ਨੈਸ਼ਨਲ ਡੈਸਕ- ਬਿਹਾਰ ਦੇ ਝਾਂਸੀ ਜ਼ਿਲ੍ਹੇ ਤੋਂ ਇਕ ਸਨਸਨੀਖੇਜ਼ ਖ਼ਬਰ ਪ੍ਰਾਪਤ ਹੋਈ ਹੈ, ਜਿੱਥੋਂ ਦੇ ਮੌਰਾਨੀਪੁਰ ਇਲਾਕੇ ਵਿੱਚ ਸ਼ੱਕੀ ਹਾਲਾਤਾਂ ਵਿੱਚ ਇੱਕ ਕਾਰ ਵਿੱਚੋਂ ਇੱਕ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ। ਮੌਰਾਨੀਪੁਰ ਪੁਲਸ ਸਰਕਲ ਅਫਸਰ (ਸੀ.ਓ.) ਰਾਮਵੀਰ ਸਿੰਘ ਨੇ ਦੱਸਿਆ ਕਿ ਸ਼ਨੀਵਾਰ ਸ਼ਾਮ ਨੂੰ ਖਜੂਰਾਹੋ ਸੜਕ 'ਤੇ ਬਾਰੀਆਬੈਰ ਚੌਰਾਹੇ ਦੇ ਨੇੜੇ ਇੱਕ ਛੱਡੀ ਹੋਈ ਕਾਰ ਖੜ੍ਹੀ ਹੋਣ ਦੀ ਸੂਚਨਾ ਮਿਲੀ।
ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਜਦੋਂ ਪੁਲਸ ਟੀਮ ਮੌਕੇ 'ਤੇ ਗਈ ਤਾਂ ਕਾਰ ਵਿੱਚ ਡਰਾਈਵਰ ਸੀਟ 'ਤੇ ਇੱਕ 30 ਸਾਲਾ ਨੌਜਵਾਨ ਮ੍ਰਿਤਕ ਪਿਆ ਮਿਲਿਆ ਅਤੇ ਨੇੜੇ ਹੀ ਇੱਕ ਖਾਲੀ ਸ਼ਰਾਬ ਦੀ ਬੋਤਲ ਵੀ ਮਿਲੀ। ਸੀ.ਓ. ਨੇ ਸ਼ੱਕ ਪ੍ਰਗਟ ਕੀਤਾ ਕਿ ਨੌਜਵਾਨ ਦੀ ਮੌਤ ਬੰਦ ਕਾਰ ਵਿੱਚ ਦਮ ਘੁੱਟਣ ਕਾਰਨ ਹੋਈ ਹੈ।
ਇਹ ਵੀ ਪੜ੍ਹੋ- ''ਸਾਡੀਆਂ ਮਿਜ਼ਾਈਲਾਂ ਦਾ ਰੁਖ਼ ਭਾਰਤ ਵੱਲ, 130 ਪ੍ਰਮਾਣੂ ਹਥਿਆਰ ਵੀ ਤਿਆਰ, ਕੋਈ ਹਿਮਾਕਤ ਕੀਤੀ ਤਾਂ...''
ਉਨ੍ਹਾਂ ਦੱਸਿਆ ਕਿ ਕਾਰ ਨੰਬਰ ਅਤੇ ਜਾਂਚ ਰਾਹੀਂ ਨੌਜਵਾਨ ਦੀ ਪਛਾਣ ਜਸਪ੍ਰੀਤ ਸਿੰਘ ਵਾਸੀ ਡਾਬਰਾ (ਮੱਧ ਪ੍ਰਦੇਸ਼) ਵਜੋਂ ਹੋਈ ਹੈ ਅਤੇ ਫਿਲਹਾਲ ਪੁਲਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਸ ਨੇ ਪਰਿਵਾਰਕ ਮੈਂਬਰਾਂ ਦੇ ਹਵਾਲੇ ਨਾਲ ਕਿਹਾ ਕਿ ਨੌਜਵਾਨ ਪਰਿਵਾਰਕ ਝਗੜੇ ਕਾਰਨ ਗੁੱਸੇ ਵਿੱਚ ਘਰੋਂ ਚਲਾ ਗਿਆ ਸੀ, ਪਰ ਉਹ ਆਪਣੇ ਘਰ ਤੋਂ ਲਗਭਗ 150 ਕਿਲੋਮੀਟਰ ਦੂਰ ਖਜੂਰਾਹੋ ਰੋਡ 'ਤੇ ਕਿਵੇਂ ਪਹੁੰਚਿਆ, ਇਹ ਜਾਂਚ ਤੋਂ ਬਾਅਦ ਹੀ ਪਤਾ ਲੱਗ ਸਕੇਗਾ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਪਾਕਿ ਨੇ ਖਿੱਚ ਲਈ ਭਾਰਤ ਨਾਲ ਜੰਗ ਦੀ ਤਿਆਰੀ ! ਫ਼ੌਜ ਦੇ ਹਵਾਲੇ ਕਰ'ਤੀਆਂ ਸਾਰੀਆਂ ਟਰੇਨਾਂ ਤੇ ਰੇਲਵੇ ਸਟੇਸ਼ਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਖੂਹ 'ਚ ਡਿੱਗੀ ਵੈਨ, ਕਈ ਲੋਕਾਂ ਦੇ ਮਰਨ ਦਾ ਖ਼ਦਸ਼ਾ
NEXT STORY