ਗੁਨਾ (ਭਾਸ਼ਾ)- ਮੱਧ ਪ੍ਰਦੇਸ਼ ਦੇ ਗੁਨਾ ਜ਼ਿਲ੍ਹੇ 'ਚ ਕ੍ਰਿਕਟ ਖੇਡਦੇ ਸਮੇਂ 28 ਸਾਲਾ ਇਕ ਨੌਜਵਾਨ ਬੇਹੋਸ਼ ਹੋ ਕੇ ਡਿੱਗ ਗਿਆ ਅਤੇ ਉਸ ਦੀ ਮੌਤ ਹੋ ਗਈ। ਇਕ ਅਧਿਕਾਰੀ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਮ੍ਰਿਤਕ ਦੇ ਪਰਿਵਾਰ ਦੇ ਇਕ ਮੈਂਬਰ ਨੇ ਦੱਸਿਆ ਕਿ ਇਹ ਘਟਨਾ ਸੋਮਵਾਰ ਨੂੰ ਗੁਨਾ ਜ਼ਿਲ੍ਹੇ ਦੇ ਫਤਿਹਗੜ੍ਹ ਪਿੰਡ 'ਚ ਹੋਈ। ਜ਼ਿਲ੍ਹਾ ਹਸਪਤਾਲ ਦੇ ਸਿਵਲ ਸਰਜਨ ਐੱਸ.ਓ. ਭੋਲਾ ਨੇ ਕਿਹਾ ਕਿ ਇਕ ਕ੍ਰਿਕਟ ਮੈਚ ਦੌਰਾਨ ਡਿੱਗਣ ਤੋਂ ਬਾਅਦ ਦੀਪਕ ਖਾਂਡੇਕਰ ਨੂੰ ਹਸਪਤਾਲ ਲਿਜਾਇਆ ਗਿਆ। ਉਨ੍ਹਾਂ ਦੱਸਿਆ ਕਿ ਐਂਬੂਲੈਂਸ ਇੰਚਾਰਜ ਨੇ ਕਿਹਾ ਕਿ ਹਸਪਤਾਲ ਲਿਜਾਉਣ ਦੌਰਾਨ ਖਾਂਡੇਕਰ ਦੀ ਨਬਜ਼ ਨਹੀਂ ਚੱਲ ਰਹੀ ਸੀ।
ਇਹ ਵੀ ਪੜ੍ਹੋ : ਅਵਾਰਾ ਕੁੱਤਿਆਂ ਨੇ ਨੋਚ-ਨੋਚ ਖਾਧੀ ਡੇਢ ਸਾਲਾ ਬੱਚੀ, ਧੀ ਨੂੰ ਦੇਖ ਬੋਲੀ ਮਾਂ- ਅਜਿਹਾ ਕਿਸੇ ਨਾਲ ਨਾ ਹੋਵੇ
ਭੋਲਾ ਨੇ ਕਿਹਾ ਕਿ ਪੀੜਤ ਦੇ ਪਰਿਵਾਰ ਨੇ ਪੋਸਟਮਾਰਟਮ ਤੋਂ ਇਨਕਾਰ ਕਰ ਦਿੱਤਾ, ਇਸ ਲਈ ਮੌਤ ਦੇ ਕਾਰਨ ਦਾ ਪਤਾ ਨਹੀਂ ਲੱਗ ਸਕਿਆ। ਮ੍ਰਿਤਕ ਦੇ ਮਾਮਾ ਨਾਰਾਇਣ ਚੌਗੁਲੇ ਨੇ ਦੱਸਿਆ ਕਿ ਘਟਨਾ ਦੇ ਸਮੇਂ ਖਾਂਡੇਕਰ ਆਪਣੇ ਦੋਸਤਾਂ ਨਾਲ ਫਤਿਹਗੜ੍ਹ ਮੈਦਾਨ 'ਚ ਕ੍ਰਿਕਟ ਖੇਡ ਰਹੇ ਸਨ। ਚੌਗੁਲੇ ਨੇ ਕਿਹਾ ਕਿ ਖਾਂਡੇਕਰ ਇਕ ਮੈਚ ਦੌਰਾਨ ਬੱਲੇਬਾਜ਼ੀ ਲਈ ਆਪਣੀ ਵਾਰੀ ਦਾ ਇੰਤਜ਼ਾਰ ਕਰ ਰਿਹਾ ਸੀ, ਉਦੋਂ ਛਾਤੀ 'ਚ ਦਰਦ ਕਾਰਨ ਉਹ ਬੇਹੋਸ਼ ਹੋ ਕੇ ਡਿੱਗ ਗਿਆ। ਖਾਂਡੇਕਰ ਦਾ 2 ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲੋਕ ਸਭਾ ਚੋਣਾਂ ਤੋਂ ਪਹਿਲਾਂ ਜਾਗਰੂਕਤਾ ਫੈਲਾਉਣ ਲਈ ਬੈਂਕਾਂ, ਡਾਕਘਰਾਂ ਦੀ ਮਦਦ ਲਵੇਗਾ ਚੋਣ ਕਮਿਸ਼ਨ
NEXT STORY