ਸ਼ਿਮਲਾ (ਵਾਰਤਾ)- ਹਿਮਾਚਲ 'ਚ ਪੰਜਾਬੀ ਔਰਤ ਨੇ ਸ਼ਿਮਲਾ ਵਾਸੀ ਇਕ ਨੌਜਵਾਨ 'ਤੇ ਜਬਰ ਜ਼ਿਨਾਹ ਦਾ ਦੋਸ਼ ਲਗਾਇਆ ਹੈ। ਪੀੜਤਾ ਦੀ ਸ਼ਿਕਾਇਤ 'ਤੇ ਦੋਸ਼ ਵਿਰੁੱਧ ਵੱਖ-ਵੱਖ ਅਪਰਾਧਕ ਧਾਰਾਵਾਂ ਦੇ ਅਧੀਨ ਮਾਮਲਾ ਦਰਜ ਹੋਇਆ ਹੈ। ਦੋਸ਼ੀ ਪੇਸ਼ੇ ਤੋਂ ਕਾਰੋਬਾਰੀ ਹੈ। ਪੀੜਤਾ ਨੇ ਇਕ ਹੋਟਲ ਕਾਰੋਬਾਰੀ 'ਤੇ ਜਬਰ ਜ਼ਿਨਾਹ ਦਾ ਦੋਸ਼ ਲਗਾਇਆ ਹੈ। ਸ਼ਿਕਾਇਤ 'ਤੇ ਪੁਲਸ ਨੇ ਮੁਕੱਦਮਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਨੇ ਪੀੜਤਾ ਦਾ ਮੈਡੀਕਲ ਕਰਵਾ ਲਿਆ ਹੈ। ਹੁਣ ਵੀਰਵਾਰ ਨੂੰ ਅਦਾਲਤ ਦੇ ਸਾਹਮਣੇ ਔਰਤ ਦੇ ਬਿਆਨ ਦਰਜ ਕੀਤੇ ਜਾਣਗੇ। ਦੱਸਿਆ ਜਾ ਰਿਹਾ ਹੈ ਕਿ ਸ਼ਿਮਲਾ ਵਾਸੀ ਦੋਸ਼ੀ ਇਕ ਰਾਸ਼ਟਰੀ ਪਾਰਟੀ ਦਾ ਉੱਪ ਮੰਡਲ ਪੱਧਰ ਦਾ ਅਹੁਦਾ ਅਧਿਕਾਰੀ ਰਹਿ ਚੁੱਕਿਆ ਹੈ।
ਇਹ ਵੀ ਪੜ੍ਹੋ : ਮੌਤ ਦੇ ਮੂੰਹ 'ਚ ਲੈ ਗਿਆ ਗੂਗਲ ਮੈਪ, 2 ਡਾਕਟਰਾਂ ਦੀ ਹੋਈ ਦਰਦਨਾਕ ਮੌਤ
ਸ਼ਹਿਰ 'ਚ ਉਹ ਹੋਟਲ ਵਪਾਰ ਨਾਲ ਜੁੜਿਆ ਹੋਇਆ ਹੈ, ਜਦੋਂ ਕਿ ਪੀੜਤ ਔਰਤ ਵੀ ਹੋਟਲ ਵਪਾਰ ਨਾਲ ਜੁੜੀ ਹੈ। ਪੀੜਤਾ (33) ਵਲੋਂ ਦਿੱਤੀ ਗਈ ਸ਼ਿਕਾਇਤ ਅਨੁਸਾਰ ਸ਼ਿਮਲਾ ਦੇ ਉੱਪ ਨਗਰ ਖਲੀਨੀ ਵਾਸੀ ਮੁਲਜ਼ਮ ਨੇ ਉਸ ਨਾਲ ਸਰੀਰਕ ਸੰਬੰਧ ਬਣਾਏ ਅਤੇ ਇਸ ਦਾ ਖ਼ੁਲਾਸਾ ਕਰਨ 'ਤੇ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ। ਪੀੜਤਾ ਦੀ ਸ਼ਿਕਾਇਤ 'ਤੇ ਸ਼ਿਮਲਾ ਪੁਲਸ ਨੇ ਤੁਰੰਤ ਨੋਟਿਸ ਲਿਆ ਅਤੇ ਦੋਸ਼ੀ ਖ਼ਿਲਾਫ਼ ਥਾਣਾ ਬਾਲੂਗੰਜ 'ਚ ਆਈ.ਪੀ.ਸੀ. ਦੀਆਂ ਧਾਰਾਵਾਂ 376, 354 ਅਤੇ 506 ਦੇ ਅਧੀਨ ਐੱਫ.ਆਈ.ਆਰ. ਦਰਜ ਕੀਤੀ ਹੈ ਅਤੇ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ। ਅਜੇ ਤੱਕ ਮਾਮਲੇ 'ਚ ਦੋਸ਼ੀ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ। ਪੁਲਸ ਦਾ ਕਹਿਣਾ ਹੈ ਕਿ ਮਾਮਲੇ ਦੇ ਸਾਰੇ ਪਹਿਲੂਆਂ ਨੂੰ ਧਿਆਨ 'ਚ ਰੱਖ ਕੇ ਜਾਂਚ ਕੀਤੀ ਜਾ ਰਹੀ ਹੈ। ਮਾਮਲੇ ਦੀ ਜਾਂਚ ਜਾਰੀ ਹੈ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹਿੰਦੂ ਵਿਆਹ 'ਚ ਸੱਤ ਫੇਰੇ ਹੋਣਾ ਲਾਜ਼ਮੀ, ਇਸ ਤੋਂ ਬਿਨਾਂ ਵਿਆਹ ਕਾਨੂੰਨੀ ਨਹੀਂ : ਹਾਈ ਕੋਰਟ
NEXT STORY