ਨੈਸ਼ਨਲ ਡੈਸਕ : ਪਿਛਲੇ ਕੁਝ ਸਾਲਾਂ ਵਿੱਚ ਜਿਮ ਵਿੱਚ ਕਸਰਤ (ਵਰਕਆਊਟ) ਦੌਰਾਨ ਅਚਾਨਕ ਹੋਣ ਵਾਲੀਆਂ ਮੌਤਾਂ ਦੇ ਮਾਮਲੇ ਤੇਜ਼ੀ ਨਾਲ ਵਧੇ ਹਨ। ਹੁਣ ਅਜਿਹਾ ਹੀ ਇੱਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸ੍ਰੀਨਗਰ ਦੇ ਬਡਗਾਮ ਇਲਾਕੇ ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ ਨੌਜਵਾਨ ਦੀ ਜਿੰਮ ਵਿੱਚ ਕਸਰਤ ਕਰਦੇ ਸਮੇਂ ਮੌਤ ਹੋ ਗਈ।
ਮਿਲੀ ਜਾਣਕਾਰੀ ਅਨੁਸਾਰ, ਇਹ ਨੌਜਵਾਨ ਜਿਮ ਵਿੱਚ ਵਰਕਆਊਟ ਕਰ ਰਿਹਾ ਸੀ। ਘਟਨਾ ਦੇ ਸਮੇਂ ਉਹ ਆਰਾਮ ਕਰਨ ਲਈ ਬੈਠਾ ਹੋਇਆ ਸੀ ਕਿ ਅਚਾਨਕ ਉਹ ਬੇਹੋਸ਼ ਹੋ ਕੇ ਹੇਠਾਂ ਡਿੱਗ ਗਿਆ ਅਤੇ ਉਸ ਦੀ ਮੌਤ ਹੋ ਗਈ। ਇਸ ਸਾਰੀ ਘਟਨਾ ਦੀ ਸੀਸੀਟੀਵੀ (CCTV) ਫੁਟੇਜ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਨੇ ਸਥਾਨਕ ਲੋਕਾਂ ਅਤੇ ਜਿਮ ਜਾਣ ਵਾਲੇ ਨੌਜਵਾਨਾਂ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਇਹ ਘਟਨਾ ਇੱਕ ਵਾਰ ਫਿਰ ਜਿੰਮ ਵਿੱਚ ਕੀਤੀ ਜਾਣ ਵਾਲੀ ਸਖ਼ਤ ਮਿਹਨਤ ਅਤੇ ਸਿਹਤ ਸੁਰੱਖਿਆ ਨੂੰ ਲੈ ਕੇ ਵੱਡੇ ਸਵਾਲ ਖੜ੍ਹੇ ਕਰਦੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਫਸਲ ਦੀ ਕੱਟਾਈ ਦੌਰਾਨ ਖੇਤ 'ਚੋਂ ਹੈਰੋਇਨ ਦਾ ਪੈਕੇਟ ਮਿਲਿਆ, 3.30 ਕਰੋੜ ਰੁਪਏ ਦੱਸੀ ਜਾ ਰਹੀ ਕੀਮਤ
NEXT STORY