ਸ਼ਿਮਲਾ — ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲੇ 'ਚ ਇਕ ਦਰਦਨਾਕ ਮਾਮਲਾ ਸਾਹਮਣੇ ਆਇਆ ਹੈ। ਡੋਭੀ ਇਲਾਕੇ 'ਚ ਇਕ ਟੂਰਿਸਟ ਦੀ ਪੈਰਾਗਲਾਇਡਿੰਗ ਕਰਦੇ ਸਮੇਂ ਡਿੱਗਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 27 ਸਾਲ ਦੇ ਅਰਵਿੰਦ ਦੇ ਤੌਰ 'ਤੇ ਹੋਈ ਹੈ। ਉਹ ਚੇਨਈ ਦਾ ਰਹਿਣ ਵਾਲਾ ਸੀ। ਇਸ ਤੋਂ ਇਲਾਵਾ ਪਾਇਲਟ ਨੂੰ ਵੀ ਸੱਟਾ ਲੱਗੀਆਂ ਹਨ। ਉਸ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਹਾਦਸੇ ਤੋਂ ਬਾਅਦ ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ।
ਕੁੱਲੂ ਦੇ ਐੱਸ.ਪੀ. ਗੌਰਵ ਸਿੰਘ ਨੇ ਦੱਸਿਆ ਕਿ, 'ਪੈਰਾਗਲਾਇਡਰ ਦੇ ਪਾਇਲਟ ਹਰੂ ਰਾਮ ਨੂੰ ਹਾਦਸੇ 'ਚ ਕੁਝ ਸੱਟਾਂ ਲੱਗੀਆਂ ਹਨ ਪਰ ਉਹ ਸੁਰੱਖਿਅਤ ਹੈ। ਉਸ ਦਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ।' ਸ਼ੁਰੂਆਤੀ ਜਾਂਚ ਤੋਂ ਬਾਅਦ ਪੁਲਸ ਨੇ ਕਿਹਾ ਕਿ ਮ੍ਰਿਤਕ ਅਰਵਿੰਦ ਨੇ ਸੁਰੱਖਿਆ ਬੈਲਟ ਠੀਕ ਨਾਲ ਨਹੀਂ ਬੰਨ੍ਹੀ ਸੀ। ਪੁਲਸ ਨੇ ਮ੍ਰਿਤਕ ਦੀ ਪਤਨੀ ਪ੍ਰੀਤੀ ਦੇ ਬਿਆਨ ਦੇ ਆਧਾਰ 'ਤੇ ਆਈ.ਪੀ.ਸੀ. ਦੀ ਧਾਰਾ 336 ਤੇ 304 ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ।
ਬਿਹਾਰ ਤੋਂ ਬਾਅਦ ਹਰਿਆਣਾ 'ਚ ਵੀ ਹੋ ਸਕਦੀ ਹੈ ਸ਼ਰਾਬਬੰਦੀ, CM ਖੱਟੜ ਨੇ ਦਿੱਤੇ ਸੰਕੇਤ
NEXT STORY