ 'ਅਸੁਰੱਖਿਅਤ ਗਰਭਪਾਤ' ਦਾ ਸਹਾਰਾ
NEXT STORY