ਪਟਨਾ (ਏਜੰਸੀ) - ਬਿਹਾਰ ਦੇ ਪਟਨਾ ਜ਼ਿਲ੍ਹੇ ’ਚ ਇਕ ਦੁਰਗਾ ਮੰਦਰ ਕੰਪਲੈਕਸ ਅੰਦਰ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਸ਼ਨੀਵਾਰ ਨੂੰ ਇਕ 20 ਸਾਲਾ ਨੌਜਵਾਨ ਨੇ ਕਥਿਤ ਤੌਰ ’ਤੇ ਆਪਣੇ 18 ਮਹੀਨਿਆਂ ਦੇ ਭਰਾ ਦਾ ਸਿਰ ਤੇਜ਼ਧਾਰ ਹਥਿਆਰ ਨਾਲ ਵੱਢ ਦਿੱਤਾ। ਇਸ ਮਾਮਲੇ ਦੀ ਜਾਂਚ ਕਰ ਰਹੇ ਅਧਿਕਾਰੀਆਂ ਨੇ ਕਿਹਾ ਕਿ ਕਤਲ ਦਾ ਕਾਰਨ ਸਪੱਸ਼ਟ ਨਹੀਂ ਹੈ ਪਰ ਇਹ ਅੰਦਾਜ਼ਾ ਲਾਇਆ ਜਾ ਰਿਹਾ ਹੈ ਕਿ ਹੱਤਿਆ ਕਿਸੇ ਦੇਵਤਾ ਨੂੰ ਬਲੀ ਚੜ੍ਹਾਉਣ ਲਈ ਕੀਤੀ ਗਈ ਹੈ। ਇਸ ਦੀ ਅਜੇ ਪੁਸ਼ਟੀ ਨਹੀਂ ਹੋਈ ਹੈ।
ਇਹ ਵੀ ਪੜ੍ਹੋ : ਜਲੰਧਰ ਦੇ ਪਰਿਵਾਰ ਦੀ ਮਾਂ ਚਿੰਤਪੂਰਨੀ ਨੇ ਪੂਰੀ ਕੀਤੀ ਮਨੋਕਾਮਨਾ! ਚੜ੍ਹਾਇਆ 1.5 ਕਿਲੋ ਚਾਂਦੀ ਦਾ ਛਤਰ
ਮਿਲੀ ਜਾਣਕਾਰੀ ਮੁਤਾਬਕ ਇਹ ਦੁਖਦਾਈ ਘਟਨਾ ਪਾਲੀਗੰਜ ਖੇਤਰ ਦੇ ਰਾਣੀ ਤਲਾਬ ਪੁਲਸ ਸਟੇਸ਼ਨ ਦੇ ਅਧਿਕਾਰ ਖੇਤਰ ਅਧੀਨ ਪੈਂਦੇ ਪਿੰਡ ਜੀਤਨ ਛਪਰਾ ’ਚ ਵਾਪਰੀ ਹੈ। ਮਾਮਲੇ ਦੀ ਜਾਂਚ ਦੌਰਾਨ ਪਾਲੀਗੰਜ ਦੇ ਇਕ ਪੁਲਸ ਅਧਿਕਾਰੀ ਪੰਕਜ ਕੁਮਾਰ ਸ਼ਰਮਾ ਨੇ ਕਿਹਾ ਕਿ ਸਾਨੂੰ ਸਵੇਰੇ ਲੱਗਭਗ 11:50 ਵਜੇ ਸੂਚਨਾ ਮਿਲੀ ਕਿ ਮੁਲਜ਼ਮ ਅਜੀਤ ਨੇ ਜੀਤਨ ਛਪਰਾ ਪਿੰਡ ’ਚ ਮੰਦਰ ਕੰਪਲੈਕਸ ਅੰਦਰ ਆਪਣੇ ਤੋਂ ਬਹੁਤ ਛੋਟੀ ਉਮਰ ਦੇ ਭਰਾ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ ਹੈ। ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਨੇ ਮੌਕੇ ’ਤੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ। ਲਾਸ਼ ਨੂੰ ਪੁਲਸ ਨੇ ਆਪਣੇ ਕਬਜ਼ੇ ਵਿਚ ਲੈ ਲਿਆ। ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : 'ਜੈ ਮਾਤਾ ਦੀ...; ਪੰਜਾਬੀ ਪਰਿਵਾਰ ਨੇ ਇੱਛਾ ਪੂਰੀ ਹੋਣ 'ਤੇ ਮਾਂ ਜਵਾਲਾ ਜੀ ਮੰਦਰ 'ਚ ਚੜ੍ਹਾਇਆ ਸੋਨੇ ਦਾ ਛੱਤਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਅਕਤੂਬਰ ਦੇ ਅਖੀਰ 'ਚ ਖੁੱਲ੍ਹੇਗਾ 3 ਰਾਸ਼ੀਆਂ ਦੀ ਕਿਸਮਤ ਦਾ ਤਾਲਾ ! ਧਨ-ਦੌਲਤ ਤੇ ਸ਼ੋਹਰਤ ਦੀ ਹੋਵੇਗੀ ਬਰਸਾਤ
NEXT STORY