ਆਗਰਾ — ਉੱਤਰ ਪ੍ਰਦੇਸ਼ ਦੇ ਆਗਰਾ 'ਚ ਇਕ ਨੌਜਵਾਨ ਵਲੋਂ ਇੰਸਟਾਗ੍ਰਾਮ 'ਤੇ ਵੀਡੀਓ ਬਣਾ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਮੁਤਾਬਕ ਨੌਜਵਾਨ ਨੇ ਆਪਣੀ ਆਖਰੀ ਵੀਡੀਓ 'ਚ ਆਪਣੀ ਮੌਤ ਲਈ ਆਪਣੀ ਪਤਨੀ ਅਤੇ ਸੱਸ ਨੂੰ ਜ਼ਿੰਮੇਵਾਰ ਠਹਿਰਾਇਆ ਹੈ।
ਨੌਜਵਾਨ ਨੇ ਵੀਡੀਓ 'ਚ ਕਿਹਾ ਕਿ ਉਸ ਦੀ ਪਤਨੀ ਅਤੇ ਸੱਸ ਨੇ ਉਸ ਦੀ ਜ਼ਿੰਦਗੀ ਬਰਬਾਦ ਕਰ ਦਿੱਤੀ ਹੈ। ਉਸ ਨੇ ਵੀਡੀਓ ਵਿੱਚ ਕਿਹਾ, "ਇਨ੍ਹਾਂ ਦੋਵਾਂ ਨੂੰ ਨਾ ਛੱਡਿਓ।" ਇਸ ਤੋਂ ਬਾਅਦ ਨੌਜਵਾਨ ਨੇ ਖੁਦਕੁਸ਼ੀ ਕਰ ਲਈ। ਪੁਲਸ ਨੇ ਲਾਸ਼ ਦਾ ਪੰਚਨਾਮਾ ਕਰਵਾ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਲੋੜੀਂਦੀ ਕਾਰਵਾਈ ਕੀਤੀ ਜਾ ਰਹੀ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਦੁਸ਼ਯੰਤ ਗੌਤਮ (32) ਵਜੋਂ ਹੋਈ ਹੈ। ਦੁਸ਼ਯੰਤ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਪਰ ਅਜਿਹਾ ਕਰਨ ਤੋਂ ਪਹਿਲਾਂ ਉਸ ਨੇ ਇੰਸਟਾਗ੍ਰਾਮ 'ਤੇ ਲਾਈਵ ਵੀਡੀਓ ਬਣਾਈ।
ਇਸ ਵੀਡੀਓ ਵਿੱਚ ਉਸਨੇ ਦੱਸਿਆ ਕਿ ਉਸਦੀ ਮੌਤ ਦਾ ਕਾਰਨ ਉਸਦੀ ਪਤਨੀ ਅਤੇ ਉਸਦੀ ਸੱਸ ਸਨ। ਉਸ ਦੀ ਸੱਸ ਨੇ ਉਸ ਦੀ ਪਤਨੀ ਅਤੇ ਬੱਚਿਆਂ ਨੂੰ ਭਜਾ ਦਿੱਤਾ ਹੈ, ਜਿਸ ਦਾ ਉਸ ਨੂੰ ਡੂੰਘਾ ਦੁੱਖ ਹੈ। ਵੀਡੀਓ ਵਿੱਚ ਦੁਸ਼ਯੰਤ ਨੇ ਕਿਹਾ, "ਮੈਂ ਡਰਪੋਕ ਨਹੀਂ ਹਾਂ, ਮੇਰੀ ਮੌਤ ਤੋਂ ਬਾਅਦ ਮੇਰੀ ਪਤਨੀ ਅਤੇ ਸੱਸ ਨੂੰ ਨਾ ਛੱਡਿਓ।" ਇਸ ਸਬੰਧੀ ਟਰਾਂਸ ਯਮੁਨਾ ਥਾਣਾ ਇੰਚਾਰਜ ਭਾਨੂ ਪ੍ਰਤਾਪ ਸਿੰਘ ਨੇ ਦੱਸਿਆ ਕਿ ਪੁਲਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪਰਿਵਾਰਕ ਮੈਂਬਰਾਂ ਨੇ ਕੋਈ ਸ਼ਿਕਾਇਤ ਨਹੀਂ ਦਿੱਤੀ ਹੈ। ਸ਼ਿਕਾਇਤ ਮਿਲਣ 'ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।
ਕੋਲਕਾਤਾ ਰੇਪ-ਕਤਲ ਮਾਮਲੇ 'ਚ ਵੱਡੀ ਕਾਰਵਾਈ, ਮੈਡੀਕਲ ਕਾਲਜ ਦੇ ਸਾਬਕਾ ਪ੍ਰਿੰਸੀਪਲ ਸੰਦੀਪ ਘੋਸ਼ ਤੇ SHO ਗ੍ਰਿਫਤਾਰ
NEXT STORY