ਸ਼ਿਮਲਾ (ਭਾਸ਼ਾ) : ਹਿਮਾਚਲ ਪ੍ਰਦੇਸ਼ ਦੇ 12 ਵਿਚੋਂ 5 ਜ਼ਿਲ੍ਹਿਆਂ ਵਿਚ ਵੀਰਵਾਰ ਅਤੇ ਸ਼ੁੱਕਰਵਾਰ ਨੂੰ ਭਾਰੀ ਬਾਰਿਸ਼, ਤੂਫ਼ਾਨ ਅਤੇ ਬਿਜਲੀ ਡਿੱਗਣ ਦਾ ‘ਯੈਲੋ ਅਲਰਟ’ ਜਾਰੀ ਕੀਤਾ ਗਿਆ ਹੈ ਅਤੇ ਸੂਬੇ ਵਿਚ 17 ਸਤੰਬਰ ਤੱਕ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਸਥਾਨਕ ਮੌਸਮ ਵਿਭਾਗ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ।
ਮੌਸਮ ਵਿਭਾਗ ਨੇ ਕਿਹਾ ਕਿ ਕਿੰਨੌਰ, ਸਿਰਮੌਰ, ਸੋਲਨ, ਸ਼ਿਮਲਾ ਅਤੇ ਬਿਲਾਸਪੁਰ ਜ਼ਿਲ੍ਹਿਆਂ ਦੇ ਕੁਝ ਹਿੱਸਿਆਂ ਵਿਚ ਭਾਰੀ ਬਾਰਿਸ਼ ਹੋ ਸਕਦੀ ਹੈ। ਵਿਭਾਗ ਨੇ ਲੋਕਾਂ ਨੂੰ ਬਾਗਾਂ, ਫਸਲਾਂ, ਕਮਜੋਰ ਢਾਂਚੇ ਅਤੇ ਕੱਚੇ ਮਕਾਨਾਂ ਨੂੰ ਨੁਕਸਾਨ ਹੋਣ ਦੀ ਸੰਭਾਵਨਾ ਬਾਰੇ ਵੀ ਚੌਕਸ ਰਹਿਣ ਲਈ ਕਿਹਾ ਹੈ। ਸਟੇਟ ਐਮਰਜੈਂਸੀ ਆਪ੍ਰੇਸ਼ਨ ਸੈਂਟਰ (ਐੱਸਈਓਸੀ) ਨੇ ਕਿਹਾ ਕਿ ਰਾਜ ਵਿਚ ਕੁੱਲ 37 ਸੜਕਾਂ ਆਵਾਜਾਈ ਲਈ ਬੰਦ ਕਰ ਦਿੱਤੀਆਂ ਗਈਆਂ ਹਨ। ਮੰਡੀ ਅਤੇ ਕਾਂਗੜਾ ਵਿਚ 10-10, ਸ਼ਿਮਲਾ ਵਿਚ 6, ਸਿਰਮੌਰ ਵਿਚ ਚਾਰ, ਬਿਲਾਸਪੁਰ ਅਤੇ ਕੁੱਲੂ ਵਿਚ 3-3 ਅਤੇ ਊਨਾ ਜ਼ਿਲ੍ਹੇ ਵਿੱਚ ਇਕ ਸੜਕ ਬੰਦ ਹੈ।
ਐੱਸਸੀਓ ਨੇ ਦੱਸਿਆ ਕਿ ਸੂਬੇ ਵਿਚ 106 ਪਾਵਰ ਸਿਸਟਮ ਵੀ ਵਿਗਾੜ ਚੁੱਕੇ ਹਨ। ਸੂਬੇ 'ਚ ਰੁਕ-ਰੁਕ ਕੇ ਦਰਮਿਆਨੀ ਬਾਰਿਸ਼ ਜਾਰੀ ਹੈ ਅਤੇ ਮੰਗਲਵਾਰ ਸ਼ਾਮ ਤੋਂ ਨਾਹਨ 'ਚ 86.4 ਮਿਲੀਮੀਟਰ, ਪਾਉਂਟਾ ਸਾਹਿਬ 'ਚ 46.4 ਮਿਲੀਮੀਟਰ, ਧਰਮਸ਼ਾਲਾ 'ਚ 35.4 ਮਿਲੀਮੀਟਰ, ਚੰਬਾ 'ਚ 30.5 ਮਿਲੀਮੀਟਰ, ਜੋਤ 'ਚ 28 ਮਿਲੀਮੀਟਰ ਅਤੇ ਮਨਾਲੀ 'ਚ 25 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ। 27 ਜੂਨ ਨੂੰ ਮਾਨਸੂਨ ਦੇ ਆਉਣ ਤੋਂ ਬਾਅਦ ਹਿਮਾਚਲ ਪ੍ਰਦੇਸ਼ ਵਿਚ ਬਾਰਿਸ਼ ਵਿਚ 20 ਫ਼ੀਸਦੀ ਦੀ ਕਮੀ ਆਈ ਹੈ ਅਤੇ ਰਾਜ ਵਿਚ ਔਸਤ 674.2 ਮਿਲੀਮੀਟਰ ਦੇ ਮੁਕਾਬਲੇ 538.5 ਮਿਲੀਮੀਟਰ ਬਾਰਿਸ਼ ਹੋਈ ਹੈ।
ਅਧਿਕਾਰੀਆਂ ਨੇ ਦੱਸਿਆ ਕਿ 27 ਜੂਨ ਤੋਂ 7 ਸਤੰਬਰ ਤੱਕ ਚੱਲ ਰਹੇ ਮਾਨਸੂਨ ਸੀਜ਼ਨ ਦੌਰਾਨ ਬਾਰਿਸ਼ ਨਾਲ ਸਬੰਧਤ ਘਟਨਾਵਾਂ ਵਿਚ 158 ਲੋਕਾਂ ਦੀ ਮੌਤ ਹੋ ਗਈ, ਜਦੋਂਕਿ 30 ਲੋਕ ਅਜੇ ਵੀ ਲਾਪਤਾ ਹਨ। ਉਨ੍ਹਾਂ ਕਿਹਾ ਕਿ ਸੂਬੇ ਨੂੰ 1305 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOSs:- https://itune.apple.com/in/app/id53832 3711?mt=8
ਮੁਖਤਾਰ ਅੰਸਾਰੀ ਦੀ 12 ਕਰੋੜ ਦੀ ਬੇਨਾਮੀ ਜਾਇਦਾਦ ਹੋਵੇਗੀ ਜ਼ਬਤ
NEXT STORY