ਅੰਬਾਲਾ— ਹਰਿਆਣਾ ਦੇ ਅੰਬਾਲਾ ਜ਼ਿਲ੍ਹੇ ਵਿਚ ਇਕ ਨੌਜਵਾਨ ਵਪਾਰੀ ਵਿਆਹ ਤੋਂ ਤਿੰਨ ਹਫ਼ਤੇ ਪਹਿਲਾਂ ਆਪਣੀ ਕਰਿਆਨੇ ਦੀ ਦੁਕਾਨ 'ਤੇ ਮ੍ਰਿਤਕ ਮਿਲਿਆ। ਦੁਕਾਨ ਦੀ ਪਹਿਲੀ ਮੰਜ਼ਿਲ 'ਤੇ ਸਥਿਤ ਕਮਰੇ 'ਚ ਕਪਿਲ ਬਿੰਦਲ ਦੀ ਲਾਸ਼ ਛੱਤ ਦੇ ਪੱਖੇ ਨਾਲ ਲਟਕੀ ਮਿਲੀ। ਪੁਲਸ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਨੇ ਕੋਰੋਨਾ ਮਹਾਮਾਰੀ ਕਾਰਨ ਵਪਾਰ ਪ੍ਰਭਾਵਿਤ ਹੋਣ ਦੇ ਚੱਲਦੇ ਵਪਾਰੀ ਵਲੋਂ ਖ਼ੁਦਕੁਸ਼ੀ ਜਿਹਾ ਕਦਮ ਚੁੱਕੇ ਜਾਣ ਦਾ ਖ਼ਦਸ਼ਾ ਜ਼ਾਹਰ ਕੀਤਾ ਹੈ। ਹਾਲਾਂਕਿ ਖ਼ੁਦਕੁਸ਼ੀ ਨੂੰ ਲੈ ਕੇ ਮੌਕੇ ਤੋਂ ਕੋਈ ਸੁਸਾਈਡ ਨੋਟ ਬਰਾਮਦ ਨਹੀਂ ਹੋਇਆ ਹੈ।
ਪੁਲਸ ਮੁਤਾਬਕ ਬਿੰਦਲ ਐਤਵਾਰ ਸਵੇਰੇ ਨਾਰਾਇਣਗੜ੍ਹ ਸਥਿਤ ਆਪਣੀ ਦੁਕਾਨ 'ਤੇ ਆਇਆ ਸੀ ਪਰ ਸ਼ਾਮ ਨੂੰ ਉਹ ਘਰ ਨਹੀਂ ਪਹੁੰਚਿਆ। ਪੁਲਸ ਨੇ ਦੱਸਿਆ ਕਿ ਉਸ ਦੀ ਮਾਂ ਨੇ ਫੋਨ ਕਰ ਕੇ ਉਸ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਪਰ ਉਸ ਨੇ ਜਵਾਬ ਨਹੀਂ ਦਿੱਤਾ। ਨੌਜਵਾਨ ਦੇ ਪਿਤਾ ਦਾ ਕੁਝ ਸਾਲ ਪਹਿਲਾਂ ਦਿਹਾਂਤ ਹੋ ਗਿਆ।
ਪੁਲਸ ਨੇ ਕਿਹਾ ਕਿ ਇਸ ਤੋਂ ਬਾਅਦ ਰਾਤ ਕਰੀਬ 10 ਵਜੇ ਉਸ ਦੇ ਰਿਸ਼ਤੇਦਾਰ ਉਸ ਨੂੰ ਲੱਭਦੇ ਹੋਏ ਦੁਕਾਨ 'ਤੇ ਪਹੁੰਚੇ। ਉਹ ਪਹਿਲੀ ਮੰਜ਼ਿਲ 'ਤੇ ਪੁੱਜੇ ਤਾਂ ਉਨ੍ਹਾਂ ਨੇ ਅੰਦਰੋਂ ਕਮਰਾ ਬੰਦ ਦੇਖਿਆ। ਪੁਲਸ ਨੇ ਦੱਸਿਆ ਕਿ ਜਦੋਂ ਰਿਸ਼ਤੇਦਾਰਾਂ ਨੇ ਦਰਵਾਜ਼ਾ ਤੋੜਿਆ ਤਾਂ ਉਨ੍ਹਾਂ ਨੇ ਕਪਿਲ ਬਿੰਦਲ (21) ਨੂੰ ਪੱਖੇ ਨਾਲ ਲਟਕਿਆ ਦੇਖਿਆ। ਪੁਲਸ ਮੁਤਾਬਕ ਸੋਮਵਾਰ ਨੂੰ ਪੋਸਟਮਾਰਟਮ ਤੋਂ ਬਾਅਦ ਲਾਸ਼ ਨੂੰ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤਾ ਗਿਆ। ਬਿੰਦਲ ਦਾ 2 ਨਵੰਬਰ ਨੂੰ ਵਿਆਹ ਹੋਣ ਵਾਲਾ ਸੀ। ਪੁਲਸ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਜਾਰੀ ਹੈ।
ਹਾਥਰਸ ਕੇਸ: ਭਾਜਪਾ 'ਤੇ ਰਾਹੁਲ ਦਾ ਹਮਲਾ- ਪੀੜਤਾਂ ਦੀ ਰੱਖਿਆ ਕਰਨ ਦੀ ਬਜਾਏ ਅਪਰਾਧੀਆਂ ਨੂੰ ਬਚਾ ਰਹੀ ਸਰਕਾਰ
NEXT STORY