ਗੋਰਖਪੁਰ- ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਬੁੱਧਵਾਰ ਨੂੰ ਅਧਿਕਾਰੀਆਂ ਨੂੰ ਜ਼ਮੀਨ ਨਾਲ ਜੁੜੀਆਂ ਸ਼ਿਕਾਇਤਾਂ ਦੇ ਨਿਪਟਾਰੇ 'ਚ ਕਿਸੇ ਵੀ ਪੱਧਰ 'ਤੇ ਲਾਪਰਵਾਹੀ ਮਿਲਣ 'ਤੇ ਸੰਬੰਧਤ ਕਰਮਚਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਯਕੀਨੀ ਕਰਨ ਦਾ ਨਿਰਦੇਸ਼ ਦਿੱਤਾ। ਸੂਬਾ ਸਰਕਾਰ ਵਲੋਂ ਜਾਰੀ ਬਿਆਨ ਅਨੁਸਾਰ, ਯੋਗੀ ਨੇ ਗੋਰਖਪੁਰ ਦੌਰੇ ਦੌਰਾਨ ਲਗਾਤਾਰ ਦੂਜੇ ਦਿਨ ਬੁੱਧਵਾਰ ਸਵੇਰੇ ਗੋਰਖਨਾਥ ਮੰਦਰ 'ਚ ਆਯੋਜਿਤ ਜਨਤਾ ਦਰਸ਼ਨ 'ਚ ਲੋਕਾਂ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਅਧਿਕਾਰੀਆਂ ਨੇ ਦੱਸਿਆ ਕਿ ਕੁਝ ਲੋਕਾਂ ਨੇ ਜ਼ਮੀਨ ਨਾਲ ਜੁੜੇ ਮਾਮਲਿਆਂ 'ਚ ਮਾਲ ਕਰਮਚਾਰੀਆਂ ਵੱਲੋਂ ਲਾਪਰਵਾਹੀ ਵਰਤੇ ਜਾਣ ਦੀ ਸ਼ਿਕਾਇਤ ਕੀਤੀ, ਜਿਸ ਤੋਂ ਬਾਅਦ ਮੁੱਖ ਮੰਤਰੀ ਨੇ ਜ਼ਿਲ੍ਹਾ ਅਧਿਕਾਰੀ ਨੂੰ ਤੁਰੰਤ ਸਖ਼ਤ ਕਾਰਵਾਈ ਯਕੀਨੀ ਕਰਨ ਦੇ ਨਿਰਦੇਸ਼ ਦਿੱਤੇ।
ਅਧਿਕਾਰੀਆਂ ਅਨੁਸਾਰ, ਮੁੱਖ ਮੰਤਰੀ ਨੇ ਜ਼ਿਲ੍ਹਾ ਅਧਿਕਾਰੀ ਨੇ ਕਿਹਾ ਕਿ ਜ਼ਮੀਨ ਸੰਬੰਧੀ ਸ਼ਿਕਾਇਤਾਂ ਦੇ ਨਿਪਟਾਰੇ 'ਚ ਕਿਸੇ ਵੀ ਪੱਧਰ 'ਤੇ ਲਾਪਰਵਾਹੀ ਮਿਲਣ 'ਤੇ ਸਖ਼ਤ ਕਾਰਵਾਈ ਯਕੀਨੀ ਕੀਤੀ ਜਾਣੀ ਚਾਹੀਦੀ ਹੈ। ਯੋਗੀ ਨੇ ਕਿਹਾ ਕਿ ਮਾਮਲੇ ਦੀ ਗੰਭੀਰਤਾ ਦੇ ਹਿਸਾਬ ਨਾਲ ਸੰਬੰਧਤ ਕਰਮਚਾਰੀਆਂ ਖ਼ਿਲਾਫ਼ ਮੁਅੱਤਲ ਦੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਕਿਸੇ ਵੀ ਪੱਧਰ 'ਤੇ ਢਿੱਲ ਜਾਂ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਇਲਾਜ ਲਈ ਆਰਥਿਕ ਮਦਦ ਦੀ ਗੁਹਾਰ ਲੈ ਕੇ ਪਹੁੰਚੇ ਲੋਕਾਂ ਦੀ ਸਰਕਾਰ ਵਲੋਂ ਮਦਦ ਦਾ ਭਰੋਸਾ ਦਿਵਾਇਆ। ਜਨਤਾ ਦਰਸ਼ਨ ਦੌਰਾਨ ਯੋਗੀ ਨੇ ਅਧਿਕਾਰੀਆਂ ਨੂੰ ਇਹ ਯਕੀਨੀ ਕਰਨ ਦਾ ਨਿਰਦੇਸ਼ ਦਿੱਤਾ ਕਿ ਹਰ ਯੋਗ ਵਿਅਕਤੀ ਦਾ ਆਯੂਸ਼ਮਾਨ ਕਾਰਡ ਬਣਾਏ ਜਾਣ ਤਾਂ ਕਿ ਉਨ੍ਹਾਂ ਨੂੰ ਇਲਾਜ ਲਈ ਪਰੇਸ਼ਾਨ ਨਾ ਹੋਣਾ ਪਵੇ। ਅਧਿਕਾਰੀਆਂ ਅਨੁਸਾਰ, ਜਨਤਾ ਦਰਸ਼ਨ ਦੌਰਾਨ ਮੁੱਖ ਮੰਤਰੀ ਨੇ ਕਰਿਬ 150 ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਸਾਰੀਆਂ ਸਮੱਸਿਆਵਾਂ ਦਾ ਸਮੇਂਬੱਧ, ਨਿਰਪੱਖ ਅਤੇ ਸੰਤੋਸ਼ਜਨਕ ਤਰੀਕੇ ਨਾਲ ਹੱਲ ਕੀਤੇ ਜਾਣ ਦਾ ਭਰੋਸਾ ਦਿਵਾਇਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
28 ਲੱਖ ਔਰਤਾਂ ਨੂੰ ਹਰ ਮਹੀਨੇ 3000, ਬੰਗਾਲ 'ਚ ਸ਼ੁਰੂ ਹੋਈ ਇਹ ਯੋਜਨਾ
NEXT STORY