ਸ਼ਿਮਲਾ- ਹਿਮਾਚਲ ਪ੍ਰਦੇਸ਼ ਸਰਕਾਰ ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਦੇ ਮਾਡਲ ਨੂੰ ਅਪਣਾਉਣ ਦਾ ਫ਼ੈਸਲਾ ਲਿਆ ਹੈ। ਰਾਜ ਦੀ ਕਾਂਗਰਸ ਸਰਕਾਰ ਨੇ ਤੈਅ ਕੀਤਾ ਹੈ ਕਿ ਉਨ੍ਹਾਂ ਦੇ ਇੱਥੇ ਰੇਹੜੀ ਲਗਾਉਣ ਵਾਲਿਆਂ ਨੂੰ ਦੁਕਾਨ ਦੇ ਸਾਹਮਣੇ ਫੋਟੋ, ਲਾਇਸੈਂਸ ਅਤੇ ਆਈ.ਡੀ. ਲਗਾਉਣੀ ਹੋਵੇਗੀ ਤਾਂ ਕਿ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਨਾ ਹੋਵੇ। ਇਸ ਲਈ ਮੰਗਲਵਾਰ ਨੂੰ ਹੀ ਸ਼ਹਿਰੀ ਵਿਕਾਸ ਵਿਭਾਗ ਅਤੇ ਨਗਰ ਨਿਗਮ ਦੀ ਬੈਠਕ 'ਚ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਇਹ ਜਾਣਕਾਰੀ ਸੁੱਖੂ ਸਰਕਾਰ ਦੇ ਮੰਤਰੀ ਵਿਕਰਮਾਦਿਤਿਆ ਸਿੰਘ ਨੇ ਦਿੱਤੀ ਹੈ। ਹਿਮਾਚਲ ਦੇ ਸ਼ਹਿਰੀ ਵਿਕਾਸ ਮੰਤਰੀ ਵਿਕਰਮਾਦਿਤਿਆ ਸਿੰਘ ਨੇ ਆਪਣੇ ਫੇਸਬੁੱਕ ਪੇਜ਼ 'ਤੇ ਇਕ ਪੋਸਟ ਸ਼ੇਅਰ ਕਰ ਕੇ ਇਸ ਦੀ ਜਾਣਕਾਰੀ ਦਿੱਤੀ ਹੈ। ਵਿਕਰਮਾਦਿਤਿਆ ਨੇ ਇਸ ਪੋਸਟ 'ਚ ਲਿਖਿਆ ਹੈ,''ਹਿਮਾਚਲ 'ਚ ਵੀ ਹਰ ਰੈਸਟੋਰੈਂਟ ਅਤੇ ਫਾਸਟਫੂਡ ਰੇਹੜੀ 'ਤੇ ਮਾਲਕ ਦੀ ਆਈ.ਡੀ. ਲਗਾਈ ਜਾਵੇਗੀ ਤਾਂ ਕਿ ਲੋਕਾਂ ਨੂੰ ਕਿਸੇ ਵੀ ਤਰੀਕੇ ਦੀ ਪਰੇਸ਼ਾਨੀ ਨਾ ਹੋਵੇ। ਇਸ ਲਈ ਮੰਗਲਵਾਰ ਨੂੰ ਸ਼ਹਿਰੀ ਵਿਕਾਸ ਅਤੇ ਨਗਰ ਨਿਗਮ ਬੈਠਕ 'ਚ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਜੈ ਸ਼੍ਰੀ ਰਾਮ।''
ਇਹ ਵੀ ਪੜ੍ਹੋ : ਖਾਣ-ਪੀਣ ਦੀਆਂ ਚੀਜ਼ਾਂ 'ਚ ਮਿਲਾਵਟ ਕਰਨ ਵਾਲਿਆਂ ਦੀ ਖੈਰ ਨਹੀਂ, ਆਇਆ ਇਹ ਨਿਰਦੇਸ਼
ਦੱਸਣਯੋਗ ਹੈ ਕਿ ਇਹ ਫ਼ੈਸਲਾ ਉੱਤਰ ਪ੍ਰਦੇਸ਼ ਦੀ ਯੋਗੀ ਆਦਿਤਿਆਨਾਥ ਸਰਕਾਰ ਦੇ ਇਕ ਦਿਨ ਬਾਅਦ ਆਇਆ ਹੈ। ਯੂ.ਪੀ. 'ਚ ਵੀ ਖਾਣ-ਪੀਣ ਵਾਲੀਆਂ ਦੁਕਾਨਾਂ ਦੇ ਮਾਲਕਾਂ ਨੂੰ ਆਪਣੇ ਨਾਂ ਪ੍ਰਦਰਸ਼ਿਤ ਕਰਨਾ ਜ਼ਰੂਰੀ ਕਰ ਦਿੱਤਾ ਗਿਆ ਹੈ। ਦਰਅਸਲ ਹਾਲ ਹੀ 'ਚ ਸੂਬੇ ਦੇ ਵੱਖ-ਵੱਖ ਹਿੱਸਿਆਂ 'ਚ ਫਰੂਟ ਜੂਸ 'ਚ ਪਿਸ਼ਾਬ ਅਤੇ ਰੋਟੀ 'ਤੇ ਥੁੱਕਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਸਨ। ਇਸ ਨਾਲ ਮੁੱਖ ਮੰਤਰੀ ਯੋਗੀ ਚਿੰਤਤ ਸਨ। ਉਨ੍ਹਾਂ ਕਿਹਾ ਸੀ ਕਿ ਖਾਣੇ 'ਚ ਗੰਦਗੀ ਮਿਲਣਾ ਘਿਨਾਉਣਾ ਅਪਰਾਧ ਹੈ, ਇਸ ਨਾਲ ਲੋਕਾਂ ਦੀ ਸਿਹਤ ਨੂੰ ਗੰਭੀਰ ਖ਼ਤਰਾ ਹੋ ਸਕਦਾ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਅਜਿਹੇ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੰਗਨਾ ਰਣੌਤ ਦੀ ਟਿੱਪਣੀ ਤੋਂ ਬਾਅਦ PM ਮੋਦੀ ਦੇਣ ਸਪੱਸ਼ਟੀਕਰਨ: ਰਾਹੁਲ
NEXT STORY